ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਚੀਮਾ ਸ਼ੁਕਰਚੱਕ ਵਿਖੇ ਗਲੀਆਂ ਚ ਖੜੇ ਪਾਣੀ ਨੇ ਧਾਰਿਆ ਝੱਪੜ ਦਾ ਰੂਪ 

Spread the love

ਪਾਣੀ ਖੜ੍ਹਾ ਹੋਣ ਕਾਰਨ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ :- ਪਿੰਡ ਵਾਸੀ

ਸਰਾਏ ਅਮਾਨਤ ਖਾਂ, 16 ਦਸੰਬਰ (ਗੁਰਸ਼ਰਨ ਸਿੰਘ ਔਲਖ)-ਸਰਹੱਦੀ ਪਿੰਡ ਚੀਮਾ ਸ਼ੁਕਰਚੱਕ ਵਿਖੇ ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ ‘ਚ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਦਾ ਘਰਾਂ’ ‘ਚ ਰਹਿਣਾ ਅਤੇ ਬਾਹਰ ਜਾਣਾ ਵੀ ਮੁਸ਼ਕਲ ਹੋ ਗਿਆ ਹੈ ਕਿਉਂਕਿ ਗੰਦੀ ਬਦਬੂ ਕਾਰਨ ਕਈ ਦਿਨਾਂ ਤੋਂ ਖੜ੍ਹੇ ਪਾਣੀ ਕਾਰਨ  ਬਿਮਾਰੀਆਂ ਲੱਗਣ ਦਾ ਖਤਰਾ ਵੀ ਬਣਿਆ ਹੋਇਆ ਹੈ ।ਪਿੰਡ ਨਿਵਾਸੀਆਂ ਨੇ ਕਿਹਾ ਕਿ ਇੱਕ ਪਾਸੇ ਦੇਸ਼ ਨੂੰ ਸਾਫ ਸੁਥਰਾ ਬਣਾਉਣ ਲਈ ਸਰਕਾਰਾਂ ਵੱਲੋਂ ਸਵੱਛ ਭਾਰਤ ਮੁਹਿੰਮ ਚਲਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸਰਕਾਰੀ ਵਿਭਾਗ ਖੁਦ ਹੀ ਸਫ਼ਾਈ ਰੱਖਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਅਤੇ ਖੜੇ ਗੰਦੇ ਪਾਣੀ ਕਾਰਨ ਵੱਡੀ ਮਹਾਮਾਰੀ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ। ਪਿੰਡ ਨਿਵਾਸੀਆਂ ਨੇ ਹਲਕਾ ਵਿਧਾਇਕ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿੰਡ ਦੀਆਂ ਗਲੀਆਂ ਵਿੱਚ ਖੜੇ ਪਾਣੀ ਦਾ ਨਿਕਾਸ ਕੀਤਾ ਜਾਵੇ ਤਾ ਜੋ ਪਿੰਡ ਵਾਸੀਆਂ ਨੂੰ ਆਉਣ ਜਾਣ ਚ ਕੋਈ ਸਮੱਸਿਆ ਨਾ ਆ ਸਕੇ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *