ਜੈਤੋ ਦੀਆਂ ਸੜਕਾਂ ‘ਤੇ ਭੜਕਿਆ ਸਫ਼ਾਈ ਕਾਮਿਆਂ ਦਾ ਰੋਸ, ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਕੇ ਕੀਤੀ ਨਾਅਰੇਬਾਜ਼ੀ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ; ਮੰਗਾਂ ਨਾ ਮੰਨੀਆਂ ਤਾਂ ਜਨ-ਪ੍ਰਤੀਨਿਧੀਆਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ

Spread the love
ਜੈਤੋ, 17 ਜੁਲਾਈ (ਮਨਜੀਤ ਸਿੰਘ ਢੱਲਾ):=ਨਗਰ ਕੌਂਸਲ ਜੈਤੋ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸ਼ੁੱਕਰਵਾਰ ਨੂੰ 12ਵੇਂ ਦਿਨ ਵੀ ਜਾਰੀ ਰਹੀ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜੈਤੋ ਬੱਸ ਸਟੈਂਡ ਚੌਂਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਪੁਰਸ਼ ਸਫ਼ਾਈ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਮ ਕ੍ਰਿਸ਼ਨ, ਰਾਜੇਸ਼ ਕੁਮਾਰ, ਕਰਨ ਕੁਮਾਰ ਕਾਲਾ, ਰਿੰਕੂ ਕੁਮਾਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਤਨਖ਼ਾਹਾਂ, ਭੱਤਿਆਂ ਅਤੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਤਾਂ ਦਿੱਤੇ ਜਾਂਦੇ ਹਨ, ਪਰ ਅਮਲੀ ਪੱਧਰ ‘ਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਸਫ਼ਾਈ ਕਰਮਚਾਰੀਆਂ ਦਾ ਰੋਸ ਦਿਨੋ-ਦਿਨ ਵਧਦਾ ਜਾ ਰਿਹਾ ਹੈ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਆਮ ਆਦਮੀ ਪਾਰਟੀ ਦੇ ਨਗਰ ਕੌਂਸਲਰਾਂ, ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨਾਂ ਅਤੇ ਜੈਤੋ ਦੇ ਵਿਧਾਇਕ ਦੇ ਘਰਾਂ ਅੱਗੇ ਕੂੜੇ ਦੇ ਢੇਰ ਲਗਾ ਕੇ ਸਰਕਾਰ ਵਿਰੁੱਧ ਰੋਸ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਉੱਧਰ, ਸਫ਼ਾਈ ਕਾਮਿਆਂ ਦੀ ਲਗਾਤਾਰ ਹੜਤਾਲ ਕਾਰਨ ਜੈਤੋ ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਮੁਹੱਲਿਆਂ ਵਿੱਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਗੰਦਗੀ ਕਾਰਨ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ-ਮੱਛਰਾਂ ਦੀ ਭਰਮਾਰ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਵੱਧ ਗਿਆ ਹੈ। ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਕੇ ਹੜਤਾਲ ਖ਼ਤਮ ਕਰਵਾਈ ਜਾਵੇ, ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਲੀਹ ‘ਤੇ ਆ ਸਕੇ ਅਤੇ ਲੋਕਾਂ ਨੂੰ ਗੰਦਗੀ ਅਤੇ ਸੰਭਾਵਿਤ ਬਿਮਾਰੀਆਂ ਦੇ ਖ਼ਤਰੇ ਤੋਂ ਰਾਹਤ ਮਿਲ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *