ਘਨੌਰ ਚ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ਜੀਣਾ ਮੁਹਾਲ, ਘਰਾਂ ਵਿੱਚ ਵੜਿਆ ਗੰਦਾ ਪਾਣੀ; ਬਿਮਾਰੀਆਂ ਫੈਲਣ ਦਾ ਖਤਰਾ

Spread the love
ਘਨੌਰ 16 ਜੁਲਾਈ (ਅਭਿਸ਼ੇਕ ਸੂਦ) ਨਗਰ ਪੰਚਾਇਤ ਘਨੌਰ ਦੇ ਵਾਰਡ ਨੰਬਰ 2 ਵਿੱਚ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ  ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਇਸ ਕਾਰਨ ਮੁਹੱਲੇ ਵਿੱਚ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ,ਮੱਛਰਾਂ ਦੀ ਭਰਮਾਰ ਕਾਰਨ ਡੇਂਗੂ, ਮਲੇਰੀਆ ਅਤੇ ਹੋਰ   ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ। ਸਮੱਸਿਆ ਤੋਂ ਤੰਗ ਆਏ ਵਸਨੀਕਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਪਤਰਕਾਰਾਂ ਨੂੰ ਜਾਣਕਾਰੀ ਦਿੰਦੀਆਂ  ਵਸਨੀਕ ਰਾਮ ਲੋਕ, ਤਰਸੇਮ ਸਿੰਘ, ਕਾਲਾ ਘਨੌਰ, ਹਰਨੇਕ ਸਿੰਘ, ਸਤਪਾਲ, ਸੇਵਕ ਅਤੇ ਵਿੱਕੀ ਘਨੌਰ, ਬਲੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਹੋ ਗਿਆ ਹੈ। ਬਦਬੂ ਕਾਰਨ ਸਾਹ ਲੈਣਾ ਮੁਸ਼ਕਲ ਹੋ ਰਿਹਾ ਹੈ ਅਤੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਤ ਵਿਭਾਗਾਂ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ।ਵਸਨੀਕਾਂ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ ਅਤੇ ਗੰਦਾ ਪਾਣੀ ਸਿੱਧਾ ਘਰਾਂ ਵਿੱਚ ਦਾਖਲ ਹੋ ਜਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਸੀਵਰੇਜ ਪ੍ਰਣਾਲੀ ਨੂੰ ਦਰੁਸਤ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਹੋਈ ਤਾਂ ਮੁਹੱਲਾ ਵਾਸੀ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।ਇਸ ਸਬੰਧੀ ਜਦੋਂ ਨਗਰ ਪੰਚਾਇਤ ਘਨੌਰ ਦੀ ਪ੍ਰਧਾਨ ਮਨਦੀਪ ਕੌਰ ਨਾਲ ਕਈ ਵਾਰ ਟੈਲੀਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫੋਨ ਚੁੱਕਣਾ ਠੀਕ ਨਾ ਸਮਝਿਆ, ਜਿਸ ਕਾਰਨ ਉਨ੍ਹਾਂ ਦਾ ਪੱਖ ਪ੍ਰਾਪਤ ਨਹੀਂ ਹੋ ਸਕਿਆ।ਉੱਧਰ ਨਗਰ ਪੰਚਾਇਤ ਦੇ ਕਾਰਜਸਾਧਕ ਅਫ਼ਸਰ ਮੁਕੇਸ਼ ਸਿੰਗਲਾ ਨੇ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਸੀਵਰੇਜ ਵਿਭਾਗ ਨਾਲ ਸਬੰਧਤ ਹੈ। ਇਸ ਤੋਂ ਬਾਅਦ ਸੀਵਰੇਜ ਵਿਭਾਗ ਦੇ ਐਸ.ਡੀ.ਓ. ਸੁਖਜੀਤ ਸਿੰਘ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਘਨੌਰ ਦੀ ਸੀਵਰੇਜ ਲਾਈਨ ਦੀ ਡੀ-ਸਿਲਟਿੰਗ ਲਈ ਐਸਟੀਮੇਟ ਤਿਆਰ ਹੋ ਚੁੱਕਾ ਹੈ। ਇਸ ਕੰਮ ਲਈ ਫੰਡ ਵੀ ਪ੍ਰਵਾਨ ਹੋ ਚੁੱਕੇ ਹਨ ਅਤੇ ਟੈਂਡਰ ਵੀ ਜਾਰੀ ਕੀਤਾ ਜਾ ਚੁੱਕਾ ਹੈ। ਕੰਮ ਮੁਕੰਮਲ ਹੋਣ ਤੋਂ ਬਾਅਦ ਇਸ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ।ਐਸ.ਡੀ.ਓ. ਨੇ ਇਹ ਵੀ ਦੱਸਿਆ ਕਿ ਇਸ ਸਮੇਂ ਘਨੌਰ ਵਿੱਚ ਜੈਟਿੰਗ ਮਸ਼ੀਨ ਉਪਲਬਧ ਨਹੀਂ ਹੈ। ਇਸ ਲਈ ਨਗਰ ਕੌਂਸਲ ਰਾਜਪੁਰਾ ਤੋਂ ਜੈਟਿੰਗ ਮਸ਼ੀਨ ਮੰਗਵਾਈ ਗਈ ਹੈ, ਜੋ ਅਗਲੇ ਦੋ ਦਿਨਾਂ ਵਿੱਚ ਉਪਲਬਧ ਹੋ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਰਾਹਤ ਦੇਣ ਲਈ ਅਸਥਾਈ ਤੌਰ ‘ਤੇ ਇੰਜਣ ਲਗਾ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾਈ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ। ਫੋਟੋ ਕੈਪਸ਼ਨ ਗੰਦੇ ਪਾਣੀ ਵਿਚ ਖੜ ਕੇ ਜਾਣਕਾਰੀ ਦਿੰਦੇ ਹੋਏ ਮੁਹੱਲਾ ਨਿਵਾਸੀ ਰਾਮ ਲੋਕ ਤੇ ਹੋਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *