ਬੂਥ ਕਮੇਟੀਆਂ ਦੀ ਮਜ਼ਬੂਤੀ ਲਈ ਐੱਸ. ਆਰ. ਕਲੇਰ ਵੱਲੋਂ ਸਰਕਲ ਗਿੱਦੜਵਿੰਡੀ ਦੇ ਪਿੰਡਾਂ ਦਾ ਦੌਰਾ

Spread the love
ਜਗਰਾਓਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਓਂ ਸ. ਐੱਸ. ਆਰ. ਕਲੇਰ ਨੇ ਸਰਕਲ ਗਿੱਦੜਵਿੰਡੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣ ਸਬੰਧ ਵਿਚਾਰ-ਵਟਾਂਦਰਾ ਕੀਤਾ। ਸ. ਕਲੇਰ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਉਸ ਦਾ ਬੂਥ ਪੱਧਰ ਦਾ ਸੰਗਠਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਬੂਥ ‘ਤੇ ਸਰਗਰਮ ਟੀਮਾਂ ਦੀ ਉਸਾਰੀ ਅਤੇ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਮਜ਼ਬੂਤ ਸੰਗਠਨ ਹੀ ਪਾਰਟੀ ਨੂੰ ਲੋਕਾਂ ਨਾਲ ਹੋਰ ਨੇੜਤਾ ਪ੍ਰਦਾਨ ਕਰ ਸਕਦਾ ਹੈ। ਇਸ ਲਈ ਹਰੇਕ ਵਰਕਰ ਨੂੰ ਪੂਰੀ ਲਗਨ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਜੱਥੇਦਾਰ ਜਸਦੇਵ ਸਿੰਘ ਲੀਲਾ, ਬਲਰਾਜ ਸਿੰਘ ਗਰੇਵਾਲ (ਲੀਲਾ), ਬੀਬੀ ਸਤਪਾਲ ਕੌਰ ਗਰੇਵਾਲ, ਯੂਥ ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਰੇਸ਼ਮ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਹਠੂਰ, ਜਸਵੰਤ ਸਿੰਘ ਪੱਤੀ ਮੁਲਤਾਨੀ, ਸੁਖਦੇਵ ਸਿੰਘ ਜੱਗਾ ਕਾਉਂਕੇ, ਹਰਵਿੰਦਰ ਸਿੰਘ ਸੋਢੀਵਾਲ, ਸੁਖਪ੍ਰੀਤ ਸਿੰਘ ਜਗਰਾਓਂ, ਅਮਨਾ ਗਿੱਦੜਵਿੰਡੀ, ਸਾਬਕਾ ਸਰਪੰਚ ਬੁੱਧ ਸਿੰਘ ਲੀਲਾ ਪੱਛਮੀ, ਗੁਰਵਿੰਦਰ ਸਿੰਘ ਤਰਫ ਕੋਟਲੀ, ਹਰਮਨਜੋਤ ਸਿੰਘ ਤਿਹਾੜਾ, ਅਵਤਾਰ ਸਿੰਘ ਤਿਹਾੜਾ, ਸਰਪੰਚ ਰਾਜਦੀਪ ਸਿੰਘ ਤਿਹਾੜਾ ਅਤੇ ਅਮਰੀਕ ਸਿੰਘ ਕੰਨੀਆ ਹੁਸੈਨੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *