ਸੋਧੀ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੀ ਉਪਜਾਊ ਜਮੀਨ ਨੂੰ ਖਤਮ ਨਹੀਂ ਹੋਣ ਦੇਵਾਂਗੇ – ਗਿਆਸਪੁਰਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਲਕੇ 4 ਘੰਟੇ ਲਈ ਟੋਲ ਪਲਾਜ਼ੇ ਹੋਣਗੇ ਫਰੀ

Spread the love
ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :=ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਸਮਾਂ ਪਹਿਲਾਂ ਲੈਂਡ ਪੂਲਿੰਗ ਨੀਤੀ ਲਿਆਂਦੀ ਸੀ ਅਤੇ ਸਰਕਾਰੀ ਮੀਡੀਆ ਰਾਹੀਂ ਇਸਦੇ ਲਾਭ ਵੀ ਦੱਸੇ ਸਨ ਪ੍ਰੰਤੂ ਕਿਸਾਨਾਂ ਵੱਲੋਂ ਕੀਤੇ ਜਬਰਦਸਤ ਵਿਰੋਧ ਕਾਰਨ ਪੰਜਾਬ ਸਰਕਾਰ ਨੂੰ ਆਪਣੇ ਫੈਸਲੇ ਤੋਂ ਪਿੱਛੇ ਹਟਣਾ ਪਿਆ ਸੀ। ਹੁਣ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਮੁੜ ਸੋਧ ਕੇ ਲੈਂਡ ਪੂਲਿੰਗ ਨੀਤੀ ਲਿਆਂਦੀ, ਪ੍ਰੰਤੂ ਇਹ ਸੋਧੀ ਨੀਤੀ ਵੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਵਿੱਚ ਨਹੀਂ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਦੀਪ ਸਿੰਘ ਗਿਆਸਪੁਰਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਜੋ ਇੱਕ ਖੇਤੀ ਪ੍ਰਧਾਨ ਸੂਬਾ ਹੈ, ਜਿਸਦੀ ਪੂਰਨ ਆਰਥਿਕਤਾ ਖੇਤੀਬਾੜੀ ਉੱਤੇ ਟਿਕੀ ਹੋਈ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਪੰਜਾਬ ਨੂੰ ਤਬਾਹ ਕਰਨ ਦੀ ਸਾਜਿਸ਼ ਰਚੀ ਸੀ, ਹੁਣ ਪੰਜਾਬ ਸਰਕਾਰ ਵੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੀਹਾਂ ਉੱਤੇ ਤੁਰ ਕਿ ਪੰਜਾਬ ਦੀ ਉਪਜਾਊ ਜਮੀਨ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਦੇ ਮਨਸੂਬੇ ਬਣਾ ਰਹੀ ਹੈ। ਜਿਸ ਪੰਜਾਬ ਦੇ ਕਿਰਸਾਨ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜੋ ਪਹਿਲਾਂ ਤੋਂ ਹੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਚਟਾਨ ਵਾਂਗ ਖੜ੍ਹੀ ਹੈ, ਹੁਣ ਵੀ ਪੰਜਾਬ ਸਰਕਾਰ ਦੇ ਗਲਤ ਮਨਸੂਬਿਆਂ ਨੂੰ ਅਮਲੀ ਜਾਮਾ ਨਹੀਂ ਪਹਿਨਾਉਣ ਦੇਵੇਗੀ, ਉਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ ਯੂਨੀਅਨ ਪਿੱਛੇ ਨਹੀਂ ਹਟੇਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਿੱਤੀ ਸ਼ਹਾਦਤ ਨੂੰ ਦਰਸਾਉਂਦੀ ‘ਸਤਲੁਜ’ ਫਿਲਮ ਤੇ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਪਾਬੰਦੀ ਲਗਾਈ ਹੈ, ਉਹ ਬਹੁਤ ਹੀ ਨਿੰਦਣਯੋਗ ਗੱਲ ਹੈ, ਜਿਸਦਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸਮੁੱਚੇ ਰੂਪ ਵਿੱਚ ਵਿਰੋਧ ਕਰਦੀ ਹੈੈ ਅਤੇ ਮੰਗ ਕਰਦੀ ਹੈ ਕਿ ਇਸ ਫਿਲਮ ਉੱਤੋਂ ਪਾਬੰਦੀ ਹਟਾਈ ਜਾਵੇ। ਉਨ੍ਹਾਂ ਇਹ ਮੰਗ ਕੀਤੀ ਕਿ ਭਾਈ ਖਾਲੜਾ ਜੀ ਦੇ ਜੀਵਨ ਉੱਤੇ ਬਣਾਈ ਫਿਲਮ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਦਿਖਾਉਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਸਮੇਂ ਦੀਆਂ ਸਰਕਾਰਾਂ ਦੁਆਰਾ ਢਾਹੇ ਅਣਮਨੁੱਖੀ ਤਸ਼ੱਦਦ ਨੂੰ ਦੁਨੀਆਂ ਸਾਹਮਣੇ ਦਿਖਾਇਆ ਜਾਵੇ। ਭਾਈ ਜਸਵੰਤ ਸਿੰਘ ਖਾਲੜਾ ਜਿਨ੍ਹਾਂ ਦੇ ਪੰਜਾਬ ਦੀ ਨੌਜਵਾਨੀ ਦੇ ਹੱਕ ਵਿੱਚ ਖੜ੍ਹੇ, ਜਿਨ੍ਹਾਂ ਉਨ੍ਹਾਂ ਉੱਤੇ ਪੁਲਿਸ ਦੁਆਰਾ ਢਾਹੇ ਗਏ ਅੰਨ੍ਹੇ ਤਸ਼ੱਦਦ ਨੇ ਦੁਨੀਆਂ ਦੇ ਹਿਰਦੇ ਵਲੂੰਦਰ ਕੇ ਰੱਖ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਭਲਕੇ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਦੀਆਂ ਸਮੂਹਿਕ ਕਿਸਾਨ ਜਥੇਬੰਦੀਆਂ ਆਪੋ ਆਪਣੇ ਹਲਕੇ ਵਿੱਚ ਪੈਂਦੇ ਟੋਲ ਪਲਾਜਿਆਂ ਨੂੰ 4 ਘੰਟੇ ਲਈ ਫਰੀ ਕਰਨਗੇ। ਉਨ੍ਹਾਂ ਬੀ. ਕੇ. ਯੂ. (ਕਾਦੀਆਂ) ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜਦੀਕ ਪੈਂਦੇ ਟੋਲ ਪਲਾਜਿਆਂ ਦੇ ਪੁੱਜ ਕੇ ਇਸ ਸੰਘਰਸ਼ ਦਾ ਹਿੱਸਾ ਬਣਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *