ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਅਧਿਆਇ ਸਾਬਤ ਹੋਵੇਗੀ: ਐਡਵੋਕੇਟ ਰਾਜਵਿੰਦਰ ਸਿੰਘ ਲੱਕੀ 

Spread the love
ਨਵਾਂਸ਼ਹਿਰ 21ਜੁਲਾਈ  (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ – ਦਾ ਭਰਪੂਰ ਸਵਾਗਤ ਕਰਦਿਆਂ ਇਸ ਨੂੰ ਸੂਬੇ ਦੇ ਵਿਕਾਸ, ਅਮਨ–ਸ਼ਾਂਤੀ ਅਤੇ ਆਰਥਿਕ ਤਰੱਕੀ ਲਈ ਇੱਕ ਮਹੱਤਵਪੂਰਨ ਕਦਮ – ਕਰਾਰ ਦਿੱਤਾ ਹੈ। ਲੱਕੀ ਕਿਹਾ ਕਿ ਇਹ ਦੱਰਾ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਨਵੇਂ ਵਿਕਾਸ ਪ੍ਰੋਜੈਕਟਾਂ ਨੂੰ ਗਤੀ ਪ੍ਰਦਾਨ ਕਰੇਗਾ ਅਤੇ ਸੂਬੇ ਦੀ ਤਰੱਕੀ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹੇਗਾ। ਲੱਕੀ ਨੇ ਕਿਹਾ ਕਿ ਕੇਂਦਰ 10 ਸਰਕਾਰ ਵੱਲੋਂ ਪੰਜਾਬ ਵਿੱਚ ਸੜਕੀ ਨੈੱਟਵਰਕ, ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪ੍ਰਧਾਨ ਮੰਤਰੀ ਦੀ ਇਸ ਫੇਰੀ ਦੌਰਾਨ ਐਲਾਨੇ ਜਾਣ ਵਾਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸੂਬੇ ਦੀ ਆਰਥਿਕਤਾ ਨੂੰ ਨਵੀਂ ਰਫ਼ਤਾਰ ਦੇਣਗੇ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣਗੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੀ ਸੁਰੱਖਿਆ ਅਤੇ ਸਰਹੱਦੀ ਜ਼ਿਲ੍ਹਿਆਂ ਦਾ ਸਰਵਪੱਖੀ ਵਿਕਾਸ ਦੇਸ਼ ਦੀ ਸੁਰੱਖਿਆ ਅਤੇ ਤਰੱਕੀ ਲਈ ਬੇਹੱਦ ਅਹਿਮ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਸੂਬੇ ਨੂੰ ਲਗਾਤਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਅਤੇ ਸਿੱਖ ਕੰਮ ਨਾਲ ਵਿਸ਼ੇਸ਼ ਲਗਾਅ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਪਹਿਲ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬਾਂ ਅਤੇ ਸ਼ਤਾਬਦੀ ਸਮਾਗਮਾਂ ਨੂੰ ਕੰਮਾਂਤਰੀ ਪੱਧਰ ਤੇ ਮਨਾਉਣ ਵਰਗੇ ਇਤਿਹਾਸਕ ਫ਼ੈਸਲੇ ਇਸ ਗੱਲ ਦੇ ਪ੍ਰਤੱਖ ਸਬੂਤ ਹਨ। ਅੰਤ ਵਿੱਚ ਉਨ੍ਹ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਉੱਜਵਲ ਭਵਿੱਖ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਲਈ ਸਕਾਰਾਤਮਕ ਸੋਚ ਨਾਲ ਅੱਗੇ ਆਉਣ ਅਤੇ ਪੰਜਾਬ ਨੂੰ ਮੁੜ ਤਰੱਕੀ, ਅਮਨ ਅਤੇ ਖੁਸ਼ਹਾਲੀ ਦੇ ਰਾਹ ਤੇ ਲਿਆਉਣ ਵਿੱਚ ਆਪਣਾ ਯੋਗਦਾਨ ਪਾਉਣ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *