ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਸਿੰਘ ਭਗਵੰਤ ਪੂਰਾ ਚ ਭਾਰਤ–ਅਮਰੀਕਾ (FTA) ਦੇ ਵਿਰੋਧ ਵਿੱਚ ਗੱਡੀ ਮੋਟਰਸਾਈਕਲ ਰੈਲੀ,

Spread the love
ਕੁਰਾਲੀ, 19ਜੁਲਾਈ (ਜਗਦੇਵ ਸਿੰਘ ): ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਸਰਕਲ ਪ੍ਰਧਾਨ ਗੁਰਿੰਦਰ ਸਿੰਘ ਕਾਕਾ ਚੱਕਲਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਇੱਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਪਿੰਡ ਸਿੰਘ ਤੋਂ ਸ਼ੁਰੂ ਹੋ ਕੇ ਖਾਬੜਾ, ਰੋੜ ਮਾਜਰਾ, ਚੱਕਲਾ, ਭਾਗੋ ਮਾਜਰਾ, ਲੁਹਾਰੀ, ਬਾਮਣ ਮਾਜਰਾ ਅਤੇ ਚੁਪਕੀ ਹੁੰਦੀ ਹੋਈ ਪਿੰਡ ਭਗਵੰਤਪੁਰਾ ਵਿਖੇ ਸਮਾਪਤ ਹੋਈ। ਰੈਲੀ ਦੌਰਾਨ ਕਿਸਾਨਾਂ ਨੇ ਭਾਰਤ–ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਨੂੰ ਲੋਕ ਵਿਰੋਧੀ ਫ਼ੈਸਲਿਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਗੁਰਿੰਦਰ ਸਿੰਘ ਕਾਕਾ ਚੱਕਲਾ ਨੇ ਕਿਹਾ ਕਿ ਪ੍ਰਸਤਾਵਿਤ ਭਾਰਤ–ਅਮਰੀਕਾ FTA ਦੇਸ਼ ਦੀ ਖੇਤੀਬਾੜੀ, ਕਿਸਾਨਾਂ, ਖੇਤ ਮਜ਼ਦੂਰਾਂ, ਦੁੱਧ ਉਤਪਾਦਕਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ‘ਤੇ ਮਾੜਾ ਅਸਰ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਵਿਦੇਸ਼ੀ ਕੰਪਨੀਆਂ ਨੂੰ ਫ਼ਾਇਦਾ ਹੋਵੇਗਾ, ਜਦਕਿ ਦੇਸ਼ ਦੇ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦੀ ਬਾਈਕ ਰੈਲੀ ਅਤੇ ਮੰਗ ਪੱਤਰ ਮੁਹਿੰਮ ਸੰਘਰਸ਼ ਦੀ ਸ਼ੁਰੂਆਤ ਹੈ। ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ।ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਦੀ ਖੇਤੀ ਅਤੇ ਛੋਟੇ ਕਾਰੋਬਾਰਾਂ ਨੂੰ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਲੜਾਈ ਲੜਨੀ ਪਵੇਗੀ।ਇਸ ਮੌਕੇ ਹਰਵਿੰਦਰ ਸਿੰਘ ਕਾਲਾ, ਪਰਮਜੀਤ ਸਿੰਘ ਪੰਮਾ (ਰੋੜ ਮਾਜਰਾ), ਗੁਰਿੰਦਰ ਸਿੰਘ ਟੋਨੀ ਪੁਰੀ, ਸੁਹਾਰ ਸਿੰਘ (ਮੋਰਿੰਡਾ), ਜਤਿੰਦਰ ਸਿੰਘ, ਮਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ (ਬੁੱਢਾ ਦਲ), ਨਿਤੀਸ਼ ਕੁਮਾਰ, ਜਗਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਨੌਜਵਾਨ ਅਤੇ ਯੂਨੀਅਨ ਆਗੂ ਹਾਜ਼ਰ ਸਨ।ਫੋਟੋ: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂ ਅਤੇ ਮੈਂਬਰ ਭਾਰਤ–ਅਮਰੀਕਾ FTA ਦੇ ਵਿਰੋਧ ਵਿੱਚ ਕੱਢੀ ਗਈ ਮੋਟਰਸਾਈਕਲ ਰੈਲੀ ਦੌਰਾਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *