ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪਿੰਡ ਰੈਲਮਾਜਰਾ ਵਿਖੇ ਵੋਟਾਂ ਦੀ ਸੁਧਾਈ ਸਬੰਧੀ ਬੀ.ਐਲ.ਓ. ਅਤੇ ਬੀ.ਐਲ.ਏਜ਼ ਦੀ ਹੋਈ ਅਹਿਮ ਮੀਟਿੰਗ

Spread the love
ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)- ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਵਿਖੇ ਵੋਟਾਂ ਦੀ ਸੁਧਾਈ (ਐਸ.ਆਈ.ਆਰ.) ਸਬੰਧੀ ਬੂਥ ਨੰਬਰ 192 ਦੇ ਬੀ.ਐਲ.ਓ. (ਬੂਥ ਲੈਵਲ ਅਫ਼ਸਰ) ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਬੀ.ਐਲ.ਏਜ਼ (ਬੂਥ ਲੈਵਲ ਏਜੰਟਾਂ) ਵਿਚਕਾਰ ਇੱਕ ਅਹਿਮ ਮੀਟਿੰਗ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬੂਥ ਨੰਬਰ 192 ਦੀ ਬੀ.ਐਲ.ਓ. ਸੀਮਾ ਵੱਲੋਂ ਕੀਤੀ ਗਈ, ਜਿਸ ਵਿੱਚ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਹਾਜ਼ਰ ਨੁਮਾਇੰਦਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਵਿਸ਼ੇਸ਼ ਮੀਟਿੰਗ ਵਿੱਚ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਅਤੇ ਵੋਟਰ ਸੂਚੀਆਂ ਨੂੰ ਦਰੁਸਤ ਕਰਨ ਦੇ ਮਕਸਦ ਨਾਲ ਸਮੂਹ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪਿੰਡ ਰੈਲਮਾਜਰਾ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਰਪੰਚ ਸਿਕੰਦਰ ਸਿੰਘ ਲਾਂਦੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸ਼ਮਸ਼ੇਰ ਸਿੰਘ ਸ਼ੇਰਾ , ਕਾਂਗਰਸ ਪਾਰਟੀ ਦੇ ਨੁਮਾਇੰਦੇ ਰਾਜਕੁਮਾਰ, ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੰਦੀਪ ਕੁਮਾਰ ਰਾਣਾ ਅਤੇ ਬਹੁਜਨ ਸਮਾਜ ਪਾਰਟੀ (ਬੀਐਸਪੀ) ਦੇ ਜਸਕਰਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਆਪਸੀ ਤਾਲਮੇਲ ਨਾਲ ਵੋਟਰ ਸੂਚੀ ਨੂੰ ਪਾਰਦਰਸ਼ੀ ਅਤੇ ਤਰੁਟੀ-ਮੁਕਤ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀ ਇਸ ਮੁਹਿੰਮ ਤਹਿਤ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਾਉਣ, ਪਿੰਡ ਛੱਡ ਚੁੱਕੇ ਜਾਂ ਸਵਰਗਵਾਸ ਹੋ ਚੁੱਕੇ ਵੋਟਰਾਂ ਦੇ ਨਾਮ ਨਿਯਮਾਂ ਅਨੁਸਾਰ ਸੂਚੀ ਵਿੱਚੋਂ ਕੱਟਣ ਅਤੇ ਵੋਟਰ ਕਾਰਡਾਂ ਵਿੱਚ ਮੌਜੂਦ ਕਿਸੇ ਵੀ ਤਰ੍ਹਾਂ ਦੀਆਂ ਗਲਤੀਆਂ ਨੂੰ ਸੁਧਾਰਨ ਸਬੰਧੀ ਰਣਨੀਤੀ ਉੱਤੇ ਚਰਚਾ ਕੀਤੀ ਗਈ। ਬੀ.ਐਲ.ਓ. ਸੀਮਾ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਘਰ-ਘਰ ਤੱਕ ਪਹੁੰਚ ਕਰਕੇ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹਿਣ ਦੇਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਹਾਜ਼ਰ ਸਮੂਹ ਪਾਰਟੀਆਂ ਦੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਵੋਟਰ ਸੂਚੀ ਦੀ ਸੁਧਾਈ ਦੇ ਇਸ ਅਹਿਮ ਕਾਰਜ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪੂਰਨ ਪਾਲਣ ਕਰਦੇ ਹੋਏ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *