ਸਾਂਝੇ ਫਰੰਟ ਦੇ ਰੋਸ਼ ਧਰਨੇ ਦੇ ਵਿੱਚ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ  ਨੇ ਵੱਡੀ ਗਿਣਤੀ ਵਿੱਚ ਭਾਗ ਲਿਆ

Spread the love
ਅੰਮ੍ਰਿਤਸਰ /ਭਿੱਖੀਵਿੰਡ 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਵਿਸ਼ਾਲ ਇਕੱਠ ਕਰਕੇ ਅੱਜ ਕਾਲਾ ਦਿਵਸ ਮਨਾਇਆ ਗਿਆ ਇਸ ਮੌਕੇ ਤੇ 17 /7/2020 ਦੇ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ ।ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜਿਲਾ ਤਰਨ ਤਾਰਨ ਵੱਲੋਂ ਯੂਨੀਅਨ ਦੇ ਪੰਜਾਬ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ ,ਪ੍ਰਧਾਨ ਰਜਵੰਤ ਸਿੰਘ ਬਾਗੜੀਆਂ, ਰੇਡੀਓਗਰਾਫਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਸਿੱਧੂ ,ਫਾਰਮੇਸੀ ਅਫਸਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਹੈਲਥ ਵਰਕਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, ਐਮ ਐਲਟੀ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਕਲੈਰੀਕਲ ਯੂਨੀਅਨ ਦੇ ਜ਼ਿਲ਼ਾ ਪ੍ਰਧਾਨ ਨਰਿੰਦਰ ਸਿੰਘ ,ਰੇਡੀਓ ਗਰਾਫਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਮਨਜੀਤ ਸਿੰਘ,  ਸਟੇਟ ਆਗੂ ਗੁਰਜਿੰਦਰ ਸਿੰਘ ਢਿੱਲੋ, ਸੀਐਚ ਓ ਯੂਨੀਅਨ ਪਰਧਾਨ ਯੁਵਰਾਜ ਕੌਰ ਕੰਗ , ਰਵਿੰਦਰ  ਕੌਰ ਬਾਗੜੀਆਂ, ਹੈਲਥ ਸੁਪਰਵਾਈਜ਼ਰ ਅਮਨਦੀਪ ਸਿੰਘ ਧਾਰੜ੍ਹ, ਗੁਰਵਿੰਦਰ ਸਿੰਘ ਭੋਜੀਆਂ,  ਭੁਪਿੰਦਰ ਸਿੰਘ, ਤਰਨਤਾਰਨ, ਜਸਪਿੰਦਰ ਸਿੰਘ,ਦੀਨ ਦਿਆਲ ਸਰਹਾਲੀ ,ਲਖਵਿੰਦਰ ਸਿੰਘ ਸੁਰ ਸਿੰਘ , ਅਮਰਜੀਤ ਸਿੰਘ ਗਿੱਲ, ਗੁਰਿੰਦਰ ਕਸੇਲ,ਨਵਜੋਤ ਸਿੰਘ ਘਰਿਆਲਾ,ਪਲਵਿੰਦਰ ਸਿੰਘ ਹਰੀਕੇ ,ਮਨਜਿੰਦਰ ਸਿੰਘ ਨਵਜੋਤ ਸਿੰਘ ,ਲਵਪ੍ਰੀਤ ਸਿੰਘ ਗੁਰਸੇਵਕ ਸਿੰਘ ,ਸਿਕੰਦਰ ਸਿੰਘ ਦਿਲਬਾਗ ਸਿੰਘ ਕੈਰੋ,ਫੁਲਬੀਰ ਸਿੰਘ ਕੈਰੋਂ, ਅਮਰਜੀਤ ਸਿੰਘ  ਭੁੱਲਰ,ਪ੍ਰਦੀਪ ਸਿੰਘ ,ਬਲਜਿੰਦਰ ਸਿੰਘ, ਅਸ਼ਵਨੀ ਕੁਮਾਰ ਸਰਹਾਲੀ,ਰਸ਼ਪਾਲ ਸਿੰਘ ,  ਪ੍ਰਦੀਪ ਸਿੰਘ ਤਰਨਤਾਰਨ ,ਮਨਜਿੰਦਰ ਸਿੰਘ  , ਮਨਜੀਤ ਸਿੰਘ ਕਸੇਲ, ਯਾਦਵਿੰਦਰ ਸਿੰਘ, ਗੁਰਬਿੰਦਰ ਸਿੰਘ ,ਰਜਿੰਦਰ ਸਿੰਘ ,ਸਾਹਿਲ ਮੱਟੂ ,ਜੁਗਰੂਪ ਸਿੰਘ ,ਤਜਿੰਦਰ ਸਿੰਘ, ਯੋਗੇਸ਼ ਕੁਮਾਰ , ਅਮਨਦੀਪ ਕੁਮਾਰ ਜਰਨਲ ਸਕੱਤਰ ਐਮ ਐਲਟੀ ਯੂਨੀਅਨ, ਧਰਮਿੰਦਰ ਸਿੰਘ ਬਾਠ ,ਕਰਨਦੀਪ ਸਿੰਘ ,ਹਰਦਿਆਲ ਸਿੰਘ, ਮਨਜੀਤ ਸਿੰਘ ਮੀਆਂਵਿੰਡ, ਗੁਰਦੇਵ ਸਿੰਘ ,ਗੁਰਿੰਦਰ ਸਿੰਘ, ਬਲਵਿੰਦਰ ਸਿੰਘ ,ਸੁਖਦੀਪ ਸਿੰਘ ,ਚਰਨਜੀਤ ਸਿੰਘ, ਰੈਡੀਓ ਗਰਾਫਰ ਬਲਵਿੰਦਰ ਸਿੰਘ, ਨਵਦੀਪ ਸਿੰਘ, ਹਰਮਨਜੀਤ ਸਿੰਘ , ਅਭਿਜੀਤ ਸਿੰਘ, ਗੁਰਪ੍ਰੀਤ ਸਿੰਘ ,ਅੰਮ੍ਰਿਤਪਾਲ ਸਿੰਘ ,ਦਵਿੰਦਰ ਸਿੰਘ ਆਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮ ਸ਼ਾਮਿਲ ਹੋਏ। ਸਾਂਝੇ ਫਰੰਟ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆਂ ਰਜਵੰਤ ਸਿੰਘ ਬਾਗੜੀਆਂ ਨੇ ਮੁਲਾਜ਼ਮ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ,ਆਸ਼ਾ ਵਰਕਰ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਕੀਤਾ ਜਾਵੇ, ਪੰਜਾਬ ਦੇ ਸਮੂਹ ਮੁਲਾਜ਼ਮਾਂ ਦਾ 18  ਫੀਸਦੀ ਡੀਏ ਤੁਰੰਤ ਦਿੱਤਾ ਜਾਵੇ ,
17/7 /2020 ਦੇ ਪੱਤਰ ਨੂੰ ਰੱਦ ਕੀਤਾ ਜਾਵੇ ।ਉਹਨਾਂ ਕਿਹਾ ਕਿ 7 ਅਗਸਤ ਨੂੰ ਮੋਹਾਲੀ ਵਿੱਚ ਕੀਤੇ ਜਾ ਰਹੇ ਵਿਸ਼ਾਲ ਪ੍ਰਦਰਸ਼ਨ ਵਿੱਚ ਵੀ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *