*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਨੂੰ ਕੀਤੇ ਵਾਪਸ* *ਮੋਬਾਇਲ ਗੁੰਮ ਜਾਂ ਚੋਰੀ ਹੋਣ ‘ਤੇ ਤੁਰੰਤ ਸਾਂਝ ਕੇਂਦਰ ਵਿੱਚ ਰਿਪੋਰਟ ਕਰੋ: ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ* *ਐਸ.ਐਸ.ਪੀ. ਖੰਨਾ ਨੇ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਵੀ ਲੋਕਾਂ ਨੂੰ ਕੀਤਾ ਜਾਗਰੂਕ* *1930 ਹੈਲਪਲਾਈਨ ‘ਤੇ ਤੁਰੰਤ ਸ਼ਿਕਾਇਤ ਕਰੋ, ਸਾਈਬਰ ਠੱਗੀ ਤੋਂ ਬਚੋ: ਡਾ. ਦਰਪਣ ਆਹਲੂਵਾਲੀਆ* ਖੰਨਾ, 18 ਜੁਲਾਈ: (ਮੁਕੇਸ਼ ਵਰਮਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ। ਇਸ ਮੌਕੇ ਮੋਬਾਇਲ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਇਲ ਫੋਨ ਚੋਰੀ ਜਾਂ ਗੁੰਮ ਹੋ ਜਾਂਦਾ ਹੈ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਏ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੀ ਸਹਾਇਤਾ ਨਾਲ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ‘ਤੇ ਫੋਨ ਨੂੰ ਬਲਾਕ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਉਸ ਦੀ ਦੁਰਵਰਤੋਂ ਰੋਕੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਕੀਤਾ ਗਿਆ ਫੋਨ ਸਰਚ ‘ਤੇ ਆ ਜਾਂਦਾ ਹੈ ਅਤੇ ਜਿਵੇਂ ਹੀ ਕੋਈ ਵਿਅਕਤੀ ਉਸ ਦੀ ਵਰਤੋਂ ਕਰਦਾ ਹੈ ਤਾਂ ਪੁਲਿਸ ਨੂੰ ਉਸ ਬਾਰੇ ਜਾਣਕਾਰੀ ਮਿਲ ਜਾਂਦੀ ਹੈ, ਜਿਸ ਨਾਲ ਫੋਨ ਦੀ ਰਿਕਵਰੀ ਸੰਭਵ ਹੋ ਜਾਂਦੀ ਹੈ। ਉਨ੍ਹਾਂ 129 ਮੋਬਾਇਲ ਫੋਨ ਪ੍ਰਾਪਤ ਕਰਨ ਵਾਲੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਸਾਂਝ ਕੇਂਦਰ ਵਿੱਚ ਜਾ ਕੇ ਆਪਣੇ ਮੋਬਾਇਲ ਫੋਨ ਅਨਲਾਕ ਕਰਵਾਉਣ, ਤਾਂ ਜੋ ਉਹ ਮੁੜ ਸਹੀ ਢੰਗ ਨਾਲ ਚੱਲ ਸਕਣ। ਐਸ.ਐਸ.ਪੀ. ਖੰਨਾ ਨੇ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਨਾਲ ਆਨਲਾਈਨ ਵਿੱਤੀ ਧੋਖਾਧੜੀ ਹੁੰਦੀ ਹੈ ਤਾਂ ਉਹ ਤੁਰੰਤ 1930 ਟੋਲ-ਫ੍ਰੀ ਹੈਲਪਲਾਈਨ ‘ਤੇ ਕਾਲ ਕਰਨ ਜਾਂ ਸਾਈਬਰ ਕ੍ਰਾਈਮ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਾਈਬਰ ਧੋਖਾਧੜੀ ਦੇ ਪਹਿਲੇ ਕੁਝ ਘੰਟੇ “ਗੋਲਡਨ ਆਵਰ” ਹੁੰਦੇ ਹਨ। ਇਸ ਸਮੇਂ ਦੌਰਾਨ ਸ਼ਿਕਾਇਤ ਦਰਜ ਹੋਣ ‘ਤੇ ਧੋਖਾਧੜੀ ਰਾਹੀਂ ਟਰਾਂਸਫਰ ਹੋਈ ਰਕਮ ਨੂੰ ਲੌਕ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੀੜਤ ਦੇ ਖਾਤੇ ਵਿੱਚ ਵਾਪਸ ਕਰਵਾਉਣ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਈਬਰ ਅਪਰਾਧਾਂ ਤੋਂ ਸਚੇਤ ਰਹਿਣ, ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੀ ਬੈਂਕਿੰਗ ਜਾਂ ਓ.ਟੀ.ਪੀ ਸਬੰਧੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਘਟਨਾ ਦੀ ਤੁਰੰਤ ਸੂਚਨਾ ਪੰਜਾਬ ਪੁਲਿਸ ਨੂੰ ਦੇਣ।

Spread the love
ਖੰਨਾ, 18 ਜੁਲਾਈ: (ਮੁਕੇਸ਼ ਵਰਮਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ। ਇਸ ਮੌਕੇ ਮੋਬਾਇਲ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ।ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਇਲ ਫੋਨ ਚੋਰੀ ਜਾਂ ਗੁੰਮ ਹੋ ਜਾਂਦਾ ਹੈ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਏ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੀ ਸਹਾਇਤਾ ਨਾਲ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ‘ਤੇ ਫੋਨ ਨੂੰ ਬਲਾਕ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਉਸ ਦੀ ਦੁਰਵਰਤੋਂ ਰੋਕੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਕੀਤਾ ਗਿਆ ਫੋਨ ਸਰਚ ‘ਤੇ ਆ ਜਾਂਦਾ ਹੈ ਅਤੇ ਜਿਵੇਂ ਹੀ ਕੋਈ ਵਿਅਕਤੀ ਉਸ ਦੀ ਵਰਤੋਂ ਕਰਦਾ ਹੈ ਤਾਂ ਪੁਲਿਸ ਨੂੰ ਉਸ ਬਾਰੇ ਜਾਣਕਾਰੀ ਮਿਲ ਜਾਂਦੀ ਹੈ, ਜਿਸ ਨਾਲ ਫੋਨ ਦੀ ਰਿਕਵਰੀ ਸੰਭਵ ਹੋ ਜਾਂਦੀ ਹੈ।ਉਨ੍ਹਾਂ 129 ਮੋਬਾਇਲ ਫੋਨ ਪ੍ਰਾਪਤ ਕਰਨ ਵਾਲੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਸਾਂਝ ਕੇਂਦਰ ਵਿੱਚ ਜਾ ਕੇ ਆਪਣੇ ਮੋਬਾਇਲ ਫੋਨ ਅਨਲਾਕ ਕਰਵਾਉਣ, ਤਾਂ ਜੋ ਉਹ ਮੁੜ ਸਹੀ ਢੰਗ ਨਾਲ ਚੱਲ ਸਕਣ।ਐਸ.ਐਸ.ਪੀ. ਖੰਨਾ ਨੇ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਨਾਲ ਆਨਲਾਈਨ ਵਿੱਤੀ ਧੋਖਾਧੜੀ ਹੁੰਦੀ ਹੈ ਤਾਂ ਉਹ ਤੁਰੰਤ 1930 ਟੋਲ-ਫ੍ਰੀ ਹੈਲਪਲਾਈਨ ‘ਤੇ ਕਾਲ ਕਰਨ ਜਾਂ ਸਾਈਬਰ ਕ੍ਰਾਈਮ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਾਈਬਰ ਧੋਖਾਧੜੀ ਦੇ ਪਹਿਲੇ ਕੁਝ ਘੰਟੇ “ਗੋਲਡਨ ਆਵਰ” ਹੁੰਦੇ ਹਨ। ਇਸ ਸਮੇਂ ਦੌਰਾਨ ਸ਼ਿਕਾਇਤ ਦਰਜ ਹੋਣ ‘ਤੇ ਧੋਖਾਧੜੀ ਰਾਹੀਂ ਟਰਾਂਸਫਰ ਹੋਈ ਰਕਮ ਨੂੰ ਲੌਕ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੀੜਤ ਦੇ ਖਾਤੇ ਵਿੱਚ ਵਾਪਸ ਕਰਵਾਉਣ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਈਬਰ ਅਪਰਾਧਾਂ ਤੋਂ ਸਚੇਤ ਰਹਿਣ, ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੀ ਬੈਂਕਿੰਗ ਜਾਂ ਓ.ਟੀ.ਪੀ ਸਬੰਧੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਘਟਨਾ ਦੀ ਤੁਰੰਤ ਸੂਚਨਾ ਪੰਜਾਬ ਪੁਲਿਸ ਨੂੰ ਦੇਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *