ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਨਾਲ ਸੰਬੰਧਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ

Spread the love
ਸ੍ਰੀ ਕੀਰਤਪੁਰ ਸਾਹਿਬ 18 ਜੁਲਾਈ (ਮਨਦੀਪ)= ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ (ਪਟਿਆਲਾ) ਦੀ ਰਹਿਨੁਮਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਇਤਿਹਾਸ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰੇਰਣਾਦਾਇਕ ਵਿਚਾਰਾਂ ਨੂੰ ਸੁੰਦਰ ਲਿਖਾਈ ਰਾਹੀਂ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸੁੰਦਰ ਲਿਖਾਈ ਦੀ ਰੁਚੀ ਅਤੇ ਅਭਿਆਸ ਨੂੰ ਪ੍ਰਫੁੱਲਤ ਕਰਨਾ, ਨਾਲ ਹੀ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਜੀਵਨ, ਉੱਚ ਆਦਰਸ਼ਾਂ, ਸੇਵਾ, ਸੱਚ ਅਤੇ ਹਿੰਮਤ ਦੇ ਸੰਦੇਸ਼ ਨਾਲ ਜੋੜਨਾ ਸੀ।ਪ੍ਰਿੰਸੀਪਲ ਸਰਬਜੀਤ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਨਿਡਰਤਾ, ਸੇਵਾ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਵਿਦਿਆਰਥੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *