ਜਿਲ੍ਹਾ ਫਰੀਦਕੋਟ ਵਿਚ ਸਪੈਸ਼ਲ ਲੋਕ ਅਦਾਲਤ ਦਾ ਹੋਇਆ ਆਜੋਯਨ

Spread the love
ਫ਼ਰੀਦਕੋਟ 19 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 2 ਬੈਂਚ, ਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ । ਇਸ ਲੋਕ ਅਦਾਲਤ ਵਿੱਚ 206 ਕੇਸਾਂ ਵਿੱਚੋਂ 64 ਕੇਸਾਂ ਦਾ ਨਿਪਟਾਰਾ ਕਰਕੇ 2,44,21,181 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ ।ਇਸ ਮੌਕੇ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਇਹ ਸਪੈਸ਼ਲ ਲੋਕ ਅਦਾਲਤ ਮਿਤੀ 21.11.2026 ਨੂੰ ਵੀ ਜ਼ਿਲ੍ਹਾ ਫਰੀਦਕੋਟ ਦੀਆਂ ਨਿਆਂਇਕ ਅਦਾਲਤਾਂ ਵਿੱਚ ਲਗਾਈ ਜਾਵੇਗੀ। ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਦੇ ਨਾਲ ਹੀ ਸੀ. ਜੇ. ਐੱਮ. ਮੈਡਮ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਅੰਤ ਵਿੱਚ ਜੱਜ ਸਾਹਿਬ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਝ਼ਗੜੇ ਮੁਕਾਉ ਪਿਆਰ ਵਧਾਉ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *