ਵਿਸ਼ੇਸ ਗਹਿਰੀ ਸੁਧਾਈ(ਐਸ.ਆਈ.ਆਰ) ਸਬੰਧੀ ਵਿਜੇ ਕੁਮਾਰ ਬੀ.ਐਲ.ਓ ਨੂੰ ਮੁੱਖ ਚੋਣ ਅਫਸ਼ਰ ਵਲੋਂ ਪ੍ਰਸੰਸਾ ਪੱਤਰ ਭੇਜਿਆ

Spread the love
ਨਵਾਂਸ਼ਹਿਰ 18 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਕਰਵਾਈ ਜਾ  ਰਹੀ ਵਿਸ਼ੇਸ ਗਹਿਰੀ ਸੁਧਾਈ(ਐਸ.ਆਈ.ਆਰ) ਸਬੰਧੀ 100 ਫੀਸਦੀ ਟੀਚਾ ਪ੍ਰਾਪਤ ਕਰਨ ਤੇ ਤਹਿਸੀਲ ਬਲਾਚੌਰ ਵਿਚੋਂ ਪਹਿਲ਼ਾਂ ਤੇ ਜਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਵਿਜੇ ਕੁਮਾਰ ਬੂਥ ਲੈਵਲ ਅਫਸਰ ਕੁੱਲਪੁਰ ਨੂੰ ਪੰਜਾਬ ਮੁੱਖ ਚੋਣ ਅਫਸਰ ਅਨਦਿੱਤਾ ਮਿੱਤਰ ਵਲੋਂ ਸਨਮਾਨ ਪੱਤਰ ਭੇਜ ਕੇ ਸਨਮਾਨਿਤ ਕੀਤਾ।ਮੁੱਖ ਵੋਣ ਅਫਸਰ ਪੰਜਾਬ ਵਲੋਂ ਭੇਜਿਆ ਪ੍ਰਸੰਸਾ ਪੱਤਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਦਿੱਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਮਾਸਟਰ ਵਿਜੇ ਕੁਮਾਰ ਨੂੰ ਮਬਾਰਕਵਾਦ ਦਿੰਦੇ ਹੋਏ ਕਿਹਾ ਕਿ ਇਹ ਸਨਮਾਨ ਉਹਨਾਂ ਦੀ ਮਿਹਨਤ ਕਰਕੇ ਮਿਲਿਆ ਹੈ ਉਹਨਾਂ ਬਾਕੀ ਬੀ.ਐਲ.ਓ ਨੂੰ ਅਪੀਲ ਕੀਤੀ ਕਿ ਉਹ ਵੀ ਜਲਦੀ ਆਪਣਾ ਟੀਚਾ ਪੂਰਾ ਕਰਕੇ ਜਿਲ੍ਹਾ ਦਾ ਨਾਂ ਰੌਸ਼ਨ ਕਰਨ।ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ) ਸੰਜੀੜ ਸ਼ਰਮਾ ਤੇ ਹੋਰ ਅਧਿਕਾਰੀ ਵੀ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *