​ਸ਼੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਨੂਰਪੁਰ ਬੇਦੀ ਵਿਖੇ ਅੱਜ ਹੋਵੇਗਾ ਮਹਾਨ ਸਤਿਸੰਗ ਅਤੇ ਵਿਸ਼ਾਲ ਭੰਡਾਰਾ

Spread the love
​ਨੂਰਪੁਰ ਬੇਦੀ ( ਦਲਜੀਤ ਚਨੌਲੀ):=​ਸ਼੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ, ਕਾਂਗੜ ਰੋਡ ਨੂਰਪੁਰ ਬੇਦੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਦੁਪਹਿਰ 3 ਵਜੇ ਇੱਕ ਵਿਸ਼ਾਲ ਧਾਰਮਿਕ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਪਵਿੱਤਰ ਅਤੇ ਮਹਾਨ ਸਮਾਗਮ ਵਿੱਚ ਪਰਮ ਪੂਜਨੀਕ ਸੰਤ ਬਾਬਾ ਬਾਲ ਜੀ ਮਹਾਰਾਜ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਆਪਣੇ ਅੰਮ੍ਰਿਤਮਈ ਪ੍ਰਵਚਨਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕਰਨਗੇ।​​ਸਤਿਸੰਗ ਦੌਰਾਨ ਬਾਬਾ ਬਾਲ ਜੀ ਮਹਾਰਾਜ ਪ੍ਰਭੂ ਭਗਤੀ, ਨਾਮ ਸਿਮਰਨ ਅਤੇ ਮਾਨਵਤਾ ਦੀ ਸੇਵਾ ਦਾ ਸੁਨੇਹਾ ਦੇਣਗੇ। ਸੰਗਤਾਂ ਨੂੰ ਬਾਬਾ ਜੀ ਦੇ ਅਨਮੋਲ ਬਚਨ ਏਕਾਗਰਤਾ ਨਾਲ ਸਰਵਣ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ।​​ਸਤਿਸੰਗ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ (ਭੰਡਾਰਾ) ਵਰਤਾਇਆ ਜਾਵੇਗਾ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚ ਰਹੀਆਂ ਸੰਗਤਾਂ ਸ਼ਰਧਾ ਨਾਲ ਲੰਗਰ ਪ੍ਰਸ਼ਾਦ ਛਕਣਗੀਆਂ। ਸੇਵਾਦਾਰਾਂ ਵੱਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ।ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੀਆਂ ਪ੍ਰਮੁੱਖ ਖ਼ਸੀਅਤਾਂ ਅਤੇ ਸੇਵਾਦਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ, ਜਿਨ੍ਹਾਂ ਵਿੱਚ ਹੇਮੰਤ ਸੈਣੀ, ਬਲਰਾਮ, ਸੁਰਿੰਦਰ ਸੈਣੀ, ਧਰਮਪਾਲ, ਰੋਸ਼ਨ ਲਾਲ, ਚਰਨਜੀਤ, ਡਾ. ਗੁਰਦੇਵ, ਪਰਮਜੀਤ ਰਾਜੂ, ਵਿਜੇ ਉੱਪਲ, ਬਿੱਟੂ ਆਨੰਦਪੁਰ ਸਾਹਿਬ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਹਜ਼ਾਰਾਂ ਸੰਗਤਾਂ ਸੰਤ ਬਾਬਾ ਬਾਲ ਜੀ ਮਹਾਰਾਜ ਪਾਸੋਂ ਆਸ਼ੀਰਵਾਦ ਪ੍ਰਾਪਤ ਕਰਨਗੀਆਂ
  • Related Posts

    ਕਣਕ ਦੇ ਭਾਅ ਵਿੱਚ ਮਾਮੂਲੀ ਵਾਧੇ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮੰਗਲ ਸਿੰਘ ਸਵਾਈ ਕੇ 

    Spread the love

    Spread the love ਮਮਦੋਟ 03 ਅਕਤੂਬਰ (ਸ਼ਰਮਾਂ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮਮਦੋਟ ਅਧੀਨ ਆਉਦੇੇ ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਜੋਨ ਪ੍ਰਧਾਨ ਮੰਗਲ ਸਿੰਘ ਸਵਾਈ ਕੇ  ਦੀ…

    ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ, 3 ਅਕਤੂਬਰ,(ਮਨਦੀਪ)=ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ…

    Leave a Reply

    Your email address will not be published. Required fields are marked *