ਲਾਇਨਜ ਕਲੱਬ ਫਗਵਾੜਾ ਪ੍ਰਾਈਡ ਨੇ ਲਾਇਨ ਗੁਰਦੀਪ ਸਿੰਘ ਕੰਗ ਦਾ ਅਗਵਾਈ ‘ਚ ਕਰਵਾਇਆ 98ਵਾਂ ਰਾਸ਼ਨ ਵੰਡ ਸਮਾਗਮ * ਸਮਾਜ ਸੇਵਕ ਧਰਮਪਾਲ ਨਿਸ਼ਚਲ ਨੇ ਕਰਵਾਈ ਸ਼ੁਰੂਆਤ

Spread the love
ਫਗਵਾੜਾ 16 ਜੁਲਾਈ (ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ 98ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐੱਫ. ਦੀ ਅਗਵਾਈ ਹੇਠ ਕੰਗ ਇੰਟਰਪ੍ਰਾਈਜ਼ਿਜ ਸੈਂਟਰਲ ਟਾਊਨ ਫਗਵਾੜਾ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ 25 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਣ ਦੀ ਆਰੰਭਤਾ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਮਚਲ ਅਤੇ ਸਰਪ੍ਰਸਤ ਲਾਇਨ ਐਸ. ਪੀ. ਬਸਰਾ ਵਲੋਂ ਕਰਵਾਈ ਗਈ। ਉਹਨਾਂ ਨੇ ਲਾਇਨ ਗੁਰਦੀਪ ਸਿੰਘ ਕੰਗ ਅਤੇ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਨਿਰੰਤਰ ਸੇਵਾ ਕਰਨਾ ਸਭ ਤੋਂ ਵੱਡਾ ਮਨੁੱਖੀ ਧਰਮ ਹੈ। ਧਰਮਪਾਲ ਨਿਸ਼ਚਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹਰ ਮਹੀਨੇ ਰਾਸ਼ਨ ਵੰਡ ਕੇ ਕਲੱਬ ਨੇ ਸੇਵਾ ਦਾ ਜੋ ਮਿਸਾਲੀ ਸੇਵਾ ਕਾਰਜ ਲਾਇਨ ਗੁਰਦੀਪ ਸਿੰਘ ਕੰਗ ਨੇ ਸ਼ੁਰੂ ਕੀਤਾ ਹੈ, ਉਹ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਹੈ। ਐਸ.ਪੀ. ਬਸਰਾ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਅਜਿਹੇ ਸੇਵਾ ਕਾਰਜਾਂ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਭੁੱਖਾ ਨਾ ਰਹੇ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਕਲੱਬ ਦਾ ਮੁੱਖ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੱਕ ਹਰ ਸੰਭਵ ਮਦਦ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 98 ਮਹੀਨਿਆਂ ਤੋਂ ਬਾਬਾ ਬਾਲਕ ਨਾਥ ਜੀ ਦੀ ਕਿਰਪਾ ਸਦਕਾ ਬਿਨਾਂ ਕਿਸੇ ਰੁਕਾਵਟ ਦੇ ਰਾਸ਼ਨ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਹ ਸੇਵਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਲਾਇਨ ਕੰਗ ਨੇ ਕਿਹਾ ਕਿ ਕਲੱਬ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੇ ਨਾਲ ਹੀ ਸਿੱਖਿਆ, ਸਿਹਤ, ਵਾਤਾਵਰਨ ਸੁਰੱਖਿਆ ਅਤੇ ਮਨੁੱਖਤਾ ਦੀ ਭਲਾਈ ਨਾਲ ਸਬੰਧਤ ਹੋਰ ਸਮਾਜ ਸੇਵੀ ਪ੍ਰਾਜੈਕਟ ਵੀ ਨਿਰੰਤਰ ਜਾਰੀ ਹਨ। ਕਲੱਬ ਸਕੱਤਰ ਲਾਇਨ ਸੰਜੀਵ ਲਾਂਬਾ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਹਮੇਸ਼ਾ ਦੀ ਤਰ੍ਹਾਂ ਆਟਾ, ਦਾਲਾਂ, ਚੌਲ, ਖੰਡ, ਖਾਣ ਵਾਲਾ ਤੇਲ ਅਤੇ ਹੋਰ ਜ਼ਰੂਰੀ ਘਰੇਲੂ ਸਮਾਨ ਵਾਲੀਆਂ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। ਲਾਇਨ ਗੁਰਦੀਪ ਸਿੰਘ ਕੰਗ ਅਤੇ ਲਾਇਨ ਸੰਜੀਵ ਲਾਂਬਾ ਨੇ ਹਮੇਸ਼ਾ ਦੀ ਤਰ੍ਹਾਂ ਸਹਿਯੋਗ ਲਈ ਬਾਬਾ ਬਾਲਕ ਨਾਥ ਸੇਵਾ ਸੰਮਤੀ, ਐਨ.ਆਰ.ਆਈ. ਲਾਇਨ ਸੁਖਦੇਵ ਰਾਜ ਮਨੀਲਾ ਅਤੇ ਐਨ.ਆਰ.ਆਈ. ਰਾਣਾ ਕੁਲਥਮੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਨੇ ਬਖੂਬੀ ਨਿਭਾਈ। ਇਸ ਮੌਕੇ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਦੇ ਕੈਸ਼ੀਅਰ ਲਾਇਨ ਸਤਵਿੰਦਰ ਸਿੰਘ ਭਮਰਾ, ਪੀ.ਆਰ.ਓ. ਲਾਇਨ ਵਰੁਣ ਵਧਵਾ ਤੋਂ ਇਲਾਵਾ ਲਾਇਨ ਵਿਪਨ ਕੁਮਾਰ, ਲਾਇਨ ਜਤਿੰਦਰ ਸਹਿਦੇਵ, ਲਾਇਨ ਗੌਰਵ ਕਪੂਰ, ਲਾਇਨ ਪਵਨ ਕੁਮਾਰ, ਲਾਇਨ ਸ਼ੁਭਮ ਕਲੂਚਾ, ਐਂਟੀ ਕੁਰੱਪਸ਼ਨ ਫੋਰਮ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਚੰਦਰ ਸ਼ੇਖਰ ਖੁੱਲਰ, ਵੀ.ਪੀ. ਸਿੰਘ ਅਰੋੜਾ, ਮਨੀਸ਼ ਕਨੌਜੀਆ, ਅਮਰਜੀਤ ਸਿੰਘ ਬਸੂਟਾ, ਪ੍ਰਮੋਦ ਜੋਸ਼ੀ, ਪਵਨ ਕਲੂਚਾ, ਹੈੱਪੀ ਮਲ੍ਹਣ, ਸ਼ਾਮ ਸੁੰਦਰ ਅਰੋੜਾ ਅਤੇ ਅਮਰਜੀਤ ਬਘਾਣਾ ਆਦਿ ਹਾਜਰ ਸਨ।
ਤਸਵੀਰ: ਰਾਸ਼ਨ ਵੰਡਦੇ ਹੋਏ ਪਤਵੰਤੇ ਅਤੇ ਰਾਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਦੇ ਨਾਲ ਕਲੱਬ ਦੇ ਅਹੁਦੇਦਾਰ, ਮੈਂਬਰ ਤੇ ਪਤਵੰਤੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *