ਕਿਤਾਬਾਂ ਦੀ ਖੁਸ਼ਬੂ ਨਾਲ ਮਹਿਕਿਆ ਗਿਆਨ ਦਾ ਵਿਹੜਾ; ਸਕੂਲ ਲਾਇਬ੍ਰੇਰੀ ਨੂੰ ਮਿਲਿਆ ਬਾਲ ਸਾਹਿਤ ਦਾ ਅਨਮੋਲ ਤੋਹਫ਼ਾ

Spread the love
ਜੈਤੋ, 21 ਜੁਲਾਈ (ਮਨਜੀਤ ਸਿੰਘ ਢੱਲਾ):=ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੋੜੀਕਪੂਰਾ ਦੀ ਲਾਇਬ੍ਰੇਰੀ ਨੂੰ ਹੋਰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਸੈਂਟਰ ਮੁੱਖ ਅਧਿਆਪਕ ਰਣਜੀਤ ਸਿੰਘ ਨੇ ਆਪਣੇ ਨਿੱਜੀ ਉਪਰਾਲੇ ਤਹਿਤ ਦਰਜਨਾਂ ਬਾਲ ਸਾਹਿਤ ਦੀਆਂ ਕਿਤਾਬਾਂ ਦੇ ਸੈੱਟ ਭੇਂਟ ਕੀਤੇ। ਨੈਸ਼ਨਲ ਬੁੱਕ ਟਰੱਸਟ ਅਤੇ ਹੋਰ ਪ੍ਰਸਿੱਧ ਬਾਲ ਸਾਹਿਤਕਾਰਾਂ ਦੀਆਂ ਇਹ ਕਿਤਾਬਾਂ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਦੀ ਉਮਰ, ਸਮਝ ਅਤੇ ਰੁਚੀ ਨੂੰ ਧਿਆਨ ਵਿੱਚ ਰੱਖ ਕੇ ਚੁਣੀਆਂ ਗਈਆਂ ਹਨ।ਇਸ ਮੌਕੇ ਸਕੂਲ ਦੇ ਇੰਚਾਰਜ ਅਧਿਆਪਕ ਰਾਕੇਸ਼ ਕੁਮਾਰ ਅਤੇ ਲਾਇਬ੍ਰੇਰੀ (ਰੀਡਿੰਗ ਸੈੱਲ) ਦੀ ਇੰਚਾਰਜ ਸ੍ਰੀਮਤੀ ਪ੍ਰਵੀਨ ਰਾਣੀ ਨੇ ਰਣਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਚੰਗੇ ਸਾਹਿਤ ਅਤੇ ਸਿਹਤਮੰਦ ਵਿਚਾਰਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਲੰਬੇ ਸਮੇਂ ਤੋਂ ਸਿੱਖਿਆ ਅਤੇ ਪੜ੍ਹਨ-ਲਿਖਣ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯੋਗਦਾਨ ਪਾ ਰਹੇ ਹਨ।ਇਸ ਮੌਕੇ ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਜਗਦੀਪ ਸਿੰਘ, ਸ੍ਰੀਮਤੀ ਸ਼ਾਲੂ ਰਾਣੀ, ਸ੍ਰੀਮਤੀ ਸੁਖਪਾਲਜੀਤ ਕੌਰ, ਬੀਬੀ ਸੁਖਬੀਰ ਕੌਰ ਅਤੇ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *