ਰੋਟਰੀ ਕਲੱਬ ਗੋਲਡ ਦੇ ਪ੍ਰਧਾਨ ਸੁਰਜੀਤ ਸਿੰਘ  ਸੈਕਟਰੀ ਬਲਦੇਵ ਸਿੰਘ ਸੁਨੇਹਾ  ਨੇ ਅਹੁਦਾ ਸੰਭਾਲਿਆ       

Spread the love
ਕਪੂਰਥਲਾ, 19 ਜੁਲਾਈ ( ਕੌੜਾ )-   ਰੋਟਰੀ ਕਲੱਬ ਗੋਲਡ ਦੀ ਇੱਕ ਜਰੂਰੀ ਮੀਟਿੰਗ ਦੁਆਬਾ ਰੈਸਟੋਰੈਂਟ ਵਿਖੇ ਹੋਈ। ਇਸ ਮੌਕੇ ਕਲੱਬ ਦੇ ਨਵ ਨਿਯੁਕਤ ਪ੍ਰਧਾਨ ਰੋਟੇਰੀਅਨ ਸੁਰਜੀਤ ਸਿੰਘ ਧੰਜੂ ਤੇ ਸੈਕਟਰੀ ਰੋਟੇਰੀਅਨ ਬਲਦੇਵ ਸਿੰਘ ਨੇ ਬਕਾਇਦਾ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ। ਪ੍ਰਧਾਨ ਸੁਰਜੀਤ ਸਿੰਘ ਅਤੇ ਸੈਕਟਰੀ ਬਲਦੇਵ ਸਿੰਘ ਨੇ ਕਿਹਾ ਕਿ ਉਹ ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਕਲੱਬ ਦੀ ਚੜ੍ਹਦੀ ਕਲਾ ਲਈ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ। ਉਨਾਂ ਇਹ ਵੀ ਕਿਹਾ ਕਿ ਰੋਟਰੀ ਕਲੱਬ ਦਾ ਮੁੱਖ ਉਦੇਸ਼ ਲੋੜਵੰਦਾਂ ਅਤੇ ਗਰੀਬਾਂ ਦੀ ਸਹਾਇਤਾ ਕਰਨਾ ਹੈ। ਉਹਨਾਂ ਦੱਸਿਆ ਕਿ ਕਲੱਬ ਵੱਲੋਂ ਵੱਖ ਵੱਖ ਤਰ੍ਹਾਂ ਦੇ ਸਮਾਜ ਸੇਵਾ ਦੇ ਪ੍ਰੋਜੈਕਟ ਕੀਤੇ ਜਾਣਗੇ। ਜਿਸ ਵਿੱਚ ਖੂਨਦਾਨ ਕੈਂਪ ਅਤੇ ਵੱਖ-ਵੱਖ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਨਵੇਂ ਚੁਣੇ ਗਏ ਪ੍ਰਧਾਨ ਸੁਰਜੀਤ ਸਿੰਘ ਧੰਜੂ ਅਤੇ ਬਲਦੇਵ ਸਿੰਘ ਸੁਨੇਹਾ  ਨੂੰ ਅਹੁਦਾ ਸੰਭਾਲਣ ਤੇ ਮੁਬਾਰਕਾਂ ਦਿੱਤੀਆਂ। ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਮੂਹ ਮੈਂਬਰਾਂ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ ਮੁਬਾਰਕਾਂ ਦੇਣ ਵਾਲਿਆਂ ਵਿੱਚ ਸੀਨੀਅਰ ਰੋਟੇਰੀਅਨ ਰਵੀ ਵਾਹੀ, ਸਾਬਕਾ ਪ੍ਰਧਾਨ ਤਲਵਿੰਦਰ ਸਿੰਘ ਚੰਦੀ, ਸਾਬਕਾ ਪ੍ਰਧਾਨ ਸੋਢੀ ਸਿੰਘ, ਸਾਬਕਾ ਪ੍ਰਧਾਨ ਨੰਬਰਦਾਰ ਹਰਮਨਜੀਤ ਸਿੰਘ, ਸਾਬਕਾ ਪ੍ਰਧਾਨ ਰਣਜੀਤ ਸਿੰਘ, ਦਿਲਬਾਗ ਸਿੰਘ ਨੂਰੋਵਾਲ, ਭਾਰਤ ਭੂਸ਼ਣ ਪੁਰੀ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ ਹੈਪੀ, ਸਾਬਕਾ ਪ੍ਰਧਾਨ ਜੋਗਾ ਸਿੰਘ ਨੰਬਰਦਾਰ ਕਾਲੇਵਾਲ, ਹੇਮੰਤ ਧੀਰ, ਮਨਜੀਤ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਡੱਲਾ,  ਪਲਵਿੰਦਰ ਸਿੰਘ, ਪ੍ਰਭਪਾਲ ਸਿੰਘ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਤਰਸੇਮ ਸਿੰਘ ਜੰਮੂ, ਜਸਬੀਰ ਸਿੰਘ ਜੰਮੂ, ਨਵ ਖਿੰਡਾ ਵੀ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *