ਪ੍ਰਦੀਪ ਕੁਮਾਰ ਧੀਮਾਨ (ਰਾਮਾਂ) ਬਣੇ ‘ਰਾਮਗੜ੍ਹੀਆ ਭਲਾਈ ਬੋਰਡ’ ਦੇ ਚੇਅਰਮੈਨ, ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਵਰਕਰਾਂ ਵੱਲੋਂ ਹਾਰਦਿਕ ਵਧਾਈ

Spread the love
ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਆਮ ਆਦਮੀ ਪਾਰਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਹਲਕਾ ਬਲਾਚੌਰ ਦੇ ਸੀਨੀਅਰ ਅਤੇ ਮਿਹਨਤੀ ‘ਆਪ’ ਆਗੂ ਪ੍ਰਦੀਪ ਕੁਮਾਰ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਂਡ ਅਤੇ ਸਰਕਾਰ ਵੱਲੋਂ ਪ੍ਰਦੀਪ ਕੁਮਾਰ ਧੀਮਾਨ (ਰਾਮਾਂ) ਨੂੰ ‘ਰਾਮਗੜ੍ਹੀਆ ਭਲਾਈ ਬੋਰਡ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਆਉਂਦਿਆਂ ਹੀ ਸਮੁੱਚੇ ਹਲਕੇ ਦੇ ਪਾਰਟੀ ਵਰਕਰਾਂ ਅਤੇ ਰਾਮਗੜ੍ਹੀਆ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਹਲਕੇ ਭਰ ਵਿੱਚ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ।ਇਸ ਸ਼ਾਨਦਾਰ ਪ੍ਰਾਪਤੀ ‘ਤੇ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਕੁਮਾਰ ਧੀਮਾਨ (ਰਾਮਾਂ ) ਨੂੰ ਵਿਸ਼ੇਸ਼ ਤੌਰ ‘ਤੇ ਹਾਰਦਿਕ ਵਧਾਈ ਦਿੱਤੀ ਹੈ। ਵਿਧਾਇਕਾ ਕਟਾਰੀਆ ਨੇ ਕਿਹਾ ਕਿ ਪਾਰਟੀ ਹਮੇਸ਼ਾ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਲੋਕਾਂ ਦੀ ਸੇਵਾ ਕਰਨ ਵਾਲੇ ਵਫ਼ਾਦਾਰ ਅਤੇ ਇਮਾਨਦਾਰ ਆਗੂਆਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪ੍ਰਦੀਪ ਕੁਮਾਰ ਆਪਣੀ ਇਸ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਰਾਮਗੜ੍ਹੀਆ ਭਾਈਚਾਰੇ ਦੀਆਂ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।ਚੇਅਰਮੈਨ ਦੀ ਕੁਰਸੀ ਸੰਭਾਲਣ ਦੀ ਖ਼ਬਰ ਤੋਂ ਬਾਅਦ ਪ੍ਰਦੀਪ ਕੁਮਾਰ ਧੀਮਾਨ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਸਥਾਨਕ ਆਗੂਆਂ, ਸਰਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਇਲਾਕੇ ਵਿੱਚ ਪਾਰਟੀ ਨੂੰ ਹੋਰ ਜ਼ਿਆਦਾ ਬਲ ਮਿਲੇਗਾ।ਦੂਜੇ ਪਾਸੇ, ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਕੁਮਾਰ ਨੇ ਪਾਰਟੀ ਹਾਈਕਮਾਂਡ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿ ਦਿਲੋਂ ਆਭਾਰ ਪ੍ਰਗਟ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ‘ਤੇ ਪੂਰਾ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *