ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ 16ਵਾਂ ਅੱਖਾਂ ਦਾ ਫਰੀ ਚੈੱਕ ਅਪ   ਅਤੇ ਪਹਿਲਾ ਮੈਡੀਕਲ ਕੈਂਪ   ਲਗਾਇਆ  220 ਮਰੀਜ਼ਾਂ ਦਾ ਹੋਇਆ ਮੁਫਤ ਚੈੱਕਅੱਪ, 40 ਮਰੀਜ਼ਾਂ ਦੇ ਮੁਫਤ ਹੋਣਗੇ ਚਿੱਟੇ ਮੋਤੀਏ ਦੇ ਆਪਰੇਸ਼ਨ  

Spread the love
ਮਾਛੀਵਾੜਾ ਸਾਹਿਬ, 16 ਜੁਲਾਈ (ਸੁੱਚਾ ਬੰਗੜ) -ਸੇਵਾ ਅਤੇ ਮਾਨਵਤਾ ਦੀ ਮਿਸਾਲ ਕਾਇਮ ਕਰਦੇ ਹੋਏ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਚਰਨ ਕੰਵਲ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਹਰ ਮਹੀਨੇ ਲਗਾਏ ਜਾਣ ਵਾਲੇ ਮੁਫਤ ਅੱਖਾਂ ਦੇ ਚੈੱਕ ਅਪ ਕੈਂਪ ਦੀ ਲੜੀ ਤਹਿਤ ਅੱਜ 16ਵਾਂ ਕੈਂਪ ਲਗਾਇਆ ਗਿਆ। ਇਸ ਵਾਰ ਕਲੱਬ ਵੱਲੋਂ ਪਹਿਲੀ ਵਾਰ ਮੈਡੀਕਲ ਕੈਂਪ ਵੀ ਨਾਲ ਲਗਾਇਆ ਗਿਆ, ਜਿਸ ‘ਚ ਵੱਡੀ ਗਿਣਤੀ ‘ਚ ਲੋੜਵੰਦ ਮਰੀਜ਼ਾਂ ਨੇ ਲਾਹਾ ਲਿਆ।  ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਨਾਮਵਰ ਡਾਕਟਰਾਂ ਨੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ।  ਅੱਖਾਂ ਦੇ ਫਰੀ ਚੈੱਕ ਅਪ ਕੈਂਪ ‘ਚ ਲੁਧਿਆਣਾ ਦੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰਾਂ ਨੇ 220 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਜਾਂਚ ਦੌਰਾਨ 40 ਮਰੀਜ਼ਾਂ ‘ਚ ਮੋਤੀਆਬਿੰਦ ਦੀ ਸਮੱਸਿਆ ਪਾਈ ਗਈ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਲੈਂਜ ਪਾਉਣ ਲਈ ਚੁਣਿਆ ਗਿਆ ਹੈ। ਇਨ੍ਹਾਂ ਦੇ ਆਪਰੇਸ਼ਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਬਿਲਕੁਲ ਮੁਫਤ ਕੀਤੇ ਜਾਣਗੇ। ਮਰੀਜ਼ਾਂ ਨੂੰ ਹਸਪਤਾਲ ਲਿਜਾਣ ਅਤੇ ਲਿਆਉਣ ਲਈ ਕਲੱਬ ਵੱਲੋਂ ਮੁਫਤ ਬੱਸ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪਹਿਲੀ ਵਾਰ ਲਗਾਏ ਗਏ ਮੈਡੀਕਲ ਕੈਂਪ ‘ਚ ਡਾ. ਏ.ਕੇ. ਹਾਂਡਾ ਐਮ.ਬੀ.ਬੀ.ਐਸ, ਡਾ. ਅਰੁਣ ਹਾਂਡਾ, ਡਾ. ਅਸ਼ਵਨੀ ਕੁਮਾਰ ਮਲਹੋਤਰਾ ਅਤੇ ਡਾ. ਸੋਨਿਕਾ ਡੋਗਰਾ ਨੇ ਮਰੀਜ਼ਾਂ ਦਾ ਬੀ.ਪੀ, ਸ਼ੂਗਰ ਅਤੇ ਹੋਰ ਆਮ ਬਿਮਾਰੀਆਂ ਸਬੰਧੀ ਚੈੱਕਅੱਪ ਕੀਤਾ। ਇਸ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਕਮਜ਼ੋਰ ਨਜ਼ਰ ਵਾਲੇ ਲੋਕਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਗਈਆਂ।  ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਮਹਾਰਾਜ ਦੀ ਕਿਰਪਾ ਸਦਕਾ ਅਸੀਂ ਪਿਛਲੇ 16 ਮਹੀਨਿਆਂ ਤੋਂ ਲਗਾਤਾਰ ਅੱਖਾਂ ਦਾ ਫਰੀ ਚੈੱਕ ਅਪ ਕੈਂਪ ਲਗਾ ਰਹੇ ਹਾਂ। ਅੱਜ ਪਹਿਲੀ ਵਾਰ ਮੈਡੀਕਲ ਕੈਂਪ ਜੋੜਨ ਦਾ ਉਦੇਸ਼ ਲੋਕਾਂ ਨੂੰ ਮੁੱਢਲੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਕਲੱਬ ਦਾ ਮਕਸਦ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੈ। ਅਗਲੇ ਮਹੀਨੇ ਵੀ ਇਹ ਕੈਂਪ ਇਸੇ ਤਰ੍ਹਾਂ ਲਗਾਇਆ ਜਾਵੇਗਾ। ਇਸ ਪਵਿੱਤਰ ਕਾਰਜ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਕਲੱਬ ਦੇ ਵਲੰਟੀਅਰਾਂ ਨੇ ਦਿਨ ਭਰ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਬੈਠਣ ਅਤੇ ਦਵਾਈਆਂ ਵੰਡਣ ਦੀ ਸੇਵਾ ਬੜੀ ਤਨਦੇਹੀ ਨਾਲ ਨਿਭਾਈ। ਸੰਗਤਾਂ ਨੇ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਹਮੇਸ਼ਾ ਹੀ ਅਜਿਹੇ ਲੋਕ ਭਲਾਈ ਕਾਰਜਾਂ ਲਈ ਤਿਆਰ ਰਹਿੰਦਾ ਹੈ।  ਇਸ ਮੌਕੇ ਹਰਜਿੰਦਰ ਸਿੰਘ ਬਾਜਵਾ, ਰਜਿੰਦਰ ਸਿੰਘ, ਉਪਜਿੰਦਰ ਸਿੰਘ ਔਜਲਾ, ਜਗਦੀਪ ਸਿੰਘ ਝੱਜ, ਪਾਲੀ ਮਾਂਗਟ, ਲਾਲੀ ਮਾਂਗਟ, ਗੁਰਸੇਵਕ ਸਿੰਘ, ਬੀਬੀ ਪਰਮਜੀਤ ਕੌਰ ਸੈਣੀ, ਬੀਬੀ ਕੁਲਵੰਤ ਕੌਰ ਨੀਲੋ ਅਤੇ ਕਲੱਬ ਦੇ ਸਮੂਹ ਮੈਂਬਰ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *