ਜਰਸੀਆਂ ਨਹੀਂ, ਬੱਚਿਆਂ ਦੇ ਸੁਪਨਿਆਂ ਨੂੰ ਮਿਲੇ ਪਰ ਸਮਰ ਕੈਂਪ ਦੇ 45ਵੇਂ ਦਿਨ 40 ਨੰਨ੍ਹੇ ਖਿਡਾਰੀਆਂ ਨੂੰ ਸਪੋਰਟਸ ਜਰਸੀਆਂ ਭੇਟ; ਖੇਡਾਂ ਰਾਹੀਂ ਨਸ਼ਾ-ਮੁਕਤ ਸਮਾਜ ਦਾ ਦਿੱਤਾ ਸੰਦੇਸ਼ : ਡਾ. ਲਛਮਣ ਭਗਤੂਆਣਾ 

Spread the love
ਜੈਤੋ, 19 ਜੁਲਾਈ (ਮਨਜੀਤ ਸਿੰਘ ਢੱਲਾ):=ਨੇੜਲੇ ਪਿੰਡ (ਰਾਮਗੜ੍ਹ) ਭਗਤੂਆਣਾ ਵਿਖੇ ਸਰਕਾਰੀ ਮਿਡਲ ਸਕੂਲ ਵਿੱਚ ਜੂਨ ਮਹੀਨੇ ਤੋਂ ਚੱਲ ਰਹੇ ਸਮਰ ਕੈਂਪ ਦੇ 45ਵੇਂ ਦਿਨ ਬਾਬਾ ਭਾਈ ਭਗਤੂ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਭਗਤੂਆਣਾ ਦੇ ਸਹਿਯੋਗ ਨਾਲ 40 ਬੱਚਿਆਂ ਨੂੰ ਸਪੋਰਟਸ ਜਰਸੀਆਂ ਵੰਡੀਆਂ ਗਈਆਂ। ਇਸ ਮੌਕੇ ਮਾਸਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਮਰ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਯੋਗਤਾ ਦਾ ਵਿਕਾਸ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਦੌੜ, ਵਾਲੀਬਾਲ ਅਤੇ ਕ੍ਰਿਕਟ ਦੀ ਵਿਧੀਵਤ ਸਿਖਲਾਈ ਦੇਣ ਦੇ ਨਾਲ-ਨਾਲ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਨੂੰ ਸਫ਼ਲ ਬਣਾਉਣ ਵਿੱਚ ਕਾਂਸਟੇਬਲ ਪਰਮਜੀਤ ਸਿੰਘ, ਖੁਸ਼ਵਿੰਦਰ ਸਿੰਘ, ਨਰੈਣ ਸਿੰਘ, ਜਸਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸਮਾਗਮ ਵਿੱਚ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਲੱਬਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਦਾ ਮਜ਼ਬੂਤ ਆਧਾਰ ਹਨ ਅਤੇ ਅਜਿਹੇ ਸਮਰ ਕੈਂਪ ਪਿੰਡਾਂ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਚੇਅਰਮੈਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਕਲੱਬ ਦੇ ਅਹੁਦੇਦਾਰਾਂ ਨੇ ਸਮੂਹ ਮਹਿਮਾਨਾਂ, ਸਹਿਯੋਗੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਅਤੇ ਖੇਡ ਪ੍ਰੇਰਕ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *