ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕੀਤੀ ਜ਼ਿਲ੍ਹਾ ਪੱਧਰੀ ਇਮਪਲੀਮੈਂਟੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ  ਅਧਿਕਾਰੀਆਂ ਨੂੰ ਮਿੱਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਦੇ ਦਿੱਤੇ ਨਿਰਦੇਸ਼ 

Spread the love
ਨਵਾਂਸ਼ਹਿਰ, 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਕੋਆਪਰੇਟਿਵ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਇਮਪਲੀਮੈਂਟੇਸ਼ਨ ਐਂਡ ਮੋਨੀਟਰਿੰਗ ਕਮੇਟੀ (DLIMC) ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਇਮਰੀ ਐਗਰੀਕਲਚਰ ਕ੍ਰੈਡਿਟ ਸੋਸਾਇਟੀਜ਼ (PACS) ਦੇ ਕੰਪਿਊਟਰੀਕਰਨ ਸਬੰਧੀ ਕੇਂਦਰ ਸਰਕਾਰ ਦੇ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਿੱਥੇ ਟੀਚਿਆਂ ਨੂੰ ਸਮੇਂ ਸਿਰ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ। ਮੀਟਿੰਗ ਵਿੱਚ ਪ੍ਰੋਜੈਕਟ ਨਾਲ ਜੁੜੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਸੰਬੰਧਿਤ ਏਜੰਸੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਮੀਟਿੰਗ ਦੌਰਾਨ PACS ਦੇ ਕੰਪਿਊਟਰੀਕਰਨ ਸਬੰਧੀ ਹੋਈ ਪ੍ਰਗਤੀ, ਬਾਕੀ ਰਹਿੰਦੇ ਕੰਮਾਂ, ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਨਾਲ ਹੀ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਸਫਲਤਾਪੂਰਵਕ ਮੁਕੰਮਲ ਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾਣਗੀਆਂ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਸਹਿਕਾਰੀ ਸਭਾ ਜਲਦੀ ਤੋਂ ਜਲਦੀ ਕੰਪਿਊਟਰੀਕਰਨ ਨੂੰ ਯਕੀਨੀ ਬਣਾਉਣ। ਬੈਂਕ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਅਧਿਕਾਰੀਆਂ ਨੂੰ ਸਮੇਂ ਸਿਰ ਹਾਜ਼ਰ ਹੋ ਕੇ ਲੋੜੀਂਦੀ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਸਮੇਤ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *