ਜੈਤੋ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਕਾਰਨ ਵਿਦਿਆਰਥੀ ਤੇ ਰਾਹਗੀਰ ਔਖੇ

Spread the love

 ਜੈਤੋ ਸ਼ਹਿਰ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਦੇਵੇ ਧਿਆਨ

ਜੈਤੋ, 16 ਦਸੰਬਰ (ਮਨਜੀਤ ਸਿੰਘ ਢੱਲਾ)- ਸਥਾਨਕ ਸ਼ਹਿਰ ’ਚ ਟਰੈਫਿਕ ਸਮੱਸਿਆਵਾਂ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਬਿਆਨ ਕਰਦੀਆਂ ਹਨ ਕਿ ਜੈਤੋ ਸ਼ਹਿਰ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹਾ ਹੈ।  ਸ਼ਹਿਰ ’ਚ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਜਿੱਥੇ ਆਮ ਲੋਕ ਪਰੇਸ਼ਾਨ ਹਨ, ਉੱਥੇ ਹੀ ਸਕੂਲੀ ਵਿਦਿਆਰਥੀ ਤੇ ਐਂਬੂਲੈਂਸ ਚਾਲਕ ਵੀ ਵੱਡੀ ਮੁਸੀਬਤ ’ਚੋਂ ਲੰਘ ਰਹੇ ਹਨ, ਪਰ ਪ੍ਰਸ਼ਾਸਨ ਦਾ ਇਸ ਵੱਲ ਬਿਲਕੁਲ ਧਿਆਨ ਨਹੀਂ ਹੈ। ਜਾਣਕਾਰੀ ਸਾਂਝੀ ਕਰਦੇ ਹੋਏ ਸ਼ਹਿਰ ਦੇ ਗੁਰਮੀਤ ਸਿੰਘ, ਅਸ਼ੋਕ ਕੁਮਾਰ, ਸੁਖਮੰਦਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਦੀ ਭੀੜ ’ਚ ਖੜ੍ਹੇ ਰਹਿਣ ਕਾਰਨ ਲੋਕਾਂ ਦਾ ਸਮਾਂ ਵਿਅਰਥ ਹੋ ਜਾਂਦਾ ਹੈ। ਟ੍ਰੈਫਿਕ ਜਾਮ ਦੀ ਸਮੱਸਿਆ ਦਾ ਮੁੱਖ ਕਾਰਨ ਜਨਸੰਖਿਆ ’ਚ ਵਾਧਾ, ਦੋਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਗਿਣਤੀ ’ਚ ਹੋ ਰਿਹਾ ਲਗਾਤਾਰ ਵਾਧਾ ਹੈ, ਜਾਣਕਾਰੀ ਅਨੁਸਾਰ ਐਚਡੀਐਫਸੀ ਆਈ ਬੈਂਕ ਦੀ ਆਪਣੀ ਪਾਰਕਿੰਗ ਨਾ ਹੋਣ ਕਾਰਨ ਬੈਂਕ ਦੇ ਬਾਹਰ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਕਾਰਨ ਸੜਕ ਤੇ ਜਾਮ ਲੱਗ ਜਾਦਾ ਹੈ। ਅਤੇ ਆਉਂਦੇ ਜਾਂਦੇ ਰਾਹਗੀਰਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਅਤੇ ਇਸ ਦੇ ਨਾਲ ਜੈਤੋ ਸ਼ਹਿਰ ਦੀ ਵਧੇਰੇ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੀ ਆਪਣੀ ਪਾਰਕਿੰਗ ਨਾ ਹੋਣ ਕਾਰਨ ਬੈਂਕਾਂ ਵਿਚ ਕੰਮ ਧੰਦੇ ਕਰਵਾਉਣ ਵਾਲੇ ਵਿਅਕਤੀ ਅਕਸਰ ਹੀ ਮਜਬੂਰੀ ਵੱਸ ਉਨ੍ਹਾਂ ਨੂੰ ਸੜਕਾਂ ਉੱਪਰ ਆਪਣੇ ਵੀਹਕਲ ਖੜ੍ਹੇ ਕਰਨੇ ਪੈਂਦੇ ਹਨ। ਤੇ ਜਿਸ ਨਾਲ ਆਮ ਲੋਕ ਟ੍ਰੈਫਿਕ ਦੀ ਸਮੱਸਿਆ ਕਾਰਨ ਜੂਝ ਰਹੇ ਹਨ। ਕੁਝ ਲੋਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਨਾ ਕਰਣਾ ਨਿਯਮਾਂ ਦੀ ਜਾਣਕਾਰੀ ਦੀ ਘਾਟ ਰੜਕ ਰਹੀ ਹੈ। ਸਕੂਲ ਆਉਣ ਜਾਣ ਸਮੇਂ ਬੱਚਿਆਂ ਨੂੰ ਟ੍ਰੈਫਿਕ ਜਾਮ ‘ਚੋਂ ਗੁਜ਼ਰਨਾ ਪੈਂਦਾ ਹੈ। ਇਸ ਨਾਲ ਹੀ ਸੜਕਾਂ ਦਾ ਮਾੜਾ ਹਾਲ ਤੇ ਗ਼ੈਰ ਯੋਜਨਾਬੱਧ ਵਿਕਾਸ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਰੇਹੜੀਆਂ, ਫੜ੍ਹੀਆਂ ਸੜਕਾਂ ਉੱਤੇ

ਖੜ੍ਹੇ ਕਰਨਾ, ਦੁਕਾਨਦਾਰਾਂ ਵੱਲੋਂ ਸੜਕਾਂ ਉੱਤੇ ਸਾਮਾਨ ਖਿਲਾਰਨਾ ਤੇ ਸੜਕਾਂ ਦੇ ਕਿਨਾਰਿਆਂ ਉੱਪਰ ਆਰਜੀ ਨਜ਼ਾਇਜ਼ ਕਬਜ਼ੇ ਅਤੇ ਪਾਰਕਿੰਗ ਦੀ ਘਾਟ ਹੈ। ਇਸ ਸਬੰਧੀ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਤੇ ਐੱਸਡੀਐੱਮ ਜੈਤੋ ਸਮੇਤ ਐੱਸਐੱਸਪੀ ਫ਼ਰੀਦਕੋਟ ਤੋਂ ਮੰਗ ਕੀਤੀ ਹੈ ਕਿ ਜੈਤੋ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਸੁਧਾਰਿਆ ਜਾਵੇ ਤਾਂ ਜੋ ਆਮ ਲੋਕ ਤੇ ਸਕੂਲੀ ਵਿਦਿਆਰਥੀ ਪਰੇਸ਼ਾਨੀ ਦੇ ਆਲਮ ’ਚੋਂ ਬਾਹਰ ਨਿਕਲ ਸਕਣ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *