ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਉਪਰਾਲੇ: ਹਰਭਜਨ ਸਿੰਘ ਈ.ਟੀ.ਓ. ਵਿੱਤੀ ਸਾਲ 2026-27 ਦੌਰਾਨ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ‘ਤੇ 298 ਕਰੋੜ ਰੁਪਏ ਖ਼ਰਚ 1 ਅਗਸਤ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮੁੜ ਮਹਿਲਾਵਾਂ ਦੇ ਖਾਤਿਆਂ ਵਿੱਚ ਆਵੇਗੀ ਸਨਮਾਨ ਰਾਸ਼ੀ

Spread the love
ਅੰਮ੍ਰਿਤਸਰ, 20 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਇਨਕਲਾਬੀ ਕਦਮ ਚੁੱਕ ਰਹੀ ਹੈ।ਉਹ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ, ਲਾਲਕਾ ਨਗਰ, ਮੇਹੋਕਾ ਅਤੇ ਕਿਲਾ ਜੀਵਨ ਸਿੰਘ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਵੱਡੇ ਜਨਤਕ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪ੍ਰਦਾਨ ਕਰਨ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਹਰ ਮਹੀਨੇ ਕਰੀਬ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਲੈ ਰਹੀਆਂ ਹਨ, ਜੋ ਇਸ ਲੋਕ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਸਕੀਮ ਨਾਲ ਔਰਤਾਂ ‘ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋਇਆ ਹੈ ਅਤੇ ਰੁਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੀਆਂ ਲੱਖਾਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਸਤਾ ਅਤੇ ਸੁਖਾਲਾ ਸਫ਼ਰ ਉਪਲਬਧ ਹੋਣ ਨਾਲ ਔਰਤਾਂ ਵਿੱਚ ਆਤਮ-ਵਿਸ਼ਵਾਸ ਵਧਿਆ ਹੈ, ਜਿਸ ਨਾਲ ਉਹ ਨਵੇਂ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾਉਣ ਅਤੇ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਹੋਰ ਵੱਧ ਸਰਗਰਮ ਭੂਮਿਕਾ ਨਿਭਾਉਣ ਦੇ ਯੋਗ ਹੋਈਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵੀ ਸੂਬੇ ਦੀਆਂ ਮਹਿਲਾਵਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਅਗਸਤ ਨੂੰ ਇੱਕ ਵਾਰ ਫਿਰ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਨੇੜਿਓਂ ਸਮਝਦੀ ਹੈ ਅਤੇ ਇਸੇ ਸੋਚ ਤਹਿਤ ਲੋਕ ਭਲਾਈ ਨੂੰ ਸਮਰਪਿਤ ਕਈ ਇਤਿਹਾਸਕ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮੰਤਵ ਸੂਬੇ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਅਤੇ ਪੰਜਾਬ ਨੂੰ ਖੁਸ਼ਹਾਲ ਤੇ ਰੰਗਲਾ ਬਣਾਉਣਾ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *