ਪਿੰਡ ਜੰਡੀ ਵਿਖੇ ‘ਲੋਕ ਮਿਲਣੀ’ ਦੌਰਾਨ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ

Spread the love
ਬਲਾਚੌਰ , 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਇਲਾਕੇ ਦੇ ਪਿੰਡ ਜੰਡੀ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਅਹਿਮ ਸੁਝਾਵਾਂ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ।ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ ਅਤੇ ਸਮੇਂ ਸਿਰ ਉਨ੍ਹਾਂ ਦਾ ਹੱਲ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਅਸੀਂ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਰੰਤਰ ਕੰਮ ਕਰ ਰਹੇ ਹਾਂ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਲੋਕ ਮਿਲਣੀ ਦੌਰਾਨ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਅਤੇ  ਸਰਪੰਚ ਜਸਵੀਰ ਸਿੰਘ ਘੁੰਮਣ ਵੱਲੋਂ ਸਾਂਝੇ ਤੌਰ ‘ਤੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਅਤੇ ਹੁਣ ਤੱਕ ਇਲਾਕੇ ਵਿੱਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *