ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਮਸਲੇ ਹੱਲ ਕਰਕੇ ਮਿਸਾਲ ਬਣੇ ਐਡਵੋਕੇਟ ਸੰਜੀਵ ਚੋਧਰੀ ਚੇਚੀ; ਪਿੰਡ ਜੰਡੀ ਪਹੁੰਚਣ ‘ਤੇ ਸਿਰਪਾਓ ਦੇ ਕੇ ਕੀਤਾ ਭਰਵਾਂ ਸਵਾਗਤ

Spread the love
ਨਵਾਂਸ਼ਹਿਰ /ਕਾਠਗੜ੍ਹ , 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਇਲਾਕੇ ਅੰਦਰ ਜਮੀਨੀ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਿਸ਼ੇਸ਼ ਪਛਾਣ ਬਣਾ ਚੁੱਕੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਸੰਜੀਵ ਚੋਧਰੀ ਚੇਚੀ ਅੱਜ ਕਾਠਗੜ੍ਹ ਦੇ ਨਜ਼ਦੀਕੀ ਪਿੰਡ ਜੰਡੀ ਵਿਖੇ ਪਹੁੰਚੇ। ਪਿੰਡ ਵਿਖੇ ਪਹੁੰਚਣ ‘ਤੇ ਸਮੂਹ ਨਗਰ ਨਿਵਾਸੀਆਂ ਅਤੇ ਮੋਹਤਵਰ ਸੱਜਣਾਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਉਤਸ਼ਾਹ ਨਾਲ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਐਡਵੋਕੇਟ ਚੇਚੀ ਨੂੰ ਵਿਸ਼ੇਸ਼ ਤੌਰ ‘ਤੇ ਸਿਰਪਾਓ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮਿਲਣੀ ਦੌਰਾਨ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੂੰ ਪਿੰਡ ਜੰਡੀ ਦੇ ਪਤਵੰਤੇ ਸੱਜਣਾਂ ਨਾਲ ਮਿਲਣ ਅਤੇ ਵਿਚਾਰ ਸਾਂਝੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨੇ ਇਕੱਠੇ ਬੈਠ ਕੇ ਇਲਾਕੇ ਦੇ ਸਰਵਪੱਖੀ ਵਿਕਾਸ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਹਿੱਤ ਦੇ ਅਹਿਮ ਮੁੱਦਿਆਂ ’ਤੇ ਬਹੁਤ ਹੀ ਖੁੱਲ੍ਹ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਐਡਵੋਕੇਟ ਚੇਚੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਦੁੱਖ-ਦਰਦ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦੀ ਚਲਾਈ ਗਈ ਇਸ ਮੁਹਿੰਮ ਦੀ ਹਰ ਪਾਸੇ ਭਰਪੂਰ ਸ਼ਲਾਘਾ ਹੋ ਰਹੀ ਹੈ ਅਤੇ ਇਲਾਕੇ ਵਿੱਚ ਇਹ ਗੱਲ ਆਮ ਚੱਲ ਰਹੀ ਹੈ ਕਿ “ਆਪ ਦਾ ਨੌਜਵਾਨ ਸੰਜੀਵ ਚੇਚੀ ਕਰਦਾ ਮਸਲੇ ਹੱਲ”। ਉਨ੍ਹਾਂ ਨੇ ਪਿੰਡ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਵਿਸ਼ਵਾਸ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਇਕੱਠ ਦੌਰਾਨ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਵਿੱਚ ਕੀਮਤੀ ਲਾਲ ਬਾਂਠ, ਦੁਰਗੇਸ਼ ਜੰਡੀ, ਰਾਮ ਲਾਲ ਭੂੰਬਲਾ, ਕਮਲਜੀਤ ਬਾਂਠ, ਚਰਨਜੀਤ ਬਾਂਠ, ਵੇਰਕਾ ਸੋਸਾਇਟੀ ਦੇ ਪ੍ਰਧਾਨ ਰਵੀਨੰਦਨ ਬਾਂਠ, ਯਸ਼ਪਾਲ ਲੰਬੜਦਾਰ, ਸਾਬਕਾ ਸਰਪੰਚ ਬਿੰਦਰ ਬਾਂਠ, ਰਾਜ ਕੁਮਾਰ ਬਾਂਠ, ਬਿੱਲੂ ਚੇਚੀ, ਪੰਚਾਇਤ ਮੈਂਬਰ ਮਨਮੋਹਣ ਚੇਚੀ ਅਤੇ ਡੀਪੂ ਹੋਲਡਰ ਸੁਰਿੰਦਰ ਹੱਕਲਾ ਸਮੇਤ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਸ਼ਾਮਲ ਸਨ।
ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *