ਪੱਤੀ ਮੁਲਤਾਨੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਬੂਥ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਦਿੱਤਾ ਸੱਦਾ, ਕਮੇਟੀਆਂ ਦਾ ਕੀਤਾ ਗਠਨ : ਐੱਸ. ਆਰ. ਕਲੇਰ

Spread the love
ਜਗਰਾਉਂ, 18 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) –  ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਅਤੇ ਬੂਥ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸਰਕਲ ਗਿੱਦੜਵਿੰਡੀ ਅਧੀਨ ਪਿੰਡ ਪੱਤੀ ਮੁਲਤਾਨੀ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ. ਆਰ. ਕਲੇਰ ਨੇ ਸੰਬੋਧਨ ਕਰਦਿਆਂ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਜੁੜਨ ਦਾ ਸੱਦਾ ਦਿੱਤਾ। ਐੱਸ. ਆਰ. ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਵਿਚਾਰਧਾਰਾ ਨਾਲ ਜੁੜੀ ਹੋਈ ਪਾਰਟੀ ਹੈ, ਜਿਸ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਸੂਬੇ ਦੇ ਹਿੱਤਾਂ ਦੀ ਅਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਮਜ਼ਬੂਤ ਅਤੇ ਲੋਕ-ਪੱਖੀ ਸਿਆਸੀ ਲੀਡਰਸ਼ਿਪ ਦੀ ਲੋੜ ਹੈ, ਜਿਸ ਲਈ ਹਰ ਵਰਕਰ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦਾ ਸਮਰਪਿਤ ਵਰਕਰ ਹੈ ਅਤੇ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਕੇ ਹੀ ਆਉਣ ਵਾਲੀਆਂ ਚੋਣਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਵਰਕਰਾਂ ਨੂੰ ਪਾਰਟੀ ਪ੍ਰਤੀ ਪੂਰੀ ਨਿਸ਼ਠਾ ਅਤੇ ਜਜ਼ਬੇ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਿਆ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਫੋਰਮਾਂ ਰਾਹੀਂ ਉਠਾਇਆ ਜਾਵੇ। ਇਸ ਮੌਕੇ ਪਿੰਡ ਅਤੇ ਬੂਥ ਪੱਧਰ ‘ਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ। ਮੀਟਿੰਗ ਦੌਰਾਨ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਪ੍ਰਧਾਨ ਸਤਪਾਲ ਕੌਰ ਗਰੇਵਾਲ, ਯੂਥ ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਰੇਸ਼ਮ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਹਠੂਰ, ਜਸਵੰਤ ਸਿੰਘ ਪੱਤੀ ਮੁਲਤਾਨੀ, ਸੁਖਦੇਵ ਸਿੰਘ ਜੱਗਾ ਕਾਉਂਕੇ, ਹਰਵਿੰਦਰ ਸਿੰਘ ਸੋਢੀਵਾਲ, ਸੁਖਪ੍ਰੀਤ ਸਿੰਘ ਜਗਰਾਉਂ, ਗੁਰਵਿੰਦਰ ਸਿੰਘ ਤਰਫ਼ ਕੋਟਲੀ, ਹਰਮਨਜੋਤ ਸਿੰਘ ਤਿਹਾੜਾ, ਅਮਰੀਕ ਸਿੰਘ ਕੰਨੀਆ ਹੁਸੈਨੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *