ਘਨੌਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਵਿਸ਼ਾਲ ਸੰਗਤ ਦਰਸ਼ਨ  ਵੱਡੀ ਗਿਣਤੀ ਵਿੱਚ ਲੋਕਾਂ ਦੇ ਵੱਲੋਂ ਜਥੇਬੰਦੀ ਵਿੱਚ ਸਮੂਲੀਅਤ

Spread the love
ਘਨੌਰ, 19 ਜੁਲਾਈ (ਅਭਿਸ਼ੇਕ ਸੂਦ): ਹਲਕਾ ਘਨੌਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਵੱਲੋਂ ਇੱਕ ਵਿਸ਼ਾਲ ਸੰਗਤ ਦਰਸ਼ਨ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਵਾਈਸ ਪ੍ਰਧਾਨ ਗੁਰਦੀਪ ਸਿੰਘ ਮਰਦਾਂਪੁਰ ਨੇ ਕੀਤੀ। ਇਸ ਪ੍ਰੋਗਰਾਮ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਜਿੱਥੇ ਇਸ ਮੌਕੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਮੌਜੂਦ ਰਹੇ ਉੱਥੇ ਹੀ ਵਿਸ਼ੇਸ਼ ਤੌਰ ਦੇ ਉੱਪਰ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਵੀ ਵਿਸ਼ੇਸ਼ ਤੌਰ ਦੇ ਉੱਪਰ ਪ੍ਰੋਗਰਾਮ ਦੇ ਵਿੱਚ ਸ਼ਿਰਕਤ ਕਰਨ ਦੇ ਲਈਵ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ, “ਅੱਜ ਦਾ ਇਹ ਇਕੱਠ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ। ਅਸੀਂ ਗੁਰਦੀਪ ਸਿੰਘ ਮਰਦਾਂਪੁਰ ਦੀ ਅਗਵਾਈ ਵਿੱਚ ਇੱਕਜੁੱਟ ਹੋ ਕੇ ਪੰਜਾਬ ਨਾਲ ਹੋ ਰਹੀਆਂ ਬੇਇਨਸਾਫੀਆਂ ਦੇ ਖਿਲਾਫ ਲੜਨ ਲਈ ਤਿਆਰ ਹਾਂ।” ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਿਆਸੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੀ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਆਉਣ ਵਾਲਾ ਸਮਾਂ ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਮਜ਼ਬੂਤੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਵੱਲੋਂ ਜਲੰਧਰ ਵਿੱਚ ਦਿੱਤੇ ਬਿਆਨ ਅਤੇ ਸੁਖਬੀਰ ਸਿੰਘ ਬਾਦਲ ਦੇ ਪਲਟਵਾਰ ‘ਤੇ ਟਿੱਪਣੀ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਭ ਸਮਝ ਚੁੱਕੇ ਹਨ। ਲੋਕ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਨਕਾਰ ਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰ ਰਹੇ ਹਨ। 2027 ਦੀਆਂ ਚੋਣਾਂ ਵਿੱਚ ਗੱਠਜੋੜ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਉਨ੍ਹਾਂ ਦਾ ਸੰਗਠਨ ਆਪਣੇ ਪੈਰਾਂ ‘ਤੇ ਖੜ੍ਹਾ ਹੈ ਅਤੇ ਲੋਕ ਖੁਦ ਉਨ੍ਹਾਂ ਨਾਲ ਜੁੜ ਰਹੇ ਹਨ। ਜਿੱਥੋਂ ਤੱਕ ਗੱਠਜੋੜ ਦਾ ਸਵਾਲ ਹੈ, ਉਸ ਬਾਰੇ ਅਗਲੀ ਰਣਨੀਤੀ ਭਵਿੱਖ ਵਿੱਚ ਬੈਠ ਕੇ ਵਿਚਾਰੀ ਜਾਵੇਗੀ। ਇਸ ਮੌਕੇ ਹਰਭਜਨ ਸਿੰਘ ਤੁਰ, ਪਰਮਜੀਤ ਸਿੰਘ ਜੋਹਲ, ਗਗਨਦੀਪ ਸਿੰਘ ਗੁਰਾਇਆ, ਕਾਬਲ ਸਿੰਘ ਅਰਜਬਰ ਪਟਿਆਲਾ, ਪ੍ਰੋਫੈਸਰ ਸਤਨਾਮ ਕੌਰ, ਅਮਰਜੀਤ ਸਿੰਘ ਬੰਨਚੜੀ, ਬਾਪੂ ਗੁਰਬਚਨ ਸਿੰਘ ਪਿਤਾ ਜਗਤਾਰ ਸਿੰਘ ਹਵਾਰਾ, ਸੁਖਵੀਰ ਸਿੰਘ ਬਲਬੇੜਾ, ਜਸਵਿੰਦਰ ਸਿੰਘ ਡਰੋਲੀ ਪ੍ਰਧਾਨ ਪਟਿਆਲਾ, ਨਰਿੰਦਰ ਸਿੰਘ ਭਿੰਡਰ ਯੂਥ ਪ੍ਰਧਾਨ ਪਟਿਆਲਾ, ਰਾਜਵੰਤ ਕੌਰ ਘੜਾਮ, ਲਖਵਿੰਦਰ ਸਿੰਘ ਲੋਟ, ਪਰਮਜੀਤ ਸਿੰਘ ਮਹਿਮੂਦਪੁਰ, ਮੱਖਣ ਸਿੰਘ ਪਜੇਟਾ, ਨਿਸਾਨ ਸਿੰਘ ਘਨੌਰ, ਗੁਰਪ੍ਰੀਤ ਸਿੰਘ ਬਾਰਨ, ਬਸੰਤ ਸਿੰਘ ਪੰਜ ਹੱਥਾ, ਭਗਵੰਤ ਸਿੰਘ ਸਤਰਾਣਾ, ਗੁਰਜੀਤ ਸਿੰਘ ਜੋਗੀ ਪੁਰ, ਗੁਰਮੋਹਨ ਸਿੰਘ ਮੰਡੋਲੀ, ਨਿਰਮੈਲ ਸਿੰਘ ਜੋਲਾਂ, ਬਾਬਾ ਹਰਬੰਸ ਸਿੰਘ ਰਵਾਲੋ, ਬਾਬਾ ਗੁਰਤਾਰ ਸਿੰਘ ਚਪੜ, ਬਾਬਾ ਲਾਲ ਸਿੰਘ ਕਾਰ ਸੇਵਾ ਵਾਲੇ, ਬਾਬਾ ਰਛਪਾਲ ਸਿੰਘ ਮਰਦਾਂਪੁਰ, ਭਾਈ ਹਰਪ੍ਰੀਤ ਸਿੰਘ ਅਮਲਾਲਾ, ਸਤਨਾਮ ਸਿੰਘ ਪੰਨੂ, ਕੁਲਵੀਰ ਸਿੰਘ ਪਿੱਪਲ ਮੰਗੋਲੀ, ਮਾਸਟਰ ਕੁਲਜੀਤ ਸਿੰਘ ,ਸੁਖਵਿੰਦਰ ਸਿੰਘ ਮਰਦਾਂਪੁਰ ਆਦਿ ਹਾਜ਼ਰ ਸਨ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *