ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

Spread the love
ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ ਕੰਮਾਂ ਨੂੰ ਤਰਜੀਹ ਦਿੱਤੀ ਹੈ। ਅਕਾਲੀ ਦਲ ਜੋ ਪੰਜਾਬ ਦੀ ਇੱਕੋ Çਂੲੱਕ ਖੇਤਰੀ ਪਾਰਟੀ ਹੈ ਅਤੇ ਇਸ ਵਿੱਚ ਕੰਮ ਕਰਦੇ ਹਰੇਕ ਵਰਕਰ ਨੂੰ ਉਸਦੀ ਕਾਰਜਕੁਸ਼ਲਤਾ ਦੇ ਅਧਾਰ ਤੇ ਨੁਮਾਇੰਦਗੀ ਦਿੱਤੀ ਜਾਂਦੀ ਹੈ। ਪਿਛਲੇ ਅਰਸੇ ਤੋਂ ਪੰਜਾਬ ਦੀ ਬਹੁਤੀ ਨੌਜਵਾਨੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਚੁੱਕੀ ਹੈ ਅਤੇ ਬਾਕੀ ਵੀ ਜੁੜਨ ਲਈ ਉਤਾਵਲੀ ਹੈ, ਇਸ ਗੱਲ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ ਅੱਜ ਸਮਰਾਲਾ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਖੇ ਹਲਕਾ ਸਮਰਾਲਾ ਦੇ ਨੌਜਵਾਨਾਂ ਨੂੰ ਵੱਖ ਵੱਖ ਨੁਮਾਇੰਦਗੀਆਂ ਸੌਂਪਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਅੰਦਰ ਪਾਰਟੀ ਪ੍ਰਤੀ ਵੱਧ ਰਹੇ ਜਜ਼ਬੇ ਨੂੰ ਦੇਖਦੇ ਹੋਏ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਵਿਕਾਸ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਧ ਤੋਂ ਵੱਧ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦਿੱਤੀ ਜਾਵੇ। ਇਸੇ ਲੜ੍ਹੀ ਤਹਿਤ ਸਮਰਾਲਾ ਹਲਕੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੁਆਰਾ ਪਾਰਟੀ ਪ੍ਰਤੀ ਕੀਤੇ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਹਰਜੋਤ ਸਿੰਘ ਮਾਂਗਟ ਪ੍ਰਧਾਨ ਯੂਥ ਵਿੰਗ ਹਲਕਾ ਸਮਰਾਲਾ ਨਾਲ ਵਿਚਾਰ ਚਰਚਾ ਕਰਕੇ ਅਤੇ ਉਨ੍ਹਾਂ ਦੀ ਸਹਿਮਤੀ ਨਾਲ ਵੱਖ ਵੱਖ ਖੇਤਰਾਂ ਵਿੱਚ ਨੁਮਾਇੰਦਗੀ ਦੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਜਿਸ ਵਿੱਚ ਹਲਕਾ ਸਮਰਾਲਾ ਦੀ ਯੂਥ ਕੋਰ ਕਮੇਟੀ ਵਿੱਚ ਧਰਮਿੰਦਰ ਸਿੰਘ ਸ਼ੈਰੀ, ਸੰਜੀਵ ਮੜਕਣ, ਏਕਮਜੋਤ ਸਿੰਘ ਕਲਾਲ ਮਾਜਰਾ, ਸਤਵੀਰ ਸਿੰਘ ਸਰਵਰਪੁਰ, ਅਰਸ਼ਦੀਪ ਸਿੰਘ ਰਾਏ, ਅਮਨਦੀਪ ਸਿੰਘ ਬੈਂਸ, ਦਵਿੰਦਰ ਸਿੰਘ ਕੰਗ, ਮਨਦੀਪ ਸਿੰਘ ਬਗਲੀ ਕਲਾਂ , ਰੁਪਿੰਦਰ ਸਿੰਘ ਛੋੜੀਆਂ, ਗਗਨਦੀਪ ਸਿੰਘ ਮੰਜਾਲੀ, ਅਮਰਜੀਤ ਸਿੰਘ ਮਨੀ ਮਾਂਗਟ, ਮਨਿੰਦਰ ਸ਼ਾਹੀ ਨਿਯੁਕਤ ਕੀਤੇ ਗਏ ਜੋ ਹਲਕਾ ਸਮਰਾਲਾ ਵਿੱਚ ਯੂਥ ਅਕਾਲੀ ਦਲ ਦੇ ਕਾਰਜਾਂ ਦੀ ਨਿਗਰਾਨੀ ਕਰੇਗੀ, ਬਾਕੀ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਦੀ ਸੇਧ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਗਗਨਦੀਪ ਸਿੰਘ ਉਟਾਲਾਂ ਨੂੰ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਰਾਲਾ, ਦਲਜੀਤ ਸਿੰਘ ਬੁੱਲੇਵਾਲ, ਕਮਲਦੀਪ ਸਿੰਘ ਬੌਂਦਲ, ਸੰਜੀਵ ਸ਼ਾਹੀ ਯੂਥ ਜਨਰਲ ਸਕੱਤਰ ਹਲਕਾ ਸਮਰਾਲਾ, ਮਨਦੀਪ ਸਿੰਘ ਮਨੀ ਯੂਥ ਜਨਰਲ ਸਕੱਤਰ (ਸ਼ਹਿਰੀ ਸਮਰਾਲਾ), ਸੁਰਿੰਦਰ ਸਿੰਘ ਗੋਲਡੀ ਪ੍ਰਧਾਨ ਯੂਥ ਅਕਾਲੀ ਦਲ (ਬਲਾਕ ਸਮਰਾਲਾ), ਕੁਲਵਿੰਦਰ ਸਿੰਘ ਸਨੀ ਲੱਖੋਵਾਲ ਪ੍ਰਧਾਨ ਯੂਥ ਅਕਾਲੀ ਦਲ (ਬਲਾਕ ਮਾਛੀਵਾੜਾ ਸਾਹਿਬ) ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਸਿੰਘ ਢਿੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੈਨੂੰ ਪੂਰਨ ਆਸ ਹੈ ਕਿ ਇਹ ਨੌਜਵਾਨ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੂੰ ਪੂਰਨ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਮਜਬੂਤੀ ਦੇਣ ਲਈ ਦਿਨ ਰਾਤ ਇੱਕ ਕਰ ਦੇਣਗੇ, ਜੋ ਧੋਖਾ ਪੰਜਾਬ ਦੇ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਾਧਾ ਹੈ, ਉਹ 2027 ਦੀਆਂ ਚੋਣਾਂ ਵਿੱਚ ਨਹੀਂ ਖਾਣਗੇ, ਕਿਉਂਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਪੰਜਾਬ ਦਾ ਵਿਕਾਸ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਹੀ ਹੋਣਾ ਹੈ, ਇਸ ਲਈ ਪੰਜਾਬ ਦੀ ਜਿਆਦਾਤਰ ਨੌਜਵਾਨੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਚੁੱਕੀ ਹੈ। ਸਮਰਾਲਾ ਹਲਕੇ ਦੇ ਨੌਜਵਾਨ ਇਹ ਵਾਅਦਾ ਕਰਦੇ ਹਨ ਕਿ ਇਸ ਵਾਰੀ ਸਮਰਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮੱਤ ਨਾਲ ਜਿੱਤ ਹਾਸਲ ਕਰੇਗਾ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *