ਕਾਂਗਰਸ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਸ਼ੀਰਵਾਦ ਯਾਤਰਾ ਪਿੰਡ ਚਾਹਲ ਪਹੁੰਚੀ, ਲੋਕਾਂ ਵਲੋਂ ਭਰਵਾਂ ਹੁੰਗਾਰਾ

Spread the love
ਸਰਾਏ ਅਮਾਨਤ ਖਾਂ 19 ਜੁਲਾਈ (ਗੁਰਸ਼ਰਨ ਸਿੰਘ ਔਲਖ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਸ਼ੁਰੂ ਕੀਤੀ ਗਈ ਅਸ਼ੀਰਵਾਦ ਯਾਤਰਾ ਲਗਾਤਾਰ ਲੋਕਾਂ ਵਿੱਚ ਹਰਮਨ ਪਿਆਰੀ ਬਣਦੀ ਜਾ ਰਹੀ ਹੈ। ਇਸੇ ਯਾਤਰਾ ਦੇ ਗੇੜ ਤਹਿਤ ਬੀਤੇ ਦਿਨ ਉਹ ਹਲਕੇ ਦੇ ਪਿੰਡ ਚਾਹਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਆਗਾਮੀ ਸਮੇਂ ਲਈ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।ਪਿੰਡ ਵਿੱਚ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਵਲੋਂ ਕਰਨਬੀਰ ਸਿੰਘ ਬੁਰਜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਜ਼ੁਰਗਾਂ ਤੋਂ ਅਸ਼ੀਰਵਾਦ ਲਿਆ ਅਤੇ ਨੌਜਵਾਨਾਂ ਤੇ ਬੀਬੀਆਂ ਨਾਲ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ। ਲੋਕਾਂ ਨੇ ਆਪਣੀਆਂ ਮੁਸ਼ਕਲਾਂ ਅਤੇ ਪਿੰਡ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਕਰਨਬੀਰ ਸਿੰਘ ਬੁਰਜ ਨੇ ਧਿਆਨ ਨਾਲ ਸੁਣਿਆ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਇਸ ਦੌਰਾਨ ਪਿੰਡ ਵਾਸੀਆਂ ਨੇ ਕਰਨਬੀਰ ਸਿੰਘ ਬੁਰਜ ਦੇ ਸਵਰਗਵਾਸੀ ਪਿਤਾ ਜਸਬੀਰ ਸਿੰਘ ਜੱਸ ਬੁਰਜ ਨੂੰ ਯਾਦ ਕਰਦਿਆਂ ਕਿਹਾ ਕਿ ਜੱਸ ਬੁਰਜ ਨੇ ਹਮੇਸ਼ਾ ਸਮਾਜ ਭਲਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਸੀ। ਉਨ੍ਹਾਂ ਵਲੋਂ ਗਰੀਬਾਂ ਦੀ ਮਦਦ, ਧਾਰਮਿਕ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਾ ਅਤੇ ਹਰ ਇੱਕ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਵਾਲੀ ਭਾਵਨਾ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵਾਲੀ ਹੀ ਸੇਵਾ ਭਾਵਨਾ ਕਰਨਬੀਰ ਸਿੰਘ ਬੁਰਜ ਵਿੱਚ ਵੀ ਦਿਖਾਈ ਦੇ ਰਹੀ ਹੈ।ਪਿੰਡ ਵਾਸੀਆਂ ਨੇ ਇੱਕਜੁੱਟ ਹੋ ਕੇ ਐਲਾਨ ਕੀਤਾ ਕਿ ਉਹ ਇਸ ਅਸ਼ੀਰਵਾਦ ਯਾਤਰਾ ਦਾ ਪੂਰਾ ਸਮਰਥਨ ਕਰਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹਰ ਤਰ੍ਹਾਂ ਨਾਲ ਕਰਨਬੀਰ ਸਿੰਘ ਬੁਰਜ ਦਾ ਸਾਥ ਦੇਣਗੇ।ਇਸ ਮੌਕੇ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਇਹ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਆਪਣੇ ਪਿਤਾ ਦੇ ਦਿਖਾਏ ਹੋਏ ਸੇਵਾ ਦੇ ਰਸਤੇ ਤੇ ਚੱਲਦਿਆਂ ਲੋਕਾਂ ਦਾ ਹਾਲ ਜਾਣਨ ਅਤੇ ਉਨ੍ਹਾਂ ਦਾ ਅਸ਼ੀਰਵਾਦ ਲੈਣ ਲਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਜੋ ਪਿਆਰ ਮਿਲ ਰਿਹਾ ਹੈ, ਉਹ ਉਨ੍ਹਾਂ ਨੂੰ ਹੋਰ ਵੀ ਸੇਵਾ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਨੌਨਿਹਾਲ ਸਿੰਘ ਕਸੇਲ, ਜ਼ਿਲਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰ, ਸਾਬਕਾ ਸਰਪੰਚ ਮਹਾਂਬੀਰ ਸਿੰਘ ,ਮਲਕੀਤ ਸਿੰਘ ਗਹਿਰੀ ,ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਭਲਵਿੰਦਰ ਸਿੰਘ ਚਾਹਲ ,ਬੂਟਾ ਸਿੰਘ ਚਾਹਲ ,ਪ੍ਰਧਾਨ ਕਾਬਲ ਸਿੰਘ ਚਾਹਲ, ਸੁਰਜਨ ਸਿੰਘ, ਸਤਨਾਮ ਸਿੰਘ ,ਸੁਖਚੈਨ ਸਿੰਘ, ਦਿਲਬਾਗ ਸਿੰਘ, ਬਲਕਾਰ ਸਿੰਘ, ਸਾਹਿਲਪ੍ਰੀਤ ਸਿੰਘ, ਕੁਲਦੀਪ ਸਿੰਘ ,ਗੁਰ ਸਾਹਿਬ ਸਿੰਘ, ਗੈਵੀ ਚਾਹਲ ,ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਚਾਹਲ ,ਸੁਰਜੀਤ ਸਿੰਘ ਫੌਜੀ ,ਮਾਨ ਚਾਹਲ, ਗੁਰਦਿਆਲ ਸਿੰਘ, ਪਾਲ ਸਿੰਘ ਬੱਲੀ, ਸੁਖਵਿੰਦਰ ਸਿੰਘ ਬੱਲੀ, ਹਰਜੀਤ ਸਿੰਘ ਬੱਲੀ ਮੈਂਬਰ ,ਸ਼ਮਸ਼ੇਰ ਸਿੰਘ, ਅਰਸ਼ ਚਾਹਲ ,ਪ੍ਰਕਾਸ਼ ਸਿੰਘ ਮੈਂਬਰ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *