ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਾਬਕਾ ਮੇਅਰ ਅਰੁਣ ਖੋਸਲਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਲਿਆ ਜਾਇਜ਼ਾ * ਕਿਹਾ- ਪੰਜਾਬ ਦੇ ਰੇਲਵੇ ਢਾਂਚੇ ਨੂੰ ਮਿਲ ਰਹੀ ਨਵੀਂ ਦਿਸ਼ਾ, ਵਿਕਾਸ ਦੀ ਵਧੇਗੀ ਰਫ਼ਤਾਰ : ਅਰੁਣ ਖੋਸਲਾ

Spread the love
ਫਗਵਾੜਾ 16 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਉਦਘਾਟਨ ਸਮਾਗਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਫਗਵਾੜਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਤੇ ਨਿਤਿਨ ਚੱਢਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਾਬਕਾ ਮੇਅਰ ਅਰੁਣ ਖੋਸਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਉਪਰੰਤ ਇਸ ਦਾ ਲੋਕ ਅਰਪਣ ਕਰਨ ਲਈ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਕੈਂਟ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਆਧੁਨਿਕ ਬਣਾਏ ਗਏ ਰੇਲਵੇ ਸਟੇਸ਼ਨਾਂ ਦਾ ਵੀ ਪ੍ਰਧਾਨ ਮੰਤਰੀ ਵੱਲੋਂ ਵਰਚੁਅਲ ਉਦਘਾਟਨ ਕੀਤਾ ਜਾਵੇਗਾ। ਅਰੁਣ ਖੋਸਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦਾ ਰੇਲਵੇ ਨੈੱਟਵਰਕ ਤੇਜ਼ੀ ਨਾਲ ਆਧੁਨਿਕ ਹੋ ਰਿਹਾ ਹੈ। ਪੰਜਾਬ ਵੀ ਇਸ ਵਿਕਾਸ ਯਾਤਰਾ ਦਾ ਮਹੱਤਵਪੂਰਨ ਹਿੱਸਾ ਬਣ ਰਿਹਾ ਹੈ। ਨਵੇਂ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਰੇਲਵੇ ਸਟੇਸ਼ਨ ਨਾ ਸਿਰਫ਼ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੇ, ਸਗੋਂ ਵਪਾਰ, ਉਦਯੋਗ, ਸੈਰ-ਸਪਾਟੇ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰਨਗੇ। ਇਹ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਰੇਲਵੇ ਸਟੇਸ਼ਨਾਂ ਨੂੰ ਸਿਰਫ਼ ਆਵਾਜਾਈ ਕੇਂਦਰ ਨਹੀਂ, ਸਗੋਂ ਆਧੁਨਿਕ ਸਹੂਲਤਾਂ ਨਾਲ ਲੈਸ ਮਲਟੀ-ਮਾਡਲ ਟਰਾਂਸਪੋਰਟ ਹੱਬ ਵਜੋਂ ਵਿਕਸਿਤ ਕਰਨਾ ਹੈ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲੇਗਾ। ਇਸ ਮੌਕੇ ਭਾਜਪਾ ਆਗੂ ਨਿਤਿਨ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਰੇਲਵੇ ਦੇ ਵਿਕਾਸ ਨਾਲ ਸੂਬੇ ਦੀ ਆਰਥਿਕ ਤਰੱਕੀ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਯਾਤਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਹੋਣਗੀਆਂ।
ਕੈਪਸ਼ਨ : ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਮੇਅਰ ਅਰੁਣ ਖੋਸਲਾ, ਭਾਜਪਾ ਆਗੂ ਨਿਤਿਨ ਚੱਢਾ ਅਤੇ ਹੋਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *