ਡਿਪਟੀ ਕਮਿਸ਼ਨਰ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਾਣਾ ਮੰਡੀ ਬੰਗਾ ਵਿਖੇ 24 ਜੁਲਾਈ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੰਗਤਾਂ ਲਈ ਪਾਣੀ, ਪਾਰਕਿੰਗ, ਸਫਾਈ, ਮੈਡੀਕਲ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

Spread the love
ਸ਼ਹੀਦ ਭਗਤ ਸਿੰਘ ਨਗਰ, 20 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ 24 ਜੁਲਾਈ ਨੂੰ ਦਾਣਾ ਮੰਡੀ ਬੰਗਾ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਰੀਵਿਊ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਮਿਥੇ ਸਮੇਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ, ਸ੍ਰੀ ਹਰਮਿੰਦਰ ਸਾਹਿਬ ਵਲੋਂ ਕੀਰਤਨ ਕੀਤਾ ਜਾਵੇਗਾ। ਭਾਈ ਗੁਰਮੀਤ ਸਿੰਘ ਕਥਾ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਾ ਸਾਲ ਵੱਖ-ਵੱਖ ਹੋਰ ਵੀ ਪ੍ਰੋਗਰਾਮ ਕੀਤੇ ਜਾਣਗੇ। ਜਿਸ ਅਧੀਨ ਖਾਸ ਤੌਰ ਉੱਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਨੂੰ ਸਮਰਪਿਤ ਜਿਲ੍ਹੇ ਵਿੱਚ 6.5 ਲੱਖ ਬੂਟੇ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਵਿਚਾਰਾਂ ਨੂੰ ਵਿਦਿਆਰਥੀਆਂ ਤੱਕ ਪਹੁਚਾਉਣ ਲਈ ਸੈਮੀਨਾਰ, ਲੇਖ ਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੀਰਤਨ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ ਲਈ ਪੀਣ ਵਾਲੇ ਪਾਣੀ, ਛਾਂ, ਬੈਠਣ, ਸਾਊਂਡ ਸਿਸਟਮ, ਬਿਜਲੀ ਅਤੇ ਸਫਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਪਾਰਕਿੰਗ ਲਈ ਅਲੱਗ ਤੋਂ ਥਾਂ ਨਿਰਧਾਰਤ ਕਰਕੇ ਟ੍ਰੈਫਿਕ ਪੁਲਿਸ ਦੀ ਡਿਊਟੀ ਲਗਾਈ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਸਮੂਹ ਧਾਰਮਿਕ, ਸਮਾਜਿਕ ਅਤੇ ਸਵੈ-ਸੇਵੀ ਸੰਸਥਾਵਾਂ ਸਮੇਤ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ 24 ਜੁਲਾਈ ਨੂੰ ਵਿਸ਼ਾਲ ਕੀਰਤਨ ਦਰਬਾਰ ਵਿਖੇ ਪਹੁੰਚਣ। ਉਨ੍ਹਾ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਕੀਰਤਨ ਦਰਬਾਰ ਉਪਰੰਤ ਸੰਗਤ ਲਈ ਲੰਗਰ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ, ਆਰ.ਟੀ.ਏ ਇੰਦਰਪਾਲ ਤੋਂ ਇਲਾਵਾ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *