ਪਵਿੱਤਰ ਸ਼ਹਿਰ  ਵਿਚ ਸਿੱਖਿਆ ਸੰਸਥਾਵਾਂ ਨੇੜੇ ਗੰਦਗੀ ਦੇ ਢੇਰ ਸਫਾਈ ਵਿਵਸਥਾ ਤੇ ਸਵਾਲੀਆ ਨਿਸਾਨ

Spread the love
ਕਪੂਰਥਲਾ / ਸੁਲਤਾਨਪੁਰ ਲੋਧੀ , 18 ਜੁਲਾਈ ( ਕੌੜਾ / ਚੰਦੀ )- ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਕਮੇਟੀ ਦੀ ਚੋਣ ਤੋਂ ਬਾਅਦ ਪ੍ਰਧਾਨ  ਤੇ ਉੱਪ ਪ੍ਰਧਾਨ ਦੀ ਚੋਣ ਵੀ ਹੋ ਚੁੱਕੀ  ਹੈ। ਉੱਥੇ ਹੀ ਸ਼ਹਿਰ ਵਿੱਚ ਕੂੜੇ ਦੇ ਢੇਰ ਅਜੇ ਵੀ ਨਗਰ ਕੌਂਸਲ ਦੇ ਕੰਮਾਂ ਉੱਤੇ ਸਵਾਲੀਆ ਨਿਸ਼ਾਨ ਲਗਾ ਰਹੇ ਹਨ। ਇਸ ਦੀ ਤਾਜ਼ਾ ਉਦਾਹਰਨ  ਗੁਰਦੁਆਰਾ ਅੰਤਰ ਯਾਮਤਾ ਪਾਰਕ ਦੇ ਨੇੜੇ ਤੇ ਬਲਾਕ ਸਿੱਖਿਆ ਦਫਤਰ ਮਸੀਤਾਂ ਦੇ ਗੇਟ ਦੇ ਸਾਹਮਣੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ  ਚੌਂਕ  ਵਿੱਚ ਲੱਗੇ ਕੂੜੇ ਦੇ ਢੇਰਾਂ ਤੋਂ ਮਿਲਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਹਿਰ ਦੇ ਲੋਕਾਂ ਨੇ ਦੱਸਿਆ ਕਿ ਇਹ ਕੂੜੇ ਦੇ ਢੇਰਾਂ ਨਾਲ ਜਿੱਥੇ ਬਦਬੂ ਫੈਲ ਰਹੀ ਹੈ। ਉੱਥੇ ਬਿਮਾਰੀਆਂ ਫੈ਼ਲਣ ਦਾ ਵੀ ਖਦਸਾ਼ ਬਣਿਆ ਹੋਇਆ ਹੈ।  ਉੱਥੇ ਹੀ ਆਉਣ ਜਾਣ ਵਾਲੇ ਸਾਰੇ ਹੀ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਦੱਸਿਆ ਕਿ ਇਹ ਕੂੜਾ ਰਾਤ ਸਮੇਂ ਸੁੱਟ ਦਿੱਤਾ ਜਾਂਦਾ ਹੈ। ਜਿਸ ਕਾਰਨ ਸਵੇਰ ਨੂੰ ਇਸ ਵਿੱਚੋਂ ਬਹੁਤ ਗੰਦੀ ਮਤਲਬ ਆਉਂਦੀ ਹੈ,ਤੇ ਲੋਕ ਜਦੋਂ ਬੱਸ ਸਟੈਂਡ ਤੇ ਬੱਸ ਚੜਨ ਲਈ ਜਾਂਦੇ ਹਨ ਜਾਂ ਗੁਰਦੁਆਰਾ ਅੰਤਰਯਾਮਤਾ ਦੇ ਦਰਸ਼ਨਾਂ ਜਾਂ ਬੇਰ ਸਾਹਿਬ ਲਈ ਜਾਂਦੇ ਹਨ ਤਾਂ ਉਹਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨ ਦੇ ਨਾਲ ਨਾਲ ਮੂੰਹ ਢੱਕ ਕੇ ਇਥੋਂ ਦੀ ਗੁਜਰਨਾ ਪੈਂਦਾ ਹੈ। ਲੋਕਾਂ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਤਾਂ ਆਪ ਸਰਕਾਰ ਦੇ ਹਲਕਾ ਇੰਚਾਰਜ ਵੱਲੋਂ ਆਪਣੇ ਹੱਥਾਂ ਤੇ ਦਸਤਾਨੇ ਪਾ ਕੇ ਇਹਨਾਂ ਵਾਰਡਾਂ ਵਿੱਚ ਸਫਾਈ ਕੀਤੀ ਜਾ ਰਹੀ ਸੀ,ਪ੍ਰੰਤੂ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ  ਵੀ ਸ਼ਹਿਰ ਦੀ ਸਫਾਈ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀ ਪਵਿੱਤਰਤਾ ਨੂੰ ਬਹਾਲ ਰੱਖਦੇ ਹੋਏ। ਇਹਨਾਂ ਕੂੜੇ ਦੇ ਢੇਰਾਂ ਨੂੰ ਜਲਦ ਤੋਂ ਜਲਦ ਚਕਾਇਆ ਜਾਵੇ ਤੇ ਲੋਕਾਂ ਨੂੰ ਇਸ ਬਦਬੂਦਾਰ ਕੂੜੇ ਦੇ ਢੇਰਾਂ ਤੋਂ ਨਿਯਾਤ ਦਿਵਾਈ ਜਾਵੇ।
ਕੈਪਸ਼ਨ- ਪਵਿੱਤਰ ਸ਼ਹਿਰ ਵਿੱਚ ਲੱਗੇ ਗੰਦਗੀ ਦੇ ਕੂੜੇ ਦੇ ਢੇਰ ਦਾ ਦ੍ਰਿਸ਼
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *