ਪੀਐਚਸੀ ਕੀਰਤਪੁਰ ਸਾਹਿਬ ਵੱਲੋਂ ਪਿੰਡ ਮੱਸੇਵਾਲ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ, ਲਾਭਪਾਤਰੀਆਂ ਨੂੰ ਵੰਡੀਆਂ ਮੁਫ਼ਤ ਐਨਕਾਂ

Spread the love
ਸ਼੍ਰੀ ਕੀਰਤਪੁਰ ਸਾਹਿਬ 21 ਜੁਲਾਈ (ਮਨਦੀਪ)= ਜ਼ਿਲ੍ਹਾ ਬਲਾਇੰਡਨੈਸ ਕੰਟਰੋਲ ਸੁਸਾਇਟੀ ਅਤੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਨੇਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀਐਚਸੀ) ਕੀਰਤਪੁਰ ਸਾਹਿਬ ਵੱਲੋਂ ਪਿੰਡ ਮੱਸੇਵਾਲ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ।ਇਹ ਕੈਂਪ ਐਸਐਮਓ ਸੁਰਜੀਤ ਸਿੰਘ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਓਪਥੈਲਮਿਕ ਅਫ਼ਸਰ ਕੁਸਮ ਲਤਾ ਨੇ ਪਿੰਡ ਵਾਸੀਆਂ ਨੂੰ ਅੱਖਾਂ ਦੀ ਸਹੀ ਦੇਖਭਾਲ, ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣ ਅਤੇ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ।ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੁਫ਼ਤ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵੱਲੋਂ ਹਾਜ਼ਰ ਲੋਕਾਂ ਦਾ ਬਲੱਡ ਪ੍ਰੈਸ਼ਰ (ਬੀਪੀ) ਅਤੇ ਸ਼ੂਗਰ ਦੀ ਵੀ ਮੁਫ਼ਤ ਜਾਂਚ ਕੀਤੀ ਗਈ। ਇਸ ਮੌਕੇ ਸੀਐਚਓ ਰਾਜਪ੍ਰੀਤ ਕੌਰ, ਵਰਿੰਦਰ ਸਿੰਘ, ਮੀਨਾਕਸ਼ੀ, ਨੀਲਮ ਅਤੇ ਸਿਹਤ ਵਿਭਾਗ ਦੀ ਹੋਰ ਟੀਮ ਵੀ ਹਾਜ਼ਰ ਰਹੀ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਮੁਫ਼ਤ ਸਿਹਤ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *