ਜੈਤੋ,16 ਜੁਲਾਈ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਵੱਲੋਂ ਜੈਤੋ ਹਲਕੇ ਦੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਸ੍ਰੀ ਨਰੇਸ਼ ਜਿੰਦਲ ਜੈਤੋ ਨੂੰ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਅਗਰਵਾਲ ਸਮਾਜ, ਸ਼ਹਿਰ ਦੇ ਵਪਾਰੀ ਵਰਗ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਇਸ ਦਾ ਸਵਾਗਤ ਕਰਦਿਆਂ ਇਸ ਨੂੰ ਸਮਾਜ ਸੇਵਾ ਨਾਲ ਜੁੜੇ ਵਿਅਕਤੀ ਨੂੰ ਮਿਲਿਆ ਸਨਮਾਨ ਕਰਾਰ ਦਿੱਤਾ।ਨਰੇਸ਼ ਜਿੰਦਲ ਲੰਬੇ ਸਮੇਂ ਤੋਂ ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਸਮਾਜਿਕ ਸੰਸਥਾਵਾਂ ਅਤੇ ਸਮਰਥਕਾਂ ਨੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਬੋਰਡ ਦੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਂਦੇ ਹੋਏ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਯਤਨਸ਼ੀਲ ਰਹਿਣਗੇ।ਨਵੀਂ ਜ਼ਿੰਮੇਵਾਰੀ ਸੰਭਾਲਣ ਮੌਕੇ ਨਰੇਸ਼ ਜਿੰਦਲ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਪ੍ਰਗਟਾਏ ਭਰੋਸੇ ‘ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸਨਮਾਨ, ਭਲਾਈ ਅਤੇ ਵਿਕਾਸ ਨੂੰ ਆਪਣੀ ਪਹਿਲ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਪ੍ਰਗਟਾਇਆ।ਸਥਾਨਕ ਆਗੂਆਂ ਅਤੇ ਸਮਾਜ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਨਰੇਸ਼ ਜਿੰਦਲ ਦੇ ਤਜਰਬੇ ਅਤੇ ਸਮਾਜਿਕ ਸਰਗਰਮੀਆਂ ਦਾ ਲਾਭ ਬੋਰਡ ਦੇ ਕੰਮਕਾਜ ਅਤੇ ਲੋਕ ਭਲਾਈ ਦੇ ਉਪਰਾਲਿਆਂ ਨੂੰ ਮਿਲੇਗਾ। ਇਸ ਮੌਕੇ ਉਨ੍ਹਾਂ ਦੇ ਵੱਡੇ ਵੀਰ ਅਤੇ ਉੱਘੇ ਵਪਾਰੀ ਸਤਪਾਲ ਜਿੰਦਲ, ਭੀਮ ਸੈਨ ਜਿੰਦਲ, ਅਸ਼ੀਸ਼ ਜਿੰਦਲ, ਹੈਪੀ ਜਿੰਦਲ, ਸੋਨੂੰ ਜਿੰਦਲ, ਪਰਿਵਾਰਕ ਮੈਂਬਰਾਂ, ਸ਼ਹਿਰ ਦੇ ਵਪਾਰੀ ਵਰਗ ਅਤੇ ਜੈਤੋ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਨਰੇਸ਼ ਜਿੰਦਲ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦੇ ਨਵੇਂ ਚੇਅਰਮੈਨ ਨਰੇਸ਼ ਜਿੰਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੈਤੋ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਹ ਬੋਰਡ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਅਗਰਵਾਲ ਸਮਾਜ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦੇਣਗੇ।






