ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਮਾਤਾ ਗੁਰਾਂ ਦੇਵੀ ਪਨੇਸਰ ਦੇ ਦਿਹਾਂਤ ‘ਤੇ ਪਰਿਵਾਰ ਨਾਲ ਪ੍ਰਗਟਾਇਆ ਡੂੰਘਾ ਦੁੱਖ

Spread the love
ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਅੱਜ ਬਲਾਚੌਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਤਨਾਮ ਪਨੇਸਰ ਅਤੇ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਬਲਾਚੌਰ ਦੇ ਪ੍ਰਧਾਨ ਸੁਰਿੰਦਰ ਕੁਮਾਰ ਪਨੇਸਰ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਉਨ੍ਹਾਂ ਦੇ ਮਾਤਾ ਜੀ, ਸਵਰਗੀ ਮਾਤਾ ਗੁਰਾਂ ਦੇਵੀ ਪਨੇਸਰ (95) ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਮਾਤਾ ਗੁਰਾਂ ਦੇਵੀ ਪਨੇਸਰ, ਜੋ ਕਿ ਸਵਰਗੀ ਡਾ. ਅਮਰਚੰਦ ਪਨੇਸਰ ਦੇ ਧਰਮਪਤਨੀ ਸਨ, ਬੀਤੇ ਦਿਨੀਂ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਵਿਰਾਜੇ ਸਨ। ਇਸ ਮੌਕੇ ‘ਤੇ ਸੰਦੀਪ ਸੋਨੂੰ ਭਾਟੀਆ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਇਸ ਸੰਸਾਰ ਤੋਂ ਵਿਛੋੜਾ ਪਰਿਵਾਰ ਲਈ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਹੈ।ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਮਾਤਾ ਜੀ ਦੇ ਜਾਣ ਨਾਲ ਉਨ੍ਹਾਂ ਦੇ ਬੱਚਿਆਂ, ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਜੋ ਖਲਾਅ ਪੈਦਾ ਹੋਇਆ ਹੈ, ਉਸ ਨੂੰ ਭਰਨਾ ਅਸੰਭਵ ਹੈ। ਸੰਦੀਪ ਸੋਨੂੰ ਭਾਟੀਆ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *