ਜ਼ਿਲ੍ਹਾ ਹਲਵਾਈ ਕੇਟਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਮੈਰਿਜ਼ ਪੈਲੇਸ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸੂਦ ਨੂੰ ਮੰਗ ਪੱਤਰ

Spread the love
ਬਰਨਾਲਾ, 18 ਜੁਲਾਈ: ਜ਼ਿਲ੍ਹਾ ਹਲਵਾਈ ਕੇਟਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਅੱਜ ਜ਼ਿਲ੍ਹਾ ਮੈਰਿਜ਼ ਪੈਲੇਸ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸੂਦ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ।ਮੰਗ ਪੱਤਰ ਵਿੱਚ ਐਸੋਸੀਏਸ਼ਨ ਨੇ ਦੋਸ਼ ਲਗਾਇਆ ਕਿ ਕੁਝ ਮੈਰਿਜ਼ ਪੈਲੇਸ ਪ੍ਰਬੰਧਕ ਪਰ ਪਲੇਟ ਦੇ ਨਾਂ ’ਤੇ ਕੇਟਰਿੰਗ ਕਾਰੋਬਾਰ ਨਾਲ ਜੁੜੇ ਹਲਵਾਈਆਂ ਅਤੇ ਕੇਟਰਰਾਂ ਨੂੰ ਬੇਲੋੜੀ ਪ੍ਰੇਸ਼ਾਨ ਕਰਦੇ ਹਨ। ਐਸੋਸੀਏਸ਼ਨ ਨੇ ਇਸ ਮਾਮਲੇ ਵਿੱਚ ਪ੍ਰਸ਼ਾਸਨ ਤੋਂ ਵੀ ਸਹਿਯੋਗ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਕੇਟਰਿੰਗ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਬਿਨਾਂ ਕਾਰਨ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।ਮੰਗ ਪੱਤਰ ਸੌਂਪਣ ਸਮੇਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮੁੰਦਰੀ, ਵਾਈਸ ਪ੍ਰਧਾਨ ਦਿਨੇਸ਼ ਕੁਮਾਰ, ਕਾਰਜਕਾਰਨੀ ਮੈਂਬਰ ਰਵੀ ਬਾਂਸਲ, ਮਲਕੀਤ ਸਿੰਘ ਝੱਲੀ, ਗੋਰਾ ਹਲਵਾਈ, ਕਾਲਾ ਹਲਵਾਈ (ਧਨੌਲਾ), ਸੱਤਿਆ ਨੰਦ, ਰਿੰਕੂ ਕੇਟਰਰ ਅਤੇ ਪਿਆਰਾ ਹਲਵਾਈ ਸਮੇਤ ਹੋਰ ਮੈਂਬਰ ਹਾਜ਼ਰ ਸਨ।ਇਸ ਮੌਕੇ ਕੁਲਦੀਪ ਸੂਦ ਨੇ ਮੰਗ ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਜਲਦ ਹੀ ਜ਼ਿਲ੍ਹਾ ਮੈਰਿਜ਼ ਪੈਲੇਸ ਐਸੋਸੀਏਸ਼ਨ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਇਸ ਮੰਗ ਪੱਤਰ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਕੇ ਉਚਿਤ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਤੋਂ ਬਾਅਦ ਐਸੋਸੀਏਸ਼ਨ ਨੂੰ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *