ਲੋਕਾਂ ਦਾ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ, 2027 ‘ਚ ਮੁੜ ਬਣੇਗੀ ‘ਆਪ’ ਦੀ ਸਰਕਾਰ : ਸਤਨਾਮ ਜਲਾਲਪੁਰ – ਪਿੰਡ ਮਾਲੇਵਾਲ ਕੋਹਲੀ ਵਿਖੇ ਸੀਨੀਅਰ ‘ਆਪ’ ਆਗੂ ਨੇ ਕੀਤੀ ਨੁੱਕੜ ਮੀਟਿੰਗ, ਉਮੜਿਆ ਲੋਕਾਂ ਦਾ ਹੜ੍ਹ

Spread the love
ਬਲਾਚੌਰ , 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵੱਲੋਂ ਪਿੰਡਾਂ ਵਿੱਚ ਲਗਾਤਾਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਅੱਜ ਕਾਠਗੜ੍ਹ ਦੇ ਨੇੜਲੇ ਪਿੰਡ ਮਾਲੇਵਾਲ ਕੋਹਲੀ ਵਿਖੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕਰਕੇ ‘ਆਪ’ ਆਗੂ ਦਾ ਭਰਵਾਂ ਸਵਾਗਤ ਕੀਤਾ। – ਗਰੀਬਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਨ ਸਤਨਾਮ ਜਲਾਲਪੁਰ ਜ਼ਿਕਰਯੋਗ ਹੈ ਕਿ ਸੀਨੀਅਰ ‘ਆਪ’ ਆਗੂ ਸਤਨਾਮ ਜਲਾਲਪੁਰ ਪਾਰਟੀ ਦੇ ਸਭ ਤੋਂ ਪੁਰਾਣੇ ਅਤੇ ਵਫ਼ਾਦਾਰ ਸਿਪਾਹੀ ਹਨ। ਉਹ ਚੇਅਰਮੈਨ ਦੇ ਅਹੁਦੇ ‘ਤੇ ਵੀ ਬਾਖੂਬੀ ਸੇਵਾਵਾਂ ਨਿਭਾ ਚੁੱਕੇ ਹਨ। ਚੇਅਰਮੈਨ ਰਹਿੰਦਿਆਂ ਉਨ੍ਹਾਂ ਨੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਬਿਨਾਂ ਕਿਸੇ ਸਿਆਸੀ ਪੱਖਪਾਤ ਤੋਂ ਹਰ ਪਿੰਡ ਵਿੱਚ ਵੱਧ ਤੋਂ ਵੱਧ ਗ੍ਰਾਂਟਾਂ ਮੁਹੱਈਆ ਕਰਵਾਈਆਂ। ਹੇਠਲੇ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਣ ਅਤੇ ਗਰੀਬ ਵਰਗ ਦੀ ਬਾਂਹ ਫੜਨ ਕਾਰਨ ਇਲਾਕੇ ਦੇ ਲੋਕ ਉਨ੍ਹਾਂ ਨੂੰ ‘ਗਰੀਬਾਂ ਦੇ ਮਸੀਹਾ’ ਵਜੋਂ ਵੀ ਸਤਿਕਾਰ ਦਿੰਦੇ ਹਨ।- ਪਿੰਡ ਦੇ ਮੁੱਦਿਆਂ ‘ਤੇ ਹੋਈ ਗੰਭੀਰ ਵਿਚਾਰ-ਚਰਚਾ ਅੱਜ ਪਿੰਡ ਮਾਲੇਵਾਲ ਕੋਹਲੀ ਵਿਖੇ ਪਿੰਡ ਵਾਸੀਆਂ ਨਾਲ ਨਿੱਘੀ ਮੁਲਾਕਾਤ ਕਰਦਿਆਂ ਸਤਨਾਮ ਜਲਾਲਪੁਰ ਨੇ ਇਲਾਕੇ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਇਤਿਹਾਸਕ ਪ੍ਰਾਪਤੀਆਂ ਬਾਰੇ ਲੋਕਾਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਆਮ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। – ਲੋਕਾਂ ਦੇ ਭਰੋਸੇ ਨੇ ਵਧਾਇਆ ਹੌਸਲਾ ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਪੰਜਾਬ ਦੀ ਜਨਤਾ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਨਦਾਰ ਬਹੁਮਤ ਨਾਲ ਮੁੜ ਰਿਪੀਟ ਹੋਣ ਜਾ ਰਹੀ ਹੈ। ਅੰਤ ਵਿੱਚ ਸਤਨਾਮ ਜਲਾਲਪੁਰ ਨੇ ਮੀਟਿੰਗ ਵਿੱਚ ਪਹੁੰਚਣ ਅਤੇ ਮਿਲੇ ਅਥਾਹ ਪਿਆਰ, ਵਿਸ਼ਵਾਸ ਅਤੇ ਸਹਿਯੋਗ ਲਈ ਸਮੂਹ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *