ਭਾਰਤ- ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਬੜੌਦੀ ਟੋਲ ਪਲਾਜ਼ਾ ਫ਼ਰੀ 

Spread the love

ਮਾਜਰੀ, 20 ਜੁਲਾਈ (ਜਗਦੇਵ ਸਿੰਘ ) – ਸਯੁੰਕਤ ਕਿਸਾਨ ਮੋਰਚੇ ਦੇ ਭਾਰਤ ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਦਿੱਤੇ ਸੱਦੇ ਤੇ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ਾ ਬੜੌਦੀ ਤੇ ਧਰਨਾ ਲਗਾਕੇ ਫ਼ਰੀ ਕੀਤਾ ਜਾਵੇਗਾ। ਇਸ ਸਬੰਧੀ ਮਿਸ਼ਨ ਆਗੂ ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤ ਮਾਜਰਾ, ਮਨਦੀਪ ਸਿੰਘ ਖਿਜਰਾਬਾਦ ਤੇ ਦਰਸ਼ਨ ਸਿੰਘ ਖੇੜਾ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਤਹਿਤ ਜਿੱਥੇ ਕਿਸਾਨੀ ਜਿਣਸਾਂ ਤੇ ਹੋਰ ਲੋਕਾਂ ਦੇ ਖਾਣ ਪੀਣ ਦੇ ਪਦਾਰਥਾਂ ਦੀ ਸ਼ੁੱਧਤਾਂ ਤੇ ਵੱਡਾ ਅਸਰ ਪਵੇਗਾ, ਉਥੇ ਹੀ ਇਸ ਨਾਲ ਆਮ ਦੁਕਾਨਦਾਰਾਂ, ਕਿਰਤੀਆਂ ਅਤੇ ਆਮ ਲੋਕਾਂ ਨੂੰ ਵੱਡੀ ਮਾਰ ਝੱਲਣੀ ਪਵੇਗੀ। ਇਸੇ ਦੌਰਾਨ ਲੈਂਡ ਪੁਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਲੁੱਟ ਰੋਕਣਾ ਵੀ ਸ਼ਾਮਿਲ ਹੈ। ਇਨ੍ਹਾਂ ਇਲਾਕੇ ਦੇ ਕਿਸਾਨਾਂ ਸਮੇਤ ਸਮੂਹ ਵਰਗਾਂ ਨੂੰ ਇਸ ਮਾਰੂ ਸਮਝੌਤੇ ਨੂੰ ਰੋਕਣ ਲਈ 22 ਜੁਲਾਈ ਨੂੰ ਇਸ ਵਿਰੋਧ ਪ੍ਰਦਰਸ਼ਨ ‘ਚ ਸ਼ਾਮਿਲ ਹੋਣ ਲਈ ਬੜੌਦੀ ਟੋਲ ਤੇ ਪੁੱਜਣ ਦੀ ਅਪੀਲ ਕੀਤੀ।

  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *