ਨਰੇਗਾ ਯੂਨੀਅਨ ਵੱਲੋਂ ਟੈਕਨੀਕਲ ਅਸਿਸਟੈਂਟ ਦੀ ਨਵੀਂ ਭਰਤੀ ਦਾ ਸਖ਼ਤ ਵਿਰੋਧ; ਸਰਕਾਰ ਖ਼ਿਲਾਫ਼ ਪੱਕੇ ਧਰਨੇ ਲਾਉਣ ਦੀ ਚੇਤਾਵਨੀ

Spread the love
ਨਵਾਂਸ਼ਹਿਰ, 21 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )=ਨਵਾਂਸ਼ਹਿਰ ਵਿਖੇ ਨਰੇਗਾ ਯੂਨੀਅਨ ਵੱਲੋਂ ਟੈਕਨੀਕਲ ਅਸਿਸਟੈਂਟ ਦੀ ਕੀਤੀ ਜਾ ਰਹੀ ਨਵੀਂ ਭਰਤੀ ਦਾ ਤਿੱਖਾ ਵਿਰੋਧ ਕੀਤਾ ਗਿਆ ਹੈ। ਧਰਨੇ ‘ਤੇ ਬੈਠੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 51 ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਹੀਂ ਸਰਕ ਰਹੀ।ਆਗੂਆਂ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੇ 18 ਸਾਲਾਂ ਤੋਂ ਨਰੇਗਾ ਕਰਮਚਾਰੀ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਇਸ ਵੇਲੇ ਬਹੁਤ ਹੀ ਮਾੜੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਪਿਛਲੇ 6 ਤੋਂ 8 ਮਹੀਨਿਆਂ ਦੀਆਂ ਤਨਖ਼ਾਹਾਂ ਰੋਕੀਆਂ ਹੋਈਆਂ ਹਨ। ਜਦੋਂ ਵੀ ਇਸ ਬਾਰੇ ਅਫ਼ਸਰਸ਼ਾਹੀ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਕੋਈ ਨਾ ਕੋਈ ਬਹਾਨਾ ਬਣਾ ਕੇ ਨਾਂਹ-ਨੁੱਕਰ ਕਰ ਦਿੱਤੀ ਜਾਂਦੀ ਹੈ।ਯੂਨੀਅਨ ਨੇ ਦੋਸ਼ ਲਾਇਆ ਕਿ ਖੰਨਾ ਵਿਖੇ ਹੋਏ ਧਰਨੇ ਦੌਰਾਨ ਨਰੇਗਾ ਕਰਮਚਾਰੀਆਂ ‘ਤੇ ‘ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ, ਜਿਸ ਵਿੱਚ ਕਈਆਂ ਦੀਆਂ ਲੱਤਾਂ-ਬਾਹਾਂ ਤੱਕ ਟੁੱਟ ਗਈਆਂ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹਰ ਮੀਟਿੰਗ ਵਿੱਚ ਝੂਠੇ ਭਰੋਸੇ ਦਿੰਦੇ ਹਨ, ਪਰ ਹੁਣ ਤੱਕ ਹੋਈਆਂ ਵੱਖ-ਵੱਖ ਮੀਟਿੰਗਾਂ ਦਾ ਕੋਈ ਸਿੱਟਾ ਨਹੀਂ ਨਿਕਲਿਆ।ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੁਰਾਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਜਦਕਿ ਦੂਜੇ ਪਾਸੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਟੈਕਨੀਕਲ ਅਸਿਸਟੈਂਟਾਂ ਦੀ ਭਰਤੀ ਕੀਤੀ ਜਾ ਰਹੀ ਹੈ।ਸਰਕਾਰ ਅਰਬਾਂ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਦੇ ਲੋਕਾਂ ਨੂੰ ਕਰਜ਼ਾਈ ਕਰ ਰਹੀ ਹੈ, ਪਰ ਜਦੋਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਦੀ ਵਾਰੀ ਆਉਂਦੀ ਹੈ ਤਾਂ ਹਰ ਵਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਇਆ ਜਾਂਦਾ ਹੈ। ਯੂਨੀਅਨ ਦੇ ਅਹੁਦੇਦਾਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਾ ਆਈ ਤਾਂ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਜ਼ਿਲ੍ਹਾ ਅਤੇ ਪੰਜਾਬ ਪੱਧਰ ‘ਤੇ ਲੇਬਰ ਨੂੰ ਨਾਲ ਲੈ ਕੇ ਵੱਡੇ ਪੱਧਰ ‘ਤੇ ਪੱਕੇ ਧਰਨੇ ਲਗਾਏ ਜਾਣਗੇ। ਇਸ ਦੇ ਨਾਲ ਹੀ ਪਿੰਡ-ਪਿੰਡ ਜਾ ਕੇ ਸਰਕਾਰ ਦੀਆਂ ਨਾਕਾਮੀਆਂ ਅਤੇ ਪੋਲਾਂ ਖੋਲ੍ਹੀਆਂ ਜਾਣਗੀਆਂ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *