ਈ.ਟੀ.ਓ. ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੂੰ ਵਧਾਈ

Spread the love
ਅੰਮ੍ਰਿਤਸਰ, 18 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸ. ਸਰਬਜੋਤ ਸਿੰਘ ਧੰਜਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਸ. ਜਰਨੈਲ ਸਿੰਘ ਢੋਟ, ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਸ. ਸਤਨਾਮ ਸਿੰਘ ਮਠਾਰੂ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸ. ਸਰਬਜੋਤ ਸਿੰਘ ਧੰਜਲ ਇੱਕ ਸਮਰਪਿਤ, ਮਿਹਨਤੀ ਅਤੇ ਪਾਰਟੀ ਦੇ ਪੁਰਾਣੇ ਵਰਕਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਲੰਬੇ ਸਮੇਂ ਦੀ ਨਿਸ਼ਠਾ, ਮਿਹਨਤ ਅਤੇ ਲੋਕ ਸੇਵਾ ਨੂੰ ਦੇਖਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ. ਧੰਜਲ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਪ੍ਰੋਜੈਕਟਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਇਸ ਦੌਰਾਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸ. ਸਰਬਜੋਤ ਸਿੰਘ ਧੰਜਲ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ‘ਤੇ ਪ੍ਰਗਟਾਏ ਗਏ ਵਿਸ਼ਵਾਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *