ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਹੋ ਸਕਦੈ ਖਤਰਨਾਕ : ਡਾ. ਪਰਮਜੀਤ ਲਾਲ – ਟਕਾਰਲਾ ਤਾ ਪੋਜੇਵਾਲ ਵਿਖੇ  112 ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ

Spread the love
ਬਲਾਚੌਰ, 21 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ  ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਲਾਲ ਦੀ ਅਗਵਾਈ ਹੇਠ ਪਿੰਡ ਟਕਾਰਲਾ ਤੇ ਪੋਜੇਵਾਲ ਵਿਖੇ ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ।ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਅਕਸ਼ੈ ਠਾਕੁਰ ਤੇ ਅਪਥਾਲਮਿਕ ਅਫ਼ਸਰ ਹਰਜਿੰਦਰ ਸਿੰਘ ਵੱਲੋਂ ਟਕਾਰਲਾ ਵਿਖੇ 40 ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 6 ਨੂੰ ਮੋਤੀਏ ਦੇ ਅਪਰੇਸ਼ਨ ਲਈ ਹਸਪਤਾਲ ਬੁਲਾਇਆ ਗਿਆ। ਇਸੇ ਤਰ੍ਹਾਂ ਪੋਜੇਵਾਲ ਵਿਖੇ 72 ਬਜ਼ੁਰਗਾਂ ਦੀਆਂ ਅੱਖਾਂ ਦੀ ਸਕੑੀਨਿੰਗ ਕੀਤੀ ਤੇ 9 ਨੂੰ ਮੋਤੀਏ ਦੇ ਅਪਰੇਸ਼ਨ ਲਈ ਬੁਲਾਇਆ ਗਿਆ।ਸਕ੍ਰੀਨਿੰਗ ਉਪਰੰਤ ਲੋੜਵੰਦ ਤੇ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਐਨਕਾਂ ਉਪਲੱਬਧ ਕਰਵਾਈਆਂ ਗਈਆਂ। ਨਾਲ ਹੀ ਲੋਕਾਂ ਨੂੰ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣ ਤੇ ਨਜ਼ਰ ਸੰਬੰਧੀ ਸਮੱਸਿਆ ਹੋਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ.  ਪਰਮਜੀਤ ਲਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਿਹਤ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਹਰ ਵਿਅਕਤੀ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਅੱਖਾਂ ਦੀ ਜਾਂਚ ਜ਼ਰੂਰ ਕਰਵਾਏ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਖਤਰਨਾਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਖੁਰਾਕ, ਵਿਟਾਮਿਨ-ਏ ਯੁਕਤ ਭੋਜਨ, ਪੜ੍ਹਦੇ ਜਾਂ ਮੋਬਾਈਲ/ਕੰਪਿਊਟਰ ਦੀ ਵਰਤੋਂ ਦੌਰਾਨ ਸਹੀ ਰੌਸ਼ਨੀ ਅਤੇ ਸਮੇਂ-ਸਮੇਂ ‘ਤੇ ਅੱਖਾਂ ਨੂੰ ਆਰਾਮ ਦੇਣ ਨਾਲ ਨਜ਼ਰ ਸੰਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਅੱਖਾਂ ਵਿੱਚ ਧੁੰਦਲਾ ਦਿਖਾਈ ਦੇਣਾ, ਲਗਾਤਾਰ ਪਾਣੀ ਆਉਣਾ, ਲਾਲੀ ਜਾਂ ਦਰਦ ਵਰਗੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *