ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ* -ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ 

Spread the love
ਅੰਮ੍ਰਿਤਸਰ /ਭਿੱਖੀਵਿੰਡ/ 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਵਿਸ਼ੇਸ਼ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਐੱਲ.ਈ.ਡੀ ਸਕਰੀਨਾਂ ਵਾਲੀਆਂ ਵੈਨਾਂ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਵੈਨਾਂ ਵੱਲੋਂ ਰੋਜ਼ਾਨਾ ਚਾਰ ਪਿੰਡ ਕਵਰ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਦੇ 50 ਤੋਂ ਵੱਧ ਪਿੰਡਾਂ ਵਿੱਚ ਇਹ ਫ਼ਿਲਮ ਦਿਖਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪਿੰਡਾਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਤਹਿਤ ਕਵਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇਹ ਡਾਕੂਮੈਂਟਰੀ ਵੈਨਾਂ ਸਬ ਡਵੀਜ਼ਨ ਤਰਨ ਤਾਰਨ ਦੇ ਪਿੰਡਾਂ ਮਾਹਣਾ ਤੇ ਮੱਲੀਆਂ ਅਤੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਪਿੰਡਾਂ ਗੋਇੰਦਵਾਲ ਸਾਹਿਬ ਤੇ ਖੱਖ ਗੋਇੰਦਵਾਲ ਵਿਖੇ ਪਹੁੰਚੀਆਂ, ਜਿਥੇ ਵੈਨਾਂ ’ਤੇ ਲੱਗੀਆਂ ਐਲ.ਈ.ਡੀ ਸਕਰੀਨਾਂ ਰਾਹੀਂ ਸਬੰਧਿਤ ਪਿੰਡਾਂ ਦੇ ਲੋਕਾਂ ਨੇ ਇਹ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਗੁਰੂ ਜੀ ਦੇ ਸਮਾਨਤਾ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।  ਦਸਤਾਵੇਜ਼ੀ ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਨਾਉਣ ਦੇ ਸੁਨੇਹੇ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਿਖਾਇਆ ਗਿਆ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ ਖਾਸ ਕਰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਇਹ ਡਾਕੂਮੈਂਟਰੀ ਵੈਨਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਹਿੱਸਾ ਹੈ।
ਫੋਟੋ ਕੈਪਸ਼ਨ :
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੇਖਦੇ ਹੋਏ ਲੋਕ।
  • Related Posts

    ਪਰਗਟ ਸਿੰਘ ਦੇ ਹੱਥ ਪੰਜਾਬ ਕਾਂਗਰਸ ਦੀ ਕਮਾਨ, ਸਿੱਕੀ ਤੇ ਢੋਟੀ ਨੇ ਕੀਤਾ ਸਵਾਗਤ ਨਵੀਂ ਅਗਵਾਈ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ, ਜਥੇਬੰਦਕ ਸਰਗਰਮੀ ਵਧਣ ਦੀ ਆਸ

    Spread the love

    Spread the loveਸ੍ਰੀ ਗੋਇੰਦਵਾਲ ਸਾਹਿਬ: 3 ਅਕਤੂਬਰ ( ਸਤਵਿੰਦਰ ਸਿੰਘ ਬੁੱਗਾ )=ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ…

    ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ 

    Spread the love

    Spread the love ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ   ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ…

    Leave a Reply

    Your email address will not be published. Required fields are marked *