ਕੇਂਦਰੀ ਸਿੱਖਿਆ ਮੰਤਰੀ ਫੌਰੀ ਅਸਤੀਫਾ ਦੇਵੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰੋ – ਸੀਟੂ

Spread the love
ਸਮਰਾਲਾ, 20 ਜੁਲਾਈ (ਮੁਕੇਸ਼ ਵਰਮਾ)=ਅੱਜ ਇੱਥੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੱਦੇ ਤੇ ਵਿਦਿਆਰਥੀਆਂ ਦੇ ਇਨਸਾਫ਼ੀ ਸੰਘਰਸ਼ ਅਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦਾ ਪੂਰਨ ਸਮਰਥਨ ਦਿੱਤਾ ਅਤੇ ਪੇਪਰ ਲੀਕ ਘਪਲਿਆਂ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਵੱਖ – ਵੱਖ ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾਈ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮ ਕਲਾਂ ਨੇ ਦੇਸ਼ ਭਰ ਦੇ ਵਿਦਿਆਰਥੀਆਂ ਵੱਲੋਂ ਚਲਾਏ ਜਾ ਰਹੇ ਇਨਸਾਫ਼ੀ ਸੰਘਰਸ਼ ਅਤੇ ਪ੍ਰਸਿੱਧ ਵਿਗਿਆਨੀ, ਵਾਤਾਵਰਣ ਪ੍ਰੇਮੀ ਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਘਪਲਿਆਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਸਰਕਾਰ ਦੀ ਨਾਕਾਮੀ ਅਤੇ ਲਾਪਰਵਾਹੀ ਕਾਰਨ ਕਰੋੜਾਂ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਅਤੇ ਪ੍ਰੀਖਿਆਵਾਂ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਸੀਟੂ ਆਗੂਆਂ ਨੇ ਕਿਹਾ ਕਿ ਇਨ੍ਹਾਂ ਘਪਲਿਆਂ ਦੀ ਨੈਤਿਕ ਅਤੇ ਰਾਜਨੀਤਿਕ ਜ਼ਿੰਮੇਵਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ’ਤੇ ਬਣਦੀ ਹੈ। ਇਸ ਲਈ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਕੇਂਦਰ ਸਰਕਾਰ ਇਸ ਨੂੰ ਸਵੀਕਾਰ ਕਰੇ। ਇਸ ਤੋਂ ਇਲਾਵਾ ਪੇਪਰ ਲੀਕ ਕਾਂਢਾਂ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ, ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਤੋੜਨਾ ਅਤੇ ਗ੍ਰਿਫਤਾਰ ਕਰਨਾ, ਵਿਦਿਆਰਥੀਆਂ ਦੇ ਲੋਕਤੰਤਰੀ ਸੰਘਰਸ਼ ਨੂੰ ਨਜ਼ਰਅੰਦਾਜ਼ ਕਰਨਾ ਕੇਂਦਰ ਸਰਕਾਰ ਦੀ ਗੈਰ-ਜਮਹੂਰੀ ਅਤੇ ਲੋਕ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਮਾਨਯੋਗ ਭਾਰਤ ਦੇ ਰਾਸ਼ਟਰਪਤੀ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਹ ਅਪਣਾ ਪ੍ਰਭਾਵਸ਼ਾਲੀ ਅਸਰ ਵਰਤ ਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰਨ ਲਈ ਕੇਂਦਰ ਸਰਕਾਰ ਦੇ ਸਿੱਖਿਆ ਮੰਤਰੀ ਤੋਂ ਅਸਤੀਫਾ ਲੈਕੇ ਪਾਰਲੀਮੈਂਟ ਵਿੱਚ ਪਾਸ ਕਰਵਾਕੇ ਪੀੜਤ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਤੁਰੰਤ ਗੱਲਬਾਤ ਕਰਕੇ ਹੱਲ ਕੱਢਿਆ ਜਾਵੇ ਅਤੇ ਸੋਨਮ ਵਾਂਗਚੁਕ ਨੂੰ ਬਿਨਾਂ ਸ਼ਰਤ ਫੌਰੀ ਰਿਹਾਅ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸਾਥੀ ਹਰੀ ਰਾਮ ਭੱਟੀ, ਕਰਮਜੀਤ ਸਿੰਘ ਭੌਰਲਾ,ਦਲਵਾਰਾ ਸਿੰਘ ਬੌਂਦਲੀ ਨੇ ਵੀ ਸੰਬੋਧਨ ਕੀਤਾ।
  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *