ਨਗਰ ਨਿਗਮ ਫਗਵਾੜਾ ਨੇ ਸ਼ਹਿਰ ਦੇ ਵਾਰਡ ਨੰਬਰ 21 ‘ਚ ਡੇਂਗੂ ਤੋਂ ਬਚਾਅ ਲਈ ਕੀਤੀ ਫਾਗਿੰਗ * ਮਲਕੀਅਤ ਸਿੰਘ ਰਗਬੋਤਰਾ ਨੇ ਕਾਰਪੋਰੇਸ਼ਨ ਅਧਿਕਾਰੀਆਂ ਦਾ ਕੀਤਾ ਧੰਨਵਾਦ

Spread the love
ਫਗਵਾੜਾ 18 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਨਗਰ ਨਿਗਮ ਫਗਵਾੜਾ ਦੀ ਸੈਨੀਟੇਸ਼ਨ ਬ੍ਰਾਂਚ ਵਲੋਂ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 21 ਅਧੀਨ ਪ੍ਰੇਮ ਨਗਰ, ਰੇਲਵੇ ਰੋਡ, ਖੇੜਾ ਰੋਡ, ਗੁਰੂ ਨਾਨਕ ਪੁਰਾ ਅਤੇ ਮਾਸਟਰ ਸਾਧੂ ਰਾਮ ਨਗਰ ਵਿਖੇ ਬਰਸਾਤ ਦੇ ਮੌਸਮ ‘ਚ ਡੇਂਗੂ ਮੱਛਰ ਤੋਂ ਬਚਾਅ ਲਈ ਫਾਗਿੰਗ ਕੀਤੀ ਗਈ। ਇਸ ਦੌਰਾਨ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਨੇ ਕਾਰਪੋਰੇਸ਼ਨ ਫਗਵਾੜਾ ਦਾ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸਿਰਫ ਫਾਗਿੰਗ ਦੇ ਨਾਲ ਹੀ ਡੇਂਗੂ ਨੂੰ ਕਾਬੂ ਨਹੀਂ ਕੀਤਾ ਜਾ ਸਕਦਾ ਬਲਕਿ ਆਮ ਲੋਕਾਂ ਨੂੰ ਜਾਗਰੁਕ ਕਰਨਾ ਵੀ ਬਹੁਤ ਜਰੂਰੀ ਹੈ। ਉਹਨਾਂ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜੀਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਹਨਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਅਤੇ ਘਰਾਂ ਦੇ ਕੂਲਰਾਂ, ਗਮਲਿਆਂ, ਬੇਕਾਰ ਟਾਇਰਾਂ, ਪੰਛੀਆਂ ਦੇ ਪੀਣ ਵਾਲੇ ਪਾਣੀ ਦੇ ਬਰਤਨਾਂ ਤੇ ਫਰਿਜ ਦੀ ਬੈਕ ਟਰੇਅ ਆਦਿ ਦੀ ਸਫਾਈ ਕਰਨੀ ਚਾਹੀਦੀ ਹੈ। ਡੇਂਗੂ ਮੱਛਰ ਦਾ ਲਾਰਵਾ ਲਗਭਗ ਇੱਕ ਹਫਤੇ ਵਿੱਚ ਵਿਕਸਤ ਹੁੰਦਾ ਹੈ। ਜਿਸ ਤੋਂ ਹਰੇਕ ਹਫਤੇ ਸਿਰਫ ਇੱਕ ਦਿਨ ਸਫਾਈ ਕਰਕੇ ਬੱਚਿਆ ਜਾ ਸਕਦਾ ਹੈ। ਉਹਨਾਂ ਡੇਂਗੂ ਦੇ ਲੱਛਣਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਿਸੇ ਵੀ ਲੱਛਣ ਦੇ ਮਹਿਸੂਸ ਹੋਣ ‘ਤੇ ਤੁਰੰਤ ਡੇਂਗੂ ਦਾ ਟੈਸਟ ਕਰਵਾ ਕੇ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਇਆ ਜਾਵੇ। ਇਸ ਮੌਕੇ ਵਾਰਡ ਦੇ ਪਤਵੰਤੇ ਵੀ ਹਾਜਰ ਸਨ।
ਤਸਵੀਰ – ਫਗਵਾੜਾ ਦੇ ਵਾਰਡ ਨੰਬਰ 21 ‘ਚ ਫਾਗਿੰਗ ਕਰਦਾ ਕਾਰਪੋਰੇਸ਼ਨ ਦਾ ਅਮਲਾ ਅਤੇ ਨਾਲ ਹਨ ਮਲਕੀਅਤ ਸਿੰਘ ਰਗਬੋਤਰਾ ਤੇ ਹੋਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *