ਪਿੰਡ ਪਾਸ਼ਟਾ ਵਿਖੇ ਫਿਰਨੀ ਨੂੰ 18 ਫੁੱਟ ਚੌੜੀ ਸੀ.ਸੀ.ਫਲੋਰਿੰਗ ਲਈ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਹੋਣ ਨੂੰ ਲੈ ਕੇ ਪਿੰਡ ਵਾਸੀਆਂ ਨੇ ਜਤਾਈ ਖੁਸ਼ੀ * ਕਿਹਾ – ਪਿੰਡ ਵਾਸੀਆਂ ਤੇ ਵਾਹਨ ਚਾਲਕਾਂ ਨੂੰ ਮਿਲੇਗੀ ਵੱਡੀ ਰਾਹਤ

Spread the love
ਫਗਵਾੜਾ 18 ਜੁਲਾਈ (ਪ੍ਰੀਤ ਕੌਰ ਪ੍ਰੀਤੀ)ਡਾ. ਰਾਜ ਕੁਮਾਰ ਵਲੋਂ ਫਗਵਾੜਾ ਦੇ ਪਿੰਡ ਪਾਂਸ਼ਟਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਿੰਡ ਦੀ ਫਿਰਨੀ ਜਿਸਦੀ ਲੰਬਾਈ ਕਰੀਬ 1 ਕਿ:ਮੀ: ਹੈ ਅਤੇ ਇਸਦੀ ਹਾਲਤ ਬਹੁਤ ਜਿਆਦਾ ਖਸਤਾ ਹੈ, ਦੀ ਸੀ.ਸੀ. ਫਲੋਰਿੰਗ ਟਾਇਲਾਂ ਨਾਲ ਉਸਾਰੀ ਲਈ 1 ਕਰੋੜ ਰੁਪਏ ਦੀ ਗ੍ਰਾਂਟ ਐਮ.ਪੀ. ਕੋਟੇ ਵਿੱਚੋਂ ਜਾਰੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਡਾ. ਰਾਜਕੁਮਾਰ ਚੱਬੇਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਅਨੁਸਾਰ ਖਸਤਾ ਹਾਲ ਫਿਰਨੀ ਤੋਂ ਲੰਘਦੀ ਟਰੈਫਿਕ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਝੋਨੇ/ਕਣਕਾਂ ਦੇ ਸੀਜਨ ਦੌਰਾਨ ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਇੱਕ ਜਗਾ ਤੋਂ ਦੂਸਰੀ ਜਗਾ ਤੇ ਲਿਜਾਉਣ ਲਈ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ,  ਉੱਥੇ ਹੀ ਸਕੂਲੀ ਵਿਦਿਆਰਥੀਆਂ ਨੂੰ ਅਕਸਰ ਹੀ ਸਕੂਲ ਆਉਣ ਜਾਣ ਸਮੇਂ ਕਾਫੀ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਬਰਸਾਤਾਂ ਦੇ ਸੀਜਨ ਦੌਰਾਨ ਇਸ ਫਿਰਨੀ ਦੀ ਹਾਲਤ ਬਹੁਤ ਜਿਆਦਾ ਖਰਾਬ ਹੋ ਜਾਂਦੀ ਹੈ ਜਿਸ ਕਾਰਣ ਪਿੰਡ ਵਾਸੀਆਂ ਅਤੇ ਸਕੂਲੀ ਬੱਚਿਆਂ ਦਾ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਲੇਕਿਨ ਹੁਣ ਇਸ ਫਿਰਨੀ ਦੇ ਸੀ.ਸੀ.ਫਲੋਰਿੰਗ ਨਾਲ 18 ਫੁੱਟ ਚੌੜਾ ਹੋਣ ਨਾਲ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਸਥਾਈ ਹਲ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *