ਬਲਾਚੌਰ ਕਾਂਗਰਸ ‘ਚ ਵੱਡੀ ਸਿਆਸੀ ਹਲਚਲ: ਸੀਨੀਅਰ ਆਗੂ ਧਰਮਪਾਲ ਕਟਾਰੀਆ ਵੱਲੋਂ ਹਾਈਕਮਾਂਡ ਅੱਗੇ ਚੰਨੀ ਨੂੰ ਮੁੱਖ ਚਿਹਰਾ ਬਣਾਉਣ ਦੀ ਮੰਗ, ਬਲਾਚੌਰ ਸੀਟ ਬਾਰੇ ਦਿੱਤਾ ਅਹਿਮ ਬਿਆਨ

Spread the love
ਬਲਾਚੌਰ, 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) :=ਹਲਕਾ ਬਲਾਚੌਰ ਵਿੱਚ ਕਾਂਗਰਸ ਪਾਰਟੀ ਦੀ ਸਿਆਸੀ ਸਰਗਰਮੀ ਉਸ ਵੇਲੇ ਹੋਰ ਤੇਜ਼ ਹੋ ਗਈ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਪਾਲ ਕਟਾਰੀਆ ਟੌਂਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਹਾਈਕਮਾਂਡ ਅੱਗੇ ਇੱਕ ਵੱਡੀ ਮੰਗ ਰੱਖ ਦਿੱਤੀ। ਪਿਛਲੇ ਦਿਨੀਂ ਟਕਸਾਲੀ ਕਾਂਗਰਸੀਆਂ ਨੂੰ ਇਕੱਠਾ ਕਰਕੇ ਇੱਕ ਸਫ਼ਲ ਪ੍ਰੈਸ ਕਾਨਫਰੰਸ ਕਰਨ ਵਾਲੇ ਧਰਮਪਾਲ ਕਟਾਰੀਆ ਨੇ ਅੱਜ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਆਉਂਦੇ ਸਮੇਂ ਵਿੱਚ ਪਾਰਟੀ ਦਾ ਮੁੱਖ ਅਤੇ ਲੋਕਪ੍ਰਿਯ ਚਿਹਰਾ ਚਰਨਜੀਤ ਸਿੰਘ ਚੰਨੀ ਦਾ ਹੋਣਾ ਚਾਹੀਦਾ ਹੈ, ਕਿਉਂਕਿ ਆਮ ਲੋਕਾਂ ਵਿੱਚ ਉਹਨਾਂ ਦੀ ਮਕਬੂਲੀਅਤ ਬਹੁਤ ਜ਼ਿਆਦਾ ਹੈ। ਉਹਨਾਂ ਨੇ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਪਾਰਟੀ ਦੀ ਮਜ਼ਬੂਤੀ ਅਤੇ ਚੋਣਾਂ ਵਿੱਚ ਵੱਡੀ ਸਫ਼ਲਤਾ ਲਈ ਚੰਨੀ ਦੇ ਚਿਹਰੇ ਨੂੰ ਅੱਗੇ ਰੱਖ ਕੇ ਹੀ ਚੋਣ ਮੈਦਾਨ ਵਿੱਚ ਨਿੱਤਰਨਾ ਚਾਹੀਦਾ ਹੈ। ਦੂਜੇ ਪਾਸੇ, ਹਲਕਾ ਬਲਾਚੌਰ ਦੀ ਸਥਾਨਕ ਰਾਜਨੀਤੀ ਅਤੇ ਟਿਕਟ ਦੀ ਦਾਅਵੇਦਾਰੀ ਬਾਰੇ ਗੱਲ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਨੇ ਪਾਰਟੀ ਅੰਦਰ ਇਕਜੁੱਟਤਾ ਦਾ ਇੱਕ ਬਹੁਤ ਵੱਡਾ ਸੁਨੇਹਾ ਦਿੱਤਾ ਹੈ। ਉਹਨਾਂ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਕਿ ਬਲਾਚੌਰ ਹਲਕੇ ਦੇ ਵਿੱਚੋਂ ਚਾਹੇ ਮੰਗੂਪੁਰ ਨੂੰ ਟਿਕਟ ਮਿਲੇ ਜਾਂ ਫਿਰ ਪਾਰਟੀ ਹਾਈਕਮਾਂਡ ਕਿਸੇ ਵੀ ਹੋਰ ਆਗੂ ਦੇ ਨਾਮ ‘ਤੇ ਮੋਹਰ ਲਗਾਵੇ, ਉਹ ਪਾਰਟੀ ਦੇ ਹਰ ਫੈਸਲੇ ਦਾ ਪੂਰਨ ਸਤਿਕਾਰ ਕਰਨਗੇ। ਉਹਨਾਂ ਦਾਅਵਾ ਕੀਤਾ ਕਿ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਉਹ ਆਪਣੇ ਸਾਥੀਆਂ ਸਮੇਤ ਤਨ, ਮਨ ਅਤੇ ਧਨ ਨਾਲ ਦਿਨ-ਰਾਤ ਇੱਕ ਕਰ ਦੇਣਗੇ ਅਤੇ ਹਰ ਹਾਲ ਵਿੱਚ ਬਲਾਚੌਰ ਸੀਟ ਜਿੱਤ ਕੇ ਹਾਈਕਮਾਂਡ ਦੀ ਝੋਲੀ ਵਿੱਚ ਪਾਉਣਗੇ। ਧਰਮਪਾਲ ਕਟਾਰੀਆ ਦੇ ਇਸ ਬਿਆਨ ਤੋਂ ਬਾਅਦ ਹਲਕੇ ਦੇ ਟਕਸਾਲੀ ਅਤੇ ਮੌਜੂਦਾ ਕਾਂਗਰਸੀ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਅਤੇ ਰਾਜਨੀਤੀ ਦੇ ਮਾਹਿਰ ਇਸ ਬਿਆਨ ਨੂੰ ਬਲਾਚੌਰ ਕਾਂਗਰਸ ਨੂੰ ਇੱਕਜੁੱਟ ਕਰਨ ਦੀ ਇੱਕ ਵੱਡੀ ਅਤੇ ਸਾਰਥਕ ਕੋਸ਼ਿਸ਼ ਵਜੋਂ ਦੇਖ ਰਹੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *