ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਪੌਦੇ ਵੰਡ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼ 

Spread the love
ਜੈਤੋ,17 ਜੁਲਾਈ (ਮਨਜੀਤ ਸਿੰਘ ਢੱਲਾ) -ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਅਤੇ ਲਾਇਨ ਆਈ ਕੇਅਰ ਸੈਂਟਰ, ਜੈਤੋ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਦੀ ਅਗਵਾਈ ਵਿੱਚ ਪ੍ਰੋਜੈਕਟ ਚੇਅਰਮੈਨ ਲਾਇਨ ਆਸ਼ੂਤੋਸ਼ ਗਰਗ ਵੱਲੋਂ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਪੌਦੇ ਵੰਡਣ ਦਾ ਵਿਸ਼ੇਸ਼ ਸੇਵਾ ਪ੍ਰੋਜੈਕਟ ਆਯੋਜਿਤ ਕੀਤਾ ਗਿਆ। ਕਲੱਬ ਦੇ ਪੀ.ਆਰ.ਓ. ਲਾਇਨ ਸੰਜੀਵ ਸ਼ਰਮਾ “ਟੀਨੂ” ਨੇ ਦੱਸਿਆ ਕਿ ਇਹ ਸੇਵਾ ਪ੍ਰੋਜੈਕਟ ਪਰਵੀਨ ਜੈਨ ਦੇ ਜਨਮਦਿਨ ਅਤੇ ਲਾਇਨ ਨਰੇਸ਼ ਮਿੱਤਲ ਦੀ ਵਿਆਹ ਦੀ ਵਰ੍ਹੇਗੰਢ ਦੇ ਸ਼ੁਭ ਮੌਕੇ ’ਤੇ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਪੌਦੇ ਭੇਟ ਕਰਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਨੇ ਕਿਹਾ ਕਿ ਲਾਇਨਜ਼ ਕਲੱਬ ਹਮੇਸ਼ਾ ਸਮਾਜ ਸੇਵਾ ਦੇ ਨਾਲ-ਨਾਲ ਵਾਤਾਵਰਣ ਸੰਭਾਲ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਨਮਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਖੁਸ਼ੀ ਦੇ ਮੌਕਿਆਂ ਨੂੰ ਸੇਵਾ ਕਾਰਜਾਂ ਨਾਲ ਜੋੜਨਾ ਕਲੱਬ ਦੀ ਪ੍ਰੇਰਣਾਦਾਇਕ ਪਰੰਪਰਾ ਹੈ। ਹਰ ਵਿਅਕਤੀ ਨੂੰ ਆਪਣੇ ਜੀਵਨ ਦੇ ਖਾਸ ਮੌਕੇ ’ਤੇ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ, ਕਿਉਂਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਦੀ ਸਭ ਤੋਂ ਵੱਡੀ ਪੂੰਜੀ ਹੈ। ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਹਰ ਨਾਗਰਿਕ ਦਾ ਨੈਤਿਕ ਫਰਜ਼ ਹੈ। ਅਜਿਹੇ ਸੇਵਾ ਪ੍ਰੋਜੈਕਟ ਨਾ ਸਿਰਫ਼ ਹਰਿਆਵਲ ਨੂੰ ਪ੍ਰੋਤਸਾਹਿਤ ਕਰਦੇ ਹਨ, ਸਗੋਂ ਸਮਾਜ ਵਿੱਚ ਜਾਗਰੂਕਤਾ ਅਤੇ ਸਕਾਰਾਤਮਕ ਸੋਚ ਦਾ ਸੰਦੇਸ਼ ਵੀ ਫੈਲਾਉਂਦੇ ਹਨ। ਉਨ੍ਹਾਂ ਪਰਵੀਨ ਜੈਨ ਨੂੰ ਜਨਮਦਿਨ ਅਤੇ ਲਾਇਨ ਨਰੇਸ਼ ਮਿੱਤਲ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਪ੍ਰੋਜੈਕਟ ਚੇਅਰਮੈਨ ਲਾਇਨ ਆਸ਼ੂਤੋਸ਼ ਗਰਗ ਨੇ ਸਾਰੇ ਕਲੱਬ ਮੈਂਬਰਾਂ ਦਾ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬ ਜੈਤੋ ਗੰਗਸਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਸੇਵਾ, ਸਿਹਤ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਨਾਲ ਜੁੜੇ ਲੋਕ-ਭਲਾਈ ਦੇ ਪ੍ਰੋਜੈਕਟ ਲਗਾਤਾਰ ਕਰਵਾਉਂਦਾ ਰਹੇਗਾ। ਇਸ ਮੌਕੇ ਸਾਬਕਾ ਪ੍ਰਧਾਨ ਲਾਇਨ ਨਰੇਸ਼ ਗਰਗ, ਪੁਰਸ਼ੋਤਮ ਸਿੰਗਲਾ, ਭੂਸ਼ਣ ਰੋਮਾਣਾ, ਪ੍ਰਦੀਪ ਭੂਸ਼ਣ ਗੋਇਲ, ਸਕੱਤਰ ਮਨੂ ਵਰਮਾ, ਕੈਸ਼ੀਅਰ ਜੀਵਨ ਗਰਗ, ਉਪ ਪ੍ਰਧਾਨ ਧਰਮਪਾਲ ਸਿੰਗਲਾ, ਸ਼ਿਵ ਬਾਂਸਲ, ਸਹਿ ਸਕੱਤਰ ਆਸ਼ੂ ਮਿੱਤਲ, ਸਹਿ ਕੈਸ਼ੀਅਰ ਪੰਕਜ ਸ਼ਰਮਾ, ਅਗਰਵਾਲ ਸਭਾ ਜੈਤੋ ਦੇ ਪ੍ਰਧਾਨ ਮੁਕੇਸ਼ ਗੋਇਲ, ਮਨੂ ਗੋਇਲ, ਪ੍ਰਦੀਪ ਗਰਗ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *