ਵਿਧਾਇਕ ਦੇਵ ਮਾਨ ਨੇ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ।

Spread the love
ਨਾਭਾ, 19 ਜੁਲਾਈ: ( ਜਗਜੀਤ ਸਿੰਘ ਕੈਂਥ ) ਹਲਕਾ ਨਾਭਾ ਦੇ ਵਿਧਾਇਕ ਸ੍ਰੀ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਪਹੁੰਚ ਕੇ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਲੋਕ ਮਿਲਣੀ ਕਰਕੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ , ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ , ਇਲਾਕਾ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਮਿਲਣੀ ਰਾਹੀਂ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਰੱਖਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਮੇਰੀ ਰਸੋਈ ਸਕੀਮ ਅਤੇ ਹੋਰ ਲੋਕ-ਭਲਾਈ ਪਹਿਲਕਦਮੀਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਵੀ ਕੀਤੀ ਇਸ ਮੌਕੇ ਉਨਾਂ ਦੇ ਨਾਲ ਸੁਖਵਿੰਦਰ ਕੌਰ ਲਾਲਕਾ ਕੋਸਲਰ , ਕਸ਼ਮੀਰ ਸਿੰਘ ਲਾਲਕਾ , ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ , ਸਿਮਰਨਜੀਤ ਸਿੰਘ ਅੜਕ ਚੋਹਾਨ , ਜਸਵੀਰ ਸਿੰਘ ਵਜੀਦਪੁਰ , ਸੁਖਦੀਪ ਸਿੰਘ ਖਹਿਰਾ , ਪੱਪੀ ਸਰਪੰਚ ਬਿਰਧਨੋ , ਕਰਮਾ ਟੋਪਰ ਅਤੇ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਅਤੇ ਵਾਰਡ ਨਿਵਾਸੀ ਮੌਜੂਦ ਸਨ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *