ਖੰਨਾ ਜਾਂਦੇ ਸਮੇਂ ਯੂਥ ਕਾਂਗਰਸੀ ਆਗੂ ਤੇ ਵਰਕਰ ਗ੍ਰਿਫ਼ਤਾਰ, ਬਹਿਲੋਲਪੁਰ ਪੁਲਿਸ ਚੌਂਕੀ ‘ਚ ਨਜ਼ਰਬੰਦ ਮਨਰੇਗਾ ਕਰਮਚਾਰੀਆਂ ਦੇ ਸਮਰਥਨ ‘ਚ ਖੰਨਾ ਜਾ ਰਹੇ ਯੂਥ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਰਸਤੇ ‘ਚ ਰੋਕਿਆ, ਬਹਿਲੋਲਪੁਰ ਚੌਂਕੀ ‘ਚ ਕੀਤਾ ਨਜ਼ਰਬੰਦ

Spread the love
ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) ਮਨਰੇਗਾ ਕਰਮਚਾਰੀਆਂ ਦੇ ਸਮਰਥਨ ਵਿੱਚ ਖੰਨਾ ਵਿਖੇ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਲਕਾ ਸਮਰਾਲਾ ਦੇ ਯੂਥ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਕੇ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਵਿਸ਼ਾਲ ਭਾਰਤੀ ਆਪਣੇ ਸਾਥੀਆਂ ਨਾਲ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਮਾਛੀਵਾੜਾ ਥਾਣੇ ਅਧੀਨ ਪੈਂਦੀ ਬਹਿਲੋਲਪੁਰ ਪੁਲਿਸ ਚੌਂਕੀ ਵਿੱਚ ਨਜ਼ਰਬੰਦ ਕਰ ਦਿੱਤਾ।ਵਿਸ਼ਾਲ ਭਾਰਤੀ ਨੇ ਪੁਲਿਸ ਚੌਂਕੀ ਅੰਦਰੋਂ ਜਾਰੀ ਕੀਤੀ ਇੱਕ ਵੀਡੀਓ ਵਿੱਚ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਪੁਲਿਸ ਰਾਹੀਂ ਕਾਂਗਰਸੀ ਆਗੂਆਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਮਨਰੇਗਾ ਕਰਮਚਾਰੀਆਂ ਦਾ ਸਾਥ ਨਾ ਦੇ ਸਕਣ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਕਾਂਗਰਸ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਖੰਨਾ ਵਿੱਚ ਧਰਨੇ ਨੂੰ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਕਈ ਕਾਂਗਰਸੀ ਵਰਕਰਾਂ ਅਤੇ ਮਨਰੇਗਾ ਕਰਮਚਾਰੀਆਂ ਨੂੰ ਬਹਿਲੋਲਪੁਰ ਪੁਲਿਸ ਚੌਂਕੀ ਵਿੱਚ ਨਜ਼ਰਬੰਦ ਕੀਤਾ ਗਿਆ। ਵਿਸ਼ਾਲ ਭਾਰਤੀ ਨੇ ਕਿਹਾ ਕਿ ਸਰਕਾਰ ਦਬਾਅ ਜਾਂ ਤਸ਼ੱਦਦ ਰਾਹੀਂ ਕਾਂਗਰਸ ਅਤੇ ਮਨਰੇਗਾ ਕਰਮਚਾਰੀਆਂ ਦੀ ਆਵਾਜ਼ ਨੂੰ ਦਬਾ ਨਹੀਂ ਸਕੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *