ਸੰਗਰੂਰ ਲਾਠੀਚਾਰਜ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਦੀ ਲਹਿਰ, ਜਗਰਾਉਂ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਲੰਬਿਤ ਮੰਗਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ

Spread the love
ਜਗਰਾਉਂ, 17 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਸੰਗਰੂਰ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਜਗਰਾਉਂ ਵਿਖੇ ਸਫਾਈ ਸੇਵਕਾਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸੰਗਰੂਰ ਵਿੱਚ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਯੂਨੀਅਨ ਦੇ ਜ਼ਿਲ੍ਹਾ ਤੇ ਸਥਾਨਕ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰੀ ਹੱਕਾਂ ਦਾ ਘਾਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਰਵੱਈਆ ਅਪਣਾ ਰਹੀ ਹੈ, ਜਿਸ ਕਾਰਨ ਸੂਬੇ ਭਰ ਦੇ ਸਫਾਈ ਸੇਵਕਾਂ ਵਿੱਚ ਭਾਰੀ ਰੋਸ ਹੈ। ਰੋਸ ਪ੍ਰਦਰਸ਼ਨ ਤੋਂ ਬਾਅਦ ਯੂਨੀਅਨ ਦੇ ਵਫ਼ਦ ਨੇ ਮਾਣਯੋਗ ਐਸ.ਡੀ.ਐਮ. ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਆਗੂਆਂ ਦੀ ਤੁਰੰਤ ਰਿਹਾਈ, ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਮਿਉਂਸਪਲ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਫੌਰੀ ਹੱਲ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਮਨਕਾਰੀ ਨੀਤੀਆਂ ਨੂੰ ਤੁਰੰਤ ਬੰਦ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੂਬਾ ਪੱਧਰੀ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਸਕੱਤਰ ਕੰਵਲਜੀਤ ਸਿੰਘ ਖੰਨਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਮਾਣੂੰਕੇ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਗਗੜਾ, ਹੁਕਮ ਰਾਜ ਦੇਹੜਕਾ, ਜਗਦੀਸ਼ ਸਿੰਘ ਕਾਉਂਕੇ, ਅਸ਼ੋਕ ਭੰਡਾਰੀ ਸਮੇਤ ਸਫਾਈ ਸੇਵਕ ਯੂਨੀਅਨ ਦੇ ਆਗੂ, ਵਰਕਰ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *